ਸਿੱਖ ਖਬਰਾਂ

ਭਾਈ ਜਗਤਾਰ ਸਿੰਘ ਤਾਰਾ ਨੇ ਰੁਲਦਾ ਕਤਲ ਕੇਸ ਵਿੱਚ ਵੀਡੀਓੁ ਕਾਨਫਰੰਸ ਦੇ ਜਰੀਏ ਪੇਸ਼ੀ ਭੁਗਤੀ

July 31, 2015 | By

ਪਟਿਆਲਾ (30 ਜੁਲਾਈ, 2015): ਭਾਈ ਜਗਤਾਰ ਸਿੰਘ ਤਾਰਾ ਨੇ ਚੰਡੀਗੜ੍ਹ ਬੂੜੈਲ ਜੇਲ ਤੋਂ ਵੀਡੀਓੁ ਕਾਨਫਰੰਸ ਦੇ ਜਰੀਏ ਇ ਰਾਸ਼ਟਰੀ ਸਿੱਖ ਸੰਗਤ ਦੇ ਪ੍ਰਧਾਨ ਰੁਲਦਾ ਸਿੰਘ ਦੇ ਕਤਲ ਕੇਸ ਸਬੰਧੀ ਪੇਸ਼ੀ ਭੁਗਤੀ, ਜਿਸ ਦੌਰਾਨ ਤਾਰਾ ਦੇ ਵਕੀਲ ਐਡਵੋਕੇਟ ਬਰਜਿੰਦਰ ਸਿੰਘ ਸੋਢੀ ਵੀ ਹਾਜ਼ਰ ਸਨ।

ਭਾਈ ਜਗਤਾਰ ਸਿੰਘ ਤਾਰਾ ਪੁਲਿਸ ਹਿਰਾਸਤ ਵਿੱਚ (ਫਾਈਲ ਫੋਟੋ)

ਭਾਈ ਜਗਤਾਰ ਸਿੰਘ ਤਾਰਾ ਪੁਲਿਸ ਹਿਰਾਸਤ ਵਿੱਚ (ਫਾਈਲ ਫੋਟੋ)

ਅਦਾਲਤ ਵੱਲੋਂ ਜਗਤਾਰ ਤਾਰੇ ਦੀ ਸਹਿਮਤੀ ਉਪਰੰਤ ਚਲਾਨ ਦੀਆਂ ਕਾਪੀਆਂ ਵਕੀਲ ਬਰਜਿੰਦਰ ਸਿੰਘ ਸੋਢੀ ਨੂੰ ਦੇ ਦਿਤੀਆਂ ਗਈਆਂ।

ਜ਼ਿਕਰਯੋਗ ਹੈ ਕਿ 29 ਸਤੰਬਰ 2009 ਨੂੰ ਰੁਲਦਾ ਸਿੰਘ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਦਿੱਤੀਆਂ ਗਈਆਂ ਸਨ ਤੇ ਫੇਰ 15 ਅਗਸਤ ਨੂੰ ੳੁਸ ਦੀ ਮੌਤ ਹੋ ਗਈ ਸੀ।

ਥਾਣਾ ਤ੍ਰਿਪੜੀ ਵਿੱਚ ਦਰਜ ਹੋਏ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਪੰਜ ਵਿਅਕਤੀ 27 ਫਰਵਰੀ ਨੂੰ ਬਰੀ ਹੋ ਗਏ ਸਨ। ਪਰ ਜਗਤਾਰ ਸਿੰਘ ਤਾਰਾ ਦੇ ਖ਼ਿਲਾਫ਼ ਇਹ ਕੇਸ ਉਸ ਦੀ ਗ੍ਰਿਫਤਾਰੀ ਤੋਂ ਬਾਅਦ ਹੀ ਸ਼ੁਰੂ ਹੋਇਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,