Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੀਬੀ ਸਤਵੰਤ ਕੌਰ ਦੀ ਅਗਵਾਈ ਵਿਚ “ਪੰਥਕ ਕੌਂਸਲ” ਦੀ ਬੈਠਕ ਹੋਈ

ਬੀਬੀ ਸਤਵੰਤ ਕੌਰ ਦੀ ਅਗਵਾਈ ਵਿਚ “ਪੰਥਕ ਕੌਂਸਲ” ਦੀ ਬੈਠਕ ਹੋਈ

ਚੰਡੀਗੜ੍ਹ – ਬਾਦਲ ਦਲ ਤੋਂ ਵੱਖ ਹੋਏ ਆਗੂਆਂ ਵੱਲੋਂ ਬਣਾਈ ਗਈ ਨਵੀਂ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੀ ਪੰਜ ਮੈਂਬਰੀ “ਪੰਥਕ ਕੌਂਸਲ” ਦੇ ਸੇਵਾਦਾਰ ਬੀਬੀ ਸਤਵੰਤ ਕੌਰ ਦੀ ਅਗਵਾਈ ਹੇਠ ਲੰਘੇ ਦਿਨੀਂ ਇਕ ਬੈਠਕ ਹੋਈ ਹੈ। ਇਸ ਬੈਠਕ ਵਿੱਚ ਪੰਥਕ ਕੌਂਸਲ ਦੇ ਕਾਰਜ ਖੇਤਰ ਨੂੰ ਸਮੁੱਚੇ ਪੰਜਾਬ ਦੇ 23 ਜ਼ਿਲ੍ਹਿਆਂ ਅਤੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੱਕ ਵਿਸਥਾਰ ਦਿੰਦਿਆਂ, ਤਿੰਨ-ਤਿੰਨ ਜ਼ਿਲ੍ਹਿਆਂ ਦੇ ਆਧਾਰ ’ਤੇ ਕੁੱਲ ਅੱਠ ਜ਼ੋਨ ਬਣਾਉਣ ਦਾ ਫ਼ੈਸਲਾ ਕੀਤਾ ਗਿਆ।

ਇਹ ਵੀ ਫ਼ੈਸਲਾ ਲਿਆ ਗਿਆ ਕਿ ਜਲਦ ਹੀ ਇਨ੍ਹਾਂ ਅੱਠਾਂ ਜ਼ੋਨਾਂ ਦੇ ਇੰਚਾਰਜਾਂ ਅਤੇ ਉਨ੍ਹਾਂ ਦੀ ਅਗਵਾਈ ਹੇਠ ਬਣਨ ਵਾਲੀਆਂ ਜ਼ਿਲ੍ਹਾ ਪੱਧਰੀ ਕਮੇਟੀਆਂ ਦਾ ਐਲਾਨ ਕੀਤਾ ਜਾਵੇਗਾ, ਜਿਸ ਵਿੱਚ ਬੀਬੀਆਂ ਨੂੰ ਵੀ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰ ਤੋਂ ਬਲਾਕ ਅਤੇ ਪਿੰਡ ਪੱਧਰ ਤੱਕ ਦਰਜਾ-ਬ-ਦਰਜਾ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ। ਆਗੂਆਂ ਨੇ ਦਾਅਵਾ ਕੀਤਾ ਹੈ ਕਿ ਇਸ ਪ੍ਰਕਿਰਿਆ ਰਾਹੀਂ ਪੰਥਕ ਕੌਂਸਲ ਪੰਥਕ ਇਕਸੁਰਤਾ, ਸੰਗਠਨਾਤਮਕ ਏਕਤਾ ਅਤੇ ਪੰਥਕ ਮਕਸਦਾਂ ਦੀ ਪ੍ਰਾਪਤੀ ਲਈ ਲਗਾਤਾਰ ਕਾਰਜਸ਼ੀਲ ਰਹੇਗੀ।

“ਪੰਥਕ ਕੌਂਸਲ” ਦੇ ਸੇਵਾਦਾਰ ਬੀਬੀ ਸਤਵੰਤ ਕੌਰ ਦੀ ਅਗਵਾਈ ਹੇਠ ਹੋਈ ਬੈਠਕ

ਉਹਨਾ ਕਿਹਾ ਕਿ ਦੁਨੀਆ ਭਰ ਦੇ ਸਿੱਖਾਂ ਨੂੰ ਪੰਥਕ ਕੌਂਸਲ ਦਾ ਹਿੱਸਾ ਬਣਾਉਣ ਲਈ ਆਉਣ ਵਾਲੇ ਦਿਨਾਂ ਵਿੱਚ ਵਿਸ਼ਵ-ਵਿਆਪੀ ਕਮੇਟੀਆਂ ਦੇ ਐਲਾਨ ਦਾ ਵੀ ਫ਼ੈਸਲਾ ਕੀਤਾ ਗਿਆ। ਪੰਥਕ ਕੌਂਸਲ ਵੱਲੋਂ ਜਲਦ ਹੀ ਆਪਣਾ ਇੱਕ ਲੀਗਲ ਸੈੱਲ ਵੀ ਸਥਾਪਿਤ ਕੀਤਾ ਜਾਵੇਗਾ। ਇਸ ਬੈਠਕ ਵਿਚ ਸ਼ਾਮਿਲ ਮੈਂਬਰਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਮੌਜੂਦਾ ਸਮੇਂ ਵਿੱਚ ਸਿੱਖਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਚੁਣੌਤੀਆਂ ਦੇ ਹੱਲ ਲਈ ਸਮੁੱਚੇ ਪੰਥ ਨੂੰ ਨਿੱਜੀ ਸਵਾਰਥਾਂ ਤੋਂ ਉੱਪਰ ਉੱਠ ਕੇ ਇਕਜੁੱਟ ਹੋਣਾ ਬਹੁਤ ਜ਼ਰੂਰੀ ਹੈ। ਉਹਨਾ ਕਿਹਾ ਕਿ ਪੰਥਕ ਕੌਂਸਲ ਇਸ ਦਿਸ਼ਾ ਵਿੱਚ ਲਗਾਤਾਰ ਕਦਮ ਚੁੱਕਦੀ ਰਹੇਗੀ। ਕੌਂਸਲ ਨੇ ਸਪਸ਼ਟ ਕੀਤਾ ਕਿ ਪੰਥ ਦੀ ਚੜ੍ਹਦੀਕਲਾ ਅਤੇ ਇਕਸੁਰਤਾ ਉਸਦੀ ਪਹਿਲ ਰਹੇਗੀ।

ਇਸ ਬੈਠਕ ਵਿੱਚ ਪ੍ਰਮੁੱਖ ਸੇਵਾਦਾਰ ਬੀਬੀ ਸਤਵੰਤ ਕੌਰ ਤੋਂ ਇਲਾਵਾ ਡਾ. ਜਸਪਾਲ ਸਿੰਘ, ਭਾਈ ਬਲਦੀਪ ਸਿੰਘ ਰਾਮੂੰਵਾਲੀਆ, ਐਡਵੋਕੇਟ ਬਲਵੰਤ ਸਿੰਘ ਅਤੇ ਐਡਵੋਕੇਟ ਪਰਮਜੀਤ ਸਿੰਘ ਭੰਗੂ ਸ਼ਾਮਿਲ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?
11 ਅਗਸਤ 2025 ਨੂੰ ਬਾਦਲ ਪਰਿਵਾਰ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (SAD) ਤੋਂ ਵੱਖ ਹੋਏ ਹਿੱਸੇ ਨੇ ਨਵੇਂ ਸ਼੍ਰੋਮਣੀ ਅਕਾਲੀ ਦਲ ਦਾ ਐਲਾਨ ਕੀਤੀ ਗਿਆ ਹੈ। ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ
ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਂਸਲ ਅਤੇ ਸਿੱਖ ਜਥੇਬੰਦੀਆਂ ਵੱਲੋਂ "ਸ਼੍ਰੋਮਣੀ ਅਕਾਲੀ ਦਲ" ਦੀ ਨੀਤੀ, ਵਿਧਾਨ ਤੇ ਪੁਨਰਸੁਰਜੀਤੀ ਦੇ ਸੰਬੰਧ ਵਿੱਚ ਇੱਕ ਤਿੰਨ ਦਿਨਾਂ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਸਮੇਂ
ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਉੱਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਦਲ ਖ਼ਾਲਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਸ਼੍ਰੋਮਣੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: