Site icon Sikh Siyasat News

28 ਸਾਲਾਂ ਬਾਅਦ ਰਿਹਾਅ ਹੋਏ ਭਾਈ ਲਾਲ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ: ਨਾਭਾ ਜ਼ੇਲ੍ਹ ਵਿੱਚੋਂ 28 ਸਾਲਾਂ ਬਾਅਦ ਰਿਹਾਅ ਹੋਏ ਭਾਈ ਲਾਲ ਸਿੰਘ ਨੇ 28 ਨੂੰ ਅਗਸਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸੇ ਦੌਰਾਨ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿਖੇ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ।

ਭਾਈ ਲਾਲ ਸਿੰਘ ਸੰਨ 1992 ਤੋਂ ਜ਼ੇਲ੍ਹ ਅੰਦਰ ਬੰਦ ਸਨ, ਜਿਨ੍ਹਾਂ ਦੀ ਬੀਤੇ ਦਿਨੀਂ ਰਿਹਾਈ ਹੋਈ ਹੈ। ਉਹ ਇਸ ਦੌਰਾਨ ਅਹਿਮਦਾਬਾਦ ਗੁਜਰਾਤ ਅਤੇ ਹੋਰ ਕਈ ਜ਼ੇਲ੍ਹਾਂ ਵਿਚ ਰਹੇ।

ਭਾਈ ਲਾਲ ਸਿੰਘ ਹੋਰਾਂ ਨੂੰ ਸਨਮਾਨਿਤ ਕੀਤੇ ਜਾਣ ਦੀ ਤਸਵੀਰ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮੇਂ ਭਾਰਤ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਜ਼ੇਲ੍ਹਾਂ ਅੰਦਰ ਬੰਦ ਸਿੰਘਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰੰਤੂ ਭਾਈ ਲਾਲ ਸਿੰਘ ਦੀ ਰਿਹਾਈ ਹੁਣ ਸੰਭਵ ਹੋ ਸਕੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਸ. ਪਰਮਜੀਤ ਸਿੰਘ ਬਰਨਾਲਾ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਚੀਮਾ, ਸੁਪਰਵਾਈਜ਼ਰ ਸ. ਕਾਰਜ ਸਿੰਘ, ਸ. ਅਜਮੇਰ ਸਿੰਘ ਭਾਰਾਪੁਰ ਅਤੇ ਭਾਈ ਲਾਲ ਸਿੰਘ ਦੀ ਧਰਮਪਤਨੀ ਬੀਬੀ ਗੁਰਦੀਪ ਕੌਰ ਅਤੇ ਬੇਟੀ ਮਨਮੀਤ ਕੌਰ ਵੀ ਮੌਜੂਦ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version