Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Sri Guru Granth Sahib Ji

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਯਾਦ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਯਾਦ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ

ਚੰਡੀਗੜ੍ਹ – ਸੰਤ ਜਰਨੈਲ ਸਿੰਘ ਜੀ ਭਿੰਡਰਾਂਵਾਲਿਆਂ ਵੱਲੋਂ ਆਪਣੀ ਸ਼ਹਾਦਤ ਰਾਹੀਂ ਆਰੰਭੇ ਖਾੜਕੂ ਸੰਘਰਸ਼ ਦੇ ਅਖੀਰਲੇ ਦੌਰ ਵਿੱਚ ਗੁਰੂ ਖਾਲਸਾ ਪੰਥ ਦੀਆਂ ਰਿਵਾਇਤਾਂ ਅਤੇ ਜੁਝਾਰੂਆਂ ਦੀ ਪ੍ਰੇਰਨਾ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਨਿਰੰਤਰ ਯਤਨਸ਼ੀਲ ਰਹੇ ਪੰਥ ਸੇਵਕ ਸਖਸ਼ੀਅਤ ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਯਾਦ ਵਿੱਚ ਸਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ।

Bibi Simranjeet Kaur
ਬੀਬੀ ਸਿਮਰਨਜੀਤ ਕੌਰ ਦਾ ਜਥਾ ਗੁਰਬਾਣੀ ਕੀਰਤਨ ਗਾਇਨ ਕਰਦਿਆਂ ਹੋਇਆ

ਇਸ ਮੌਕੇ ਪਰਿਵਾਰ ਵਲੋਂ ਆਰੰਭ ਕਰਵਾਏ ਗਏ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਬੀਬੀ ਸਿਮਰਨਜੀਤ ਕੌਰ (ਲੱਖੀ ਜੰਗਲ ਖਾਲਸਾ) ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਗਾਇਨ ਕੀਤਾ ਗਿਆ।

Sangat Urbun Estate Patiala
ਸਮਾਗਮ ਦੌਰਾਨ ਹਾਜ਼ਰ ਸੰਗਤਾਂ

ਇਹ ਸਮਾਗਮ 2 ਅਕਤੂਬਰ 2026 ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਗੁਰਦੁਆਰਾ ਕਲਗੀਧਰ ਸਾਹਿਬ, ਅਰਬਨ ਅਸਟੇਟ, ਫੇਜ਼-3, ਪਟਿਆਲਾ ਵਿਖੇ ਸਿੱਖ ਸੰਗਤਾਂ ਅਤੇ ਭਾਈ ਸੁਰਿੰਦਰਪਾਲ ਸਿੰਘ ਠਰੂਆ ਦੇ ਪਰਿਵਾਰ ਦੇ ਸਹਿਯੋਗ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਉਨ੍ਹਾਂ ਦੇ ਜੀਵਨ, ਪੰਥਕ ਯੋਗਦਾਨ ਅਤੇ ਨਵੀਂ ਪੀੜ੍ਹੀ ਨੂੰ ਗੁਰੂ ਖਾਲਸਾ ਪੰਥ ਦੀਆਂ ਰਿਵਾਇਤਾਂ ਨਾਲ ਜੋੜਨ ਲਈ ਕੀਤੇ ਯਤਨਾਂ ਨੂੰ ਯਾਦ ਕੀਤਾ ਗਿਆ।

ਭਾਈ ਸੁਰਿੰਦਰ ਪਾਲ ਸਿੰਘ

ਜਿਕਰਯੋਗ ਹੈ ਕਿ ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾੜਕੂ ਲਹਿਰ ਦੀ ਵਿਰਾਸਤ ਨੂੰ ਸੰਭਾਲਣ ਦੇ ਮੋਹਰੀ ਵਿਅਕਤੀਆਂ ਵਜੋਂ ਜਾਣੇ ਜਾਂਦੇ ਹਨ। ਜਿਹਨਾਂ ਨੇ ੧੯੯੫ ਵਿੱਚ ਜੇਲ ਵਿੱਚੋਂ ਰਿਹਾਈ ਤੋਂ ਬਾਅਦ ਹਕੂਮਤ ਵੱਲੋਂ ਬਣਾਏ ਡਰ ਦੇ ਮਾਹੌਲ ਦੀ ਪਰਵਾਹ ਨਾ ਕਰਦਿਆਂ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਦੀ ਸਾਂਭ ਸੰਭਾਲ ਕੀਤੀ ਅਤੇ ਜੇਲਾਂ ਵਿੱਚ ਬੰਦ ਪਏ ਬੰਦੀ ਸਿੰਘਾਂ ਦੀ ਇੱਕ ਸੂਚੀ ਜਾਰੀ ਕੀਤੀ।

ਸਮਾਗਮ ਦੌਰਾਨ ਹਾਜ਼ਰ ਸੰਗਤਾਂ

ਇਸ ਮੌਕੇ ਪੰਥ ਸੇਵਕ ਜਥਾ ਦੁਆਬਾ ਤੋਂ ਭਾਈ ਮਨਧੀਰ ਸਿੰਘ ਨੇ ਸੰਬੋਧਨ ਕਰਦਿਆਂ ਸਿੱਖ ਆਗੂਆਂ ਦੇ ਗੁਣਾਂ, ਉਨ੍ਹਾਂ ਦੀ ਪੰਥਕ ਸੋਚ, ਸਿਧਾਂਤਕ ਦ੍ਰਿੜਤਾ ਅਤੇ ਔਖੇ ਸਮਿਆਂ ਵਿੱਚ ਨਿਭਾਈ ਭੂਮਿਕਾ ਬਾਰੇ ਵਿਚਾਰ ਸਾਂਝੇ ਕੀਤੇ।

ਰਣਜੀਤ ਸਿੰਘ ਨੇ ਮੰਚ ਦਾ ਸੰਚਾਲਨ ਕਰਦਿਆਂ ਭਾਈ ਸੁਰਿੰਦਰ ਪਾਲ ਸਿੰਘ ਠਰੂਆ ਵੱਲੋਂ ਖਾੜਕੂ ਲਹਿਰ ਅੰਦਰ ਪਾਏ ਯੋਗਦਾਨ ਦੀ ਗੱਲ ਕੀਤੀ ਅਤੇ ਜੇਲ ਚੋਂ ਰਿਹਾਅ ਹੋਣ ਤੋਂ ਬਾਅਦ ਉਨਾਂ ਵੱਲੋਂ ਗੁਰੂ ਖਾਲਸਾ ਪੰਥ ਦੀ ਚੜਦੀ ਕਲਾ ਲਈ ਵਿੱਢੇ ਗਏ ਕਾਰਜਾਂ ਬਾਰੇ ਸੰਗਤ ਨੂੰ ਜਾਣੂ ਕਰਵਾਇਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਾਬਾ ਫਰੀਦ ਆਗਮ ਪੁਰਬ ਮੌਕੇ ਮਿਸਲ ਸਤਲੁਜ ਵੱਲੋਂ ਫਰੀਦਕੋਟ ਵਿਖੇ ਤੀਜਾ ਸਰਦਾਰ ਚੜ੍ਹਤ ਸਿੰਘ ਨਿਸ਼ਾਨੇਬਾਜ਼ੀ ਕੱਪ ਕਰਵਾਇਆ ਗਿਆ। ਇਸ ਵਿੱਚ ਵੱਖ-ਵੱਖ ਸੂਬਿਆਂ ਦੇ ਨਿਸ਼ਾਨੇਬਾਜ਼ਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।
ਪਿੰਡ ਡੱਲੇਵਾਲ ਨੇੜੇ ਗੁਰਾਇਆ ਵਿਖੇ ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਉਨ੍ਹਾਂ ਦੀ ਕੁਰਬਾਨੀ ਤੇ ਸਿੱਖ ਸੰਘਰਸ਼
ਜੀਵੇ ਸਾਂਝਾ ਪੰਜਾਬ ਨੇ ‘ਪਾਕਿਸਤਾਨ ਦੇ ਸਿੱਖ ਇਤਿਹਾਸਕ ਅਸਥਾਨ (ਜ਼ਿਲ੍ਹਾ ਲਾਹੌਰ)’ ਕਿਤਾਬਚੇ ਦਾ ਗੁਰਮੁਖੀ ਅਨੁਵਾਦ ਜਾਰੀ ਕੀਤਾ ਹੈ। ਇਸ ਵਿੱਚ ਲਾਹੌਰ ਦੇ ਸਿੱਖ ਗੁਰਧਾਮਾਂ, ਉਨ੍ਹਾਂ ਦੀ ਇਤਿਹਾਸਕ ਮਹੱਤਤਾ ਅਤੇ ਮੌਜੂਦਾ
ਗੁਰਦੁਆਰਾ ਮੰਜੀ ਸਾਹਿਬ ਆਲੋਅਰਖ ਵਿਖੇ ਸ਼ਹੀਦੀ ਯਾਦਗਾਰ ਕਮੇਟੀ ਵੱਲੋਂ ਧਰਮ ਯੁੱਧ ਮੋਰਚੇ ਦੇ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥਕ ਆਗੂਆਂ ਨੇ ਵਿਚਾਰ ਸਾਂਝੇ ਕੀਤੇ ਅਤੇ ਸ਼ਹੀਦਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: