ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਜਦੋਂ ਸ਼ਹੀਦਾਂ ਦੇ ਪਰਿਵਾਰਾਂ ਨੂਮ ਸਨਮਾਨ ਦਿੱਤਾ ਜਾ ਰਿਹਾ ਸੀ ਤਾਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਪੁੱਤਰ ਭਾਈ ਈਸ਼ਰ ਸਿੰਘ ਅਤੇ ਸ਼ਹੀਦ ਭਾਈ ਅਮਰੀਕ ਸਿੰਘ ਦੇ ਪੁੱਤਰ ਤਰਲੋਚਨ ਸਿੰਘ ਨੇ ਗਿਆਨੀ ਗੁਰਬਚਨ ਸਿੰਘ ਕੋਲੋਂ ਸਿਰੋਪਾ ਲੈਣ ਤੋਂ ਇਨਕਾਰ ਕਰ ਦਿੱਤਾ।
ਜਦੋਂ ਗਿਆਨੀ ਗੁਰਬਚਨ ਸਿੰਘ ਵਲੋਂ ਸੰਦੇਸ਼ ਪੜ੍ਹਨਾ ਸ਼ੁਰੂ ਕੀਤਾ ਗਿਆ ਤਾਂ ਮੌਜੂਦ ਸਿੱਖਾਂ ਨੇ ਜਥੇਦਾਰਾਂ ਅਤੇ ਬਾਦਲਾਂ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤਾ। ਜੂਨ 1984 ਵੇਲੇ ਸ਼ਹੀਦ ਹੋਏ ਸਿੰਘਾਂ ਦੇ ਪਰਿਵਾਰ ਵੀ ‘ਜਥੇਦਾਰ’ ਤੋਂ ਨਰਾਜ਼ ਸਨ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵੇਲੇ ਜਥੇਦਾਰਾਂ ਦਾ ਰੋਲ ਬਹੁਤ ਮਾੜਾ ਸੀ। ਇਸ ਤੋਂ ਇਲਾਵਾ ਸਿੱਖ ਪੰਥ ਸਿਰਸੇ ਵਾਲੇ ਨੂੰ ਮਾਫੀ ਦੇ ਮਸਲੇ ’ਤੇ ਵੀ ਗਿਆਨੀ ਗੁਰਬਚਨ ਸਿੰਘ ਹੁਰਾਂ ਨੂੰ ਨਕਾਰ ਚੁਕਾ ਹੈ।
ਜਥੇਦਾਰਾਂ ਖਿਲਾਫ ਨਾਅਰੇਬਾਜ਼ੀ ਤੋਂ ਇਲਾਵਾ ਉਥੇ ਮੌਜੂਦ ਬਾਦਲ ਦਲ ਦੇ ਆਗੂਆਂ ਬਲਵਿੰਦਰ ਸਿੰਘ ਭੂੰਦੜ, ਰਣਜੀਤ ਸਿੰਘ ਬ੍ਰਹਮਪੁਰਾ, ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਵਿਰਸਾ ਸਿੰਘ ਵਲਟੋਹਾ ਨਾਲ ਵੀ ਸਿੱਖਾਂ ਦੀ ਧੱਕਾ ਮੁੱਕੀ ਦੀਆਂ ਖ਼ਬਰਾਂ ਹਨ।