Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਹੋਵੇ ਅੰਤਰ-ਰਾਸ਼ਟਰੀ ਜਾਂਚ

ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਹੋਵੇ ਅੰਤਰ-ਰਾਸ਼ਟਰੀ ਜਾਂਚ

ਭਾਈ ਹਰਦੀਪ ਸਿੰਘ ਨਿੱੱਝਰ ਦੇ ਕਤਲ ਮਾਮਲੇ ਵਿੱਚ ਦੋ ਦਿਨ ਪਹਿਲਾਂ ਅਮਰੀਕਾ ਵੱਲੋਂ ਕੀਤੇ ਨਵੇਂ ਖੁਲਾਸਿਆਂ ਵਿੱਚ ਭਾਰਤ ਦੀ ਗੁਜਰਾਤ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਭਗੌੜੇ ਗੋਲਡੀ ਬਰਾੜ ਦੇ ਗਰੁੱਪਾਂ ਦਾ ਨਾਂ ਸਾਹਮਣੇ ਆਉਣ ਕਾਰਨ ਇਹ ਗੱਲ ਪੂਰੀ ਤਰ੍ਹਾਂ ਸਪਸ਼ਟ ਹੋ ਗਈ ਹੈ ਕਿ ਭਾਰਤ ਸਰਕਾਰ ਨੇ ਭਾਈ ਹਰਦੀਪ ਸਿੰਘ ਨਿੱਝਰ ਨੂੰ ਨਿਸ਼ਾਨਾ ਬਣਾਉਣ ਲਈ ਅਪਰਾਧਿਕ ਨੈੱਟਵਰਕਾਂ ਅਤੇ ਗੈਂਗਸਟਰਾਂ ਰਾਹੀਂ ਇਹ ਵੱਡੀ ਸਾਜਿਸ਼ ਰਚੀ ਸੀ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਤਾਂ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਭਾਈ ਨਿੱਝਰ ਦਾ ਕਤਲ ਭਾਰਤ ਸਰਕਾਰ ਨੇ ਕਰਵਾਇਆ ਹੈ ਤੇ ਕੈਨੇਡਾ ਕੋਲ ਇਸ ਗੱਲ ਦੇ ਸਬੂਤ ਹਨ। ਇਸ ਗੱਲ ਦੀ ਚਰਚਾ ਪੂਰੀ ਦੁਨੀਆਂ ਵਿੱਚ ਹੋਈ ਸੀ ਤੇ ਭਾਰਤ ਸਰਕਾਰ ਨੂੰ ਬੜੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਸੀ।

Hardeep singh nijjar
ਭਾਈ ਹਰਦੀਪ ਸਿੰਘ ਨਿੱਝਰ

ਸਿੱਖ ਆਗੂਆਂ ਨੂੰ ਮਰਵਾਉਣ ਲਈ ਭਾਰਤ ਸਰਕਾਰ ਅੰਤਰ-ਰਾਸ਼ਟਰੀ ਅਪਰਾਧਿਕ ਨੈੱਟਵਰਕਾਂ ਅਤੇ ਭਾੜੇ ਦੇ ਟੱਟੂਆਂ ਨੂੰ ਵਰਤ ਰਹੀ ਹੈ। ਭਾਈ ਹਰਦੀਪ ਸਿੰਘ ਨਿੱਝਰ ਜੋ ਕੈਨੇਡਾ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ (ਸਰੀ-ਡੈਲਟਾ) ਦੇ ਮੁੱਖ ਸੇਵਾਦਾਰ ਅਤੇ ਖ਼ਾਲਿਸਤਾਨੀ ਸੰਘਰਸ਼ ਦੇ ਆਗੂ ਸਨ, ਉਹਨਾਂ ਨੂੰ ਸ਼ਹੀਦ ਕਰਵਾ ਕੇ ਭਾਰਤ ਸਰਕਾਰ ਨੇ ਕੈਨੇਡਾ ਵਿੱਚ ਖ਼ਾਲਿਸਤਾਨੀ ਲਹਿਰ ਨੂੰ ਦਬਾਉਣਾ ਚਾਹਿਆ ਸੀ, ਇਸ ਤੋਂ ਪਹਿਲਾਂ ਪਾਕਿਸਤਾਨ ਵਿੱਚ ਭਾਈ ਪਰਮਜੀਤ ਸਿੰਘ ਪੰਜਵੜ ਅਤੇ ਇੰਗਲੈਂਡ ਵਿੱਚ ਸਾਜ਼ਿਸ਼ੀ ਢੰਗ ਨਾਲ ਭਾਈ ਅਵਤਾਰ ਸਿੰਘ ਖੰਡਾ ਨੂੰ ਵੀ ਭਾਰਤ ਸਰਕਾਰ ਸ਼ਹੀਦ ਕਰਵਾ ਚੁੱਕੀ ਸੀ ਤੇ ਅਮਰੀਕਾ ਵਿੱਚ ਗੁਰਪਤਵੰਤ ਸਿੰਘ ਪੰਨੂ ਨੂੰ ਵੀ ਮਾਰਨ ਦੀ ਸਾਜ਼ਿਸ਼ ਰਚੀ ਗਈ ਸੀ ਜੋ ਅਮਰੀਕਾ ਸਰਕਾਰ ਨੇ ਨਾਕਾਮ ਕਰ ਦਿੱਤੀ ਸੀ। ਗੈਂਗਸਟਰ ਗਰੁੱਪਾਂ ਦੀ ਖ਼ਾਲਿਸਤਾਨੀ ਜਥੇਬੰਦੀਆਂ ਨਾਲ ਕੋਈ ਦੁਸ਼ਮਣੀ ਨਹੀਂ ਹੈ ਪਰ ਭਾਰਤ ਸਰਕਾਰ ਵੱਲੋਂ ਖ਼ਾਲਿਸਤਾਨੀ ਆਗੂਆਂ ਨੂੰ ਕਤਲ ਕਰਵਾਉਣ ਲਈ ਗੈਂਗਸਟਰਾਂ ਦਾ ਸਹਾਰਾ ਲਿਆ ਜਾ ਰਿਹਾ ਹੈ।

ਜੇ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਕੈਨੇਡਾ ਸਰਕਾਰ ਭਾਰਤ ਨੂੰ ਨੰਗਾ ਨਾ ਕਰਦੀ ਤੇ ਅਮਰੀਕਾ ਵੱਲੋਂ ਗੁਰਪਤਵੰਤ ਸਿੰਘ ਪੰਨੂ ਨੂੰ ਭਾਰਤ ਵੱਲੋਂ ਮਾਰਨ ਦੀ ਸਾਜ਼ਿਸ਼ ਨਾਕਾਮ ਕਰਕੇ ਇਸ ਦਾ ਸੱਚ ਦੁਨੀਆਂ ਸਾਹਮਣੇ ਨਾ ਰੱਖਿਆ ਜਾਂਦਾ ਤਾਂ ਹੁਣ ਤਕ ਭਾਰਤ ਸਰਕਾਰ ਨੇ ਭਾਰਤ ਅਤੇ ਵਿਦੇਸ਼ਾਂ ਵਿੱਚ ਅਨੇਕਾਂ ਖ਼ਾਲਿਸਤਾਨੀ ਆਗੂਆਂ ਦੇ ਕਤਲ ਕਰਵਾ ਦੇਣੇ ਸਨ ਤੇ ਖ਼ਾਲਿਸਤਾਨੀ ਸਿੱਖਾਂ ਵਿੱਚ ਦਹਿਸ਼ਤ ਪਾਉਣ ਲਈ ਅਤੇ ਖ਼ਾਲਿਸਤਾਨੀ ਸੰਘਰਸ਼ ਨੂੰ ਖ਼ਤਮ ਕਰਨ ਲਈ ਹਰ ਹਰਬਾ ਵਰਤਣਾ ਸੀ, ਪਰ ਭਾਰਤ ਸਰਕਾਰ ਦੀ ਚਾਲ ਆਪਣੇ ਉੱਤੇ ਹੀ ਪੁੱਠੀ ਪੈ ਗਈ ਤੇ ਦੁਨੀਆ ਵਿੱਚ ਭਾਰਤ ਨੂੰ ਕਾਤਲ ਚਿਹਰੇ ਵਜੋਂ ਵੇਖਿਆ ਜਾਣ ਲੱਗਾ ਤੇ ਖ਼ਾਲਿਸਤਾਨੀ ਸੰਘਰਸ਼ ਨੂੰ ਹੋਰ ਬੁਲੰਦੀ ਹਾਸਲ ਹੋਈ।

ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ। ਜਦੋਂ 18 ਜੂਨ 2023 ਨੂੰ ਭਾਈ ਹਰਦੀਪ ਸਿੰਘ ਨਿੱਝਰ ਦਾ ਕੈਨੇਡਾ ਵਿੱਚ ਕਤਲ ਹੋਇਆ ਸੀ ਤਾਂ ਹਰ ਸਿੱਖ ਨੂੰ ਪਤਾ ਸੀ ਕਿ ਇਹ ਭਾਰਤ ਸਰਕਾਰ ਨੇ ਹੀ ਕਰਵਾਇਆ ਹੈ, ਫਿਰ ਛੇਤੀ ਹੀ ਇਸ ਗੱਲ ਉੱਤੇ ਕੈਨੇਡਾ ਸਰਕਾਰ ਨੇ ਮੋਹਰ ਲਾ ਦਿੱਤੀ ਸੀ ਤੇ ਬਾਕੀ ਦੇਸ਼ਾਂ ਨੇ ਵੀ ਸਿੱਖਾਂ ਦੇ ਹੱਕ ਵਿੱਚ ਭੁਗਤ ਕੇ ਆਵਾਜ਼ ਬੁਲੰਦ ਕੀਤੀ ਸੀ। ਅਮਰੀਕਾ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਇੱਕ-ਇੱਕ ਗੱਲ ਸਾਹਮਣੇ ਲਿਆ ਕੇ ਸਿੱਖ ਕੌਮ ਨਾਲ ਇਨਸਾਫ਼ ਕਰੇ ਤੇ ਭਾਰਤ ਨੂੰ ਦੋਸ਼ੀਆਂ ਵਾਲੇ ਕਟਹਿਰੇ ਵਿੱਚ ਖੜ੍ਹਾ ਕਰੇ।

ਰਣਜੀਤ ਸਿੰਘ ਦਮਦਮੀ ਟਕਸਾਲ
(ਪ੍ਰਧਾਨ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ)

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’
ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਸਿੱਖ ਕੌਮ ਵੱਲੋਂ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ, ਇਸ ਦੇ ਨਾਲ-ਨਾਲ ਹੀ ਸਮੇਂ-ਸਮੇਂ ਉੱਤੇ ਸ੍ਰੀ
ਕਿਤਾਬ “ਜਾਂਬਾਜ ਰਾਖਾ” ਅਨੁਸਾਰ ਸੰਨ 1984 ਦੀ ਸਿੱਖ ਨਸਲਕੁਸ਼ੀ ਕੋਈ ਅਚਾਨਕ ਵਾਪਰੀਆਂ ਘਟਨਾਵਾਂ ਨਹੀਂ ਸਨ, ਸਗੋਂ ਇਹ ਇੱਕ ਸੋਚੀ-ਸਮਝੀ, ਯੋਜਨਾਬੱਧ ਨਸਲਕੁਸ਼ੀ ਸੀ। ਸਿੱਖਾਂ ਨਸਲਕੁਸ਼ੀ ਰਾਜਨੀਤਿਕ ਮੁਫਾਦਾਂ ਲਈ ਕੇਂਦਰ ਸਰਕਾਰ, ਖਾਸ
ਦੇਸ ਵਿਚ ਪਿਛਲੇ ਤਿੰਨ ਸਾਲਾਂ ਤੋਂ 26 ਦਸੰਬਰ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਕਰਕੇ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਂਦਾ ਹੈ। ਜੇ ਬਾਲ ਦਿਵਸ ਦੇ ਪਿਛੋਕੜ ਵਿਚ ਦੇਖੀਏ ਤਾਂ ਇਹ ਬਚਿਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: