June 17, 2023 | By ਸਿੱਖ ਸਿਆਸਤ ਬਿਊਰੋ
ਫਤਿਹਗੜ੍ਹ ਸਾਹਿਬ : ਮੀਰੀ ਪੀਰੀ ਦਿਵਸ ਮੌਕੇ ੧੪ ਹਾੜ (28 ਜੂਨ) ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੀ ਵਿਸ਼ਵ ਸਿੱਖ ਇਕੱਤਰਤਾ ਲਈ ਪੰਥ ਸੇਵਕ ਸਖਸ਼ੀਅਤਾਂ ਵੱਲੋਂ ਕੀਤੇ ਜਾ ਰਹੇ ਤਾਲਮੇਲ ਤਹਿਤ ਅੱਜ ਭਾਈ ਨਰਾਇਣ ਸਿੰਘ ਚੌੜਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਮੀਰੀ ਪੀਰੀ ਦਿਵਸ ਮੌਕੇ ਹੋਣ ਵਾਲੀ ਇਕੱਤਰਤਾ ਬਾਰੇ ਵਿਚਾਰ-ਵਟਾਂਦਰਾ ਹੋਇਆ।
ਭਾਈ ਨਰਾਇਣ ਸਿੰਘ ਨੇ ਕਿਹਾ ਕਿ ਅੱਜ ਦੇ ਸਮੇਂ ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਨੂੰ ਗੁਰਮਤਿ ਆਸ਼ੇ ਅਤੇ ਪੰਥਕ ਰਿਵਾਇਤ ਅਨੁਸਾਰ ਕਰਨ ਦੀ ਲੋੜ ਉੱਤੇ ਦੀ ਲੋੜ ਹੈ ਜਿਸ ਬਾਰੇ ਵਿਸ਼ਵ ਸਿੱਖ ਇਕੱਤਰਤਾ ਵਿਚ ਪੰਥਕ ਰਿਵਾਇਤ ਅਨੁਸਾਰ ਸਾਂਝਾ ਫੈਸਲਾ ਲੈਣ ਦਾ ਯਤਨ ਕੀਤਾ ਜਾਵੇਗਾ।
ਭਾਈ ਨਰਾਇਣ ਸਿੰਘ ਨੇ ਸ. ਸਿਮਰਨਜੀਤ ਸਿੰਘ ਮਾਨ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਨਾਮ ਵਿਸ਼ਵ ਸਿੱਖ ਇਕੱਤਰਤਾ ਵਿਚ ਸ਼ਮੂਲੀਅਤ ਦਾ ਸੱਦਾ ਪੱਤਰ ਸੌਂਪਿਆ।
Related Topics: Akal Takhat Sahib, Bhai Narain Singh Chaura, Shiromani Akali Dal Amritsar (Mann), Simranjit Singh Maan