ਪਟਿਆਲਾ : ਸ਼ਹੀਦ ਜਸਵੰਤ ਸਿੰਘ ਖਾਲੜਾ ਜੀ ਦੀ ਸ਼ਹੀਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਲੰਘੀ 6 ਸਤੰਬਰ 2026, ਦਿਨ ਐਤਵਾਰ ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ।

ਇਹ ਸਮਾਗਮ ਨੌਜਵਾਨਾਂ, ਗੁਰਦੁਆਰਾ ਪ੍ਰਬੰਧਕ ਕਮੇਟੀ ਪੰਜਾਬੀ ਯੂਨੀ. ਪਟਿਆਲਾ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਚ ਸ਼ਮੂਲੀਅਤ ਕੀਤੀ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ। ਉਪਰੰਤ ਸ੍ਰੀ ਰਹਰਾਸਿ ਸਾਹਿਬ ਦੇ ਪਾਠ ਤੋਂ ਬਾਅਦ ਸਮਾਗਮ ਦੌਰਾਨ ਗੁਰਮਤਿ ਵਿਚਾਰ ਡਾ. ਸੇਵਕ ਸਿੰਘ ਵੱਲੋਂ ਸਾਂਝੇ ਕੀਤੇ ਗਏ।

ਇਸ ਮੌਕੇ ਡਾ. ਸੇਵਕ ਸਿੰਘ ਨੇ ਕਿਹਾ ਕਿ ਸ਼ਹੀਦ ਸਿਰਫ਼ ਸਾਡੀ ਜਾਇਦਾਦ ਨਹੀਂ, ਸਗੋਂ ਸਾਡੀ ਵਿਰਾਸਤ ਹਨ ਅਤੇ ਉਨ੍ਹਾਂ ਦੀ ਵਿਰਾਸਤ ਨੂੰ ਅੱਗੇ ਤੋਰਨ ਦੀ ਜ਼ਿੰਮੇਵਾਰੀ ਵੀ ਸਾਡੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਅਤੇ ਸਿੱਖ ਸੰਘਰਸ਼ ਬਾਰੇ ਗਲਤ ਜਾਂ ਸਰਕਾਰੀ ਬਿਰਤਾਂਤ ਨੂੰ ਦੁਹਰਾਉਣ ਦੀ ਬਜਾਏ ਇਤਿਹਾਸ ਨੂੰ ਸਮਝਣਾ ਜ਼ਰੂਰੀ ਹੈ।