February 20, 2016 | By ਸਿੱਖ ਸਿਆਸਤ ਬਿਊਰੋ
ਪੱਟੀ (19 ਫਰਵਰੀ, 2016): ਅਕਾਲੀ ਦਲ ਸਾਂਝਾ ਦੇ ਪ੍ਰਧਾਨ ਅਤੇ ਸਰਬੱਤ ਖਾਲਸਾ ਸਮਾਗਮ ਨੂੰ ਕਰਵਾਉਣ ਵਿੱਚ ਅਹਿਮ ਭੁਮਿਕਾ ਨਿਭਾਉਣ ਵਾਲੇ ਭਾਈ ਮੋਹਕਮ ਸਿੰਘ ਅੱਜ ਪੱਟੀ ਜੇਲ ਵਿੱਚੋਂ ਜ਼ਮਾਨਤ ‘ਤੇ ਰਿਹਾਅ ਹੋ ਗਏ ਹਨ।
ਭਾਈ ਮੋਹਕਮ ਸਿੰਘ ਨੂੰ ਸਰਬੱਤ ਖਾਲਸਾ ਸਮਾਗਮ ਤੋਂ ਬਾਅਦ ਦੇਸ਼ ਧਰੋਹ ਸਮੇਤ ਵੱਖ-ਵੱਖ ਕੇਸਾਂ ਵਿੱਚ ਪੰਜਾਬ ਦੀ ਬਾਦਲ ਸਰਕਾਰ ਨੇ ਜੇਲ ਵਿੱਚ ਬੰਦ ਕੀਤਾ ਹੋਇਆ ਸੀ।
ਅੱਜ ਜ਼ਮਾਨਤ ਤੇ ਪੱਟੀ ਦੀ ਸਬ ਜੇਲ ਤੋਂ ਰਿਹਾਅ ਹੋਣ ‘ਤੇ ਉਨ੍ਹਾਂ ਦੇ ਸਮਰਥਕਾਂ ਨੇ ਭਾਈ ਸਾਹਿਬ ਦਾ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਉਨ੍ਹਾਂ ਦੇ ਕੇਸਾਂ ਦੀ ਪੈਰਵਾਈ ਕਰ ਰਹੇ ਐਡਵੋਕੇਟ ਗੁਰਮੀਤ ਸਿੰਘ ਤੇ ਐਡਵੋਕੇਟ ਸੁਰਿੰਦਰ ਸਿੰਘ ਘਰਿਆਲਾ ਨੇ ਕਿਹਾ ਕਿ ਸਾਨੂੰ ਸ਼ੱਕ ਹੈ ਕਿ ਪੰਜਾਬ ਸਰਕਾਰ ਤੇ ਪੁਲਿਸ ਪ੍ਰਸਾਸ਼ਨ ਭਾਈ ਮੋਹਕਮ ਸਿੰਘ ਤੇ ਹੋਰ ਵੀ ਝੂਠੇ ਮੁਕਦਮੇ ਦਰਜ ਕਰ ਸਕਦੀ ਹੈ ।
Related Topics: Bhai Mohkam Singh, Sarbat Kalsa(2015), Sedition Case