Site icon Sikh Siyasat News

ਅਰਦਾਸ ਵਿਚਲੇ ਸ਼ਬਦ ਨਿਤਿਸ਼ ਕੁਮਾਰ ਲਈ ਵਰਤਣ ਤੇ ਅਕਾਲੀ ਆਗੂ ਭਾਈ ਹਰਪ੍ਰੀਤ ਸਿੰਘ ਵਲੋਂ ਤਲਬ

ਅੰਮ੍ਰਿਤਸਰ: ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 28 ਜਨਵਰੀ ਨੂੰ ਸਪਸ਼ਟੀਕਰਨ ਦੇਣ ਲਈ ਸੱਦਿਆ ਹੈ। ਗਿਆਨੀ ਹਰਪ੍ਰੀਤ ਸਿੰਘ ਦੇ ਨਿੱਜੀ ਸਹਾਇਕ ਸ. ਜਸਪਾਲ ਸਿੰਘ ਨੇ ਦੱਸਿਆ ਕਿ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਗਿਰੀ ਦੇ ਗੁਰਦੁਆਰਾ ਗੁਰੂ ਨਾਨਕ ਦੇਵ ਸ਼ੀਤਲਕੁੰਡ ਦੀ ਨਵ-ਉਸਾਰੀ ਲਈ ਜਗ੍ਹਾ ਮੁਹੱਈਆ ਕਰਵਾਈ ਸੀ। ਜਿਸ ਦੀ ਸੇਵਾ ਬਾਬਾ ਮਹਿੰਦਰ ਸਿੰਘ ਯੂ ਕੇ ਵਾਲਿਆਂ ਨੂੰ ਸੌਂਪੀ ਗਈ ਸੀ।

(ਸੱਜੇ) ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿੱਤ ਅਤੇ ਭਾਈ ਹਰਪ੍ਰੀਤ ਸਿੰਘ (ਖੱਬੇ) ਦੀ ਤਸਵੀਰ।

ਉਨ੍ਹਾਂ ਦੱਸਿਆ ਕਿ ਇਕ ਸਮਾਗਮ ਵਿੱਚ ਬੋਲਦਿਆਂ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਅਵਤਾਰ ਸਿੰਘ ਹਿੱਤ ਨੇ ਨਿਤਿਸ਼ ਕੁਮਾਰ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਿੱਖ ਗੁਰੂ ਸਾਹਿਬਾਨ ਦੇ ਬਰਾਬਰ ਵਡਿਆਉਂਦਿਆਂ ‘ਨਿਮਾਣਿਆਂ ਦਾ ਮਾਣ ਨਿਤਾਣਿਆਂ ਦਾ ਤਾਣ’ ਜਿਹੀ ਸ਼ਬਦਾਵਲੀ ਵਰਤੀ।

ਉਨ੍ਹਾਂ ਦੱਸਿਆ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿੱਤ ਖਿਲਾਫ ਪੁੱਜੀ ਸ਼ਿਕਾਇਤ ਤੇ ਕਾਰਵਾਈ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਅਵਤਾਰ ਸਿੰਘ ਹਿੱਤ ਨੂੰ ਸਪਸ਼ਟੀਕਰਨ ਦੇਣ ਲਈ 28 ਜਨਵਰੀ ਨੂੰ ਸੱਦਿਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version