Site icon Sikh Siyasat News

ਭੂੰਦੜ ਤੇ ਸੋਨੀ ਬਿਨਾਂ ਮੁਕਾਬਲਾ ਰਾਜ ਸਭਾ ਲਈ ਚੁਣੇ ਗਏ

ਚੰਡੀਗੜ੍ਹ: ਪੰਜਾਬ ‘ਚੋਂ ਰਾਜ ਸਭਾ ਦੀਆਂ 2 ਸੀਟਾਂ ਲਈ ਅੱਜ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਤੇ ਕਾਂਗਰਸ ਦੀ ਅੰਬਿਕਾ ਸੋਨੀ ਬਿਨਾਂ ਮੁਕਾਬਲਾ ਚੋਣ ਜਿੱਤ ਗਏ। ਅੱਜ ਕਾਗ਼ਜ਼ ਵਾਪਸ ਲੈਣ ਦੀ ਆਖ਼ਰੀ ਤਰੀਕ ਸੀ। ਇਨ੍ਹਾਂ ਦੇ ਮੁਕਾਬਲੇ ‘ਚ ਕਿਸੇ ਵੀ ਹੋਰ ਉਮੀਦਵਾਰ ਨੇ ਕਾਗ਼ਜ਼ ਦਾਖ਼ਲ ਨਹੀਂ ਕੀਤੇ।

(ਖੱਬੇ) ਰਾਜ ਸਭਾ ਮੈਂਬਰ ਬਣੀ ਕਾਂਗਰਸ ਦੀ ਅੰਬਿਕਾ ਸੋਨੀ, ਨਾਲ ਚਰਨਜੀਤ ਸਿੰਘ ਚੰਨੀ, ਕੇਵਲ ਸਿੰਘ ਢਿੱਲੋਂ, ਜਗਮੋਹਨ ਸਿੰਘ ਕੰਗ, ਬਲਬੀਰ ਸਿੰਘ ਸਿੱਧੂ, ਬ੍ਰਹਮ ਮਹਿੰਦਰਾ, ਸਾਧੂ ਸਿੰਘ ਧਰਮਸੋਤ (ਸੱਜੇ) ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਵਿਧਾਨ ਸਭ ਸਕੱਤਰ ਸ਼ਸ਼ੀ ਲਖਨ ਪਾਲ ਮਿਸ਼ਰਾ ਤੋਂ ਸਰਟੀਫਿਕੇਟ ਲੈਂਦੇ ਹੋਏ। ਨਾਲ ਸੁਖਦੇਵ ਸਿੰਘ ਢੀਂਡਸਾ, ਸੁਰਜੀਤ ਸਿੰਘ ਰੱਖੜਾ ਤੇ ਪਰਮਿੰਦਰ ਸਿੰਘ ਢੀਂਡਸਾ ਵੀ ਹਨ

ਇਹ ਦੋਵੇਂ ਇਸ ਸਮੇਂ ਵੀ ਰਾਜ ਸਭਾ ਦੇ ਮੈਂਬਰ ਹਨ ਤੇ ਇਨ੍ਹਾਂ ਦੇ ਮੌਜੂਦਾ ਕਾਰਜਕਾਲ ਦੀ ਮਿਆਦ 4 ਜੁਲਾਈ ਨੂੰ ਖ਼ਤਮ ਹੋ ਰਹੀ ਹੈ। ਬਲਵਿੰਦਰ ਸਿੰਘ ਭੂੰਦੜ ਤੇ ਅੰਬਿਕਾ ਸੋਨੀ ਦੋਵੇਂ ਰਿਟਰਨਿੰਗ ਅਫ਼ਸਰ ਲਖਨ ਪਾਲ ਮਿਸ਼ਰਾ ਤੋਂ ਸਰਟੀਫ਼ਿਕੇਟ ਲੈਣ ਲਈ ਅੱਜ ਇੱਥੇ ਆਪਣੇ ਸਮਰਥਕਾਂ ਨਾਲ ਪੁੱਜੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version