Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
CM Bhagwant Mann And Bjp Logo

ਪੰਜਾਬ ਧਮਾਕਿਆਂ ‘ਤੇ ਛਿੜੀ ਸ਼ਬਦ ਜੰਗ: ਮੁੱਖ ਮੰਤਰੀ ਮਾਨ ਨੇ ਭਾਜਪਾ ਨੂੰ ਠਹਿਰਾਇਆ ਜਿੰਮੇਵਾਰ

ਪੰਜਾਬ ਧਮਾਕਿਆਂ ‘ਤੇ ਛਿੜੀ ਸ਼ਬਦ ਜੰਗ: ਮੁੱਖ ਮੰਤਰੀ ਮਾਨ ਨੇ ਭਾਜਪਾ ਨੂੰ ਠਹਿਰਾਇਆ ਜਿੰਮੇਵਾਰ

ਜਲੰਧਰ/ਅੰਮ੍ਰਿਤਸਰ: ਲੰਘੀ ਰਾਤ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹੋਏ ਧਮਾਕਿਆਂ ਨੇ ਪੰਜਾਬ ਵਿੱਚ ਇੱਕ ਵੱਡੀ ਸਿਆਸੀ ਸ਼ਬਦ ਜੰਗ ਛੇੜ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਘਟਨਾਵਾਂ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀਆਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਲਈ “ਚੋਣ ਤਿਆਰੀਆਂ” ਦਾ ਹਿੱਸਾ ਕਰਾਰ ਦਿੱਤਾ ਹੈ। ਦੂਜੇ ਪਾਸੇ, ਸੂਬੇ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਇਨ੍ਹਾਂ ਧਮਾਕਿਆਂ ਪਿੱਛੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐਸ.ਆਈ. ਦਾ ਹੱਥ ਹੋਣ ਦਾ ਖਦਸ਼ਾ ਜਤਾਇਆ ਹੈ।

ਕਿਵੇਂ ਵਾਪਰੀਆਂ ਘਟਨਾਵਾਂ?

ਖਬਰਾਂ ਅਨੁਸਾਰ ਪਹਿਲਾ ਧਮਾਕਾ ਮੰਗਲਵਾਰ ਰਾਤ ਕਰੀਬ 8 ਵਜੇ ਜਲੰਧਰ ਵਿੱਚ ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਦੇ ਪੰਜਾਬ ਫਰੰਟੀਅਰ ਹੈੱਡਕੁਆਰਟਰ ਦੇ ਨੇੜੇ ਹੋਇਆ। ਇੱਥੇ ਇੱਕ ਸਕੂਟਰੀ ਵਿਚ ਧਮਾਕਾ ਹੋਇਆ, ਜਿਸ ਨਾਲ ਸ਼ੀਸ਼ੇ ਟੁੱਟ ਗਏ ਅਤੇ ਇੱਕ ਟ੍ਰੈਫਿਕ ਸਿਗਨਲ ਦਾ ਨੁਕਸਾਨ ਹੋਇਆ।

ਖਬਰਾਂ ਅਨੁਸਾਰ ਜਲੰਧਰ ਦੀ ਘਟਨਾ ਤੋਂ ਬਾਅਦ ਅੰਮ੍ਰਿਤਸਰ ਦੇ ਖਾਸਾ ਇਲਾਕੇ ਵਿੱਚ ਦੂਜਾ ਧਮਾਕਾ ਹੋਇਆ, ਜਿੱਥੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੇ ਕਥਿਤ ਤੌਰ ‘ਤੇ ਇੱਕ ਆਰਮੀ ਕੈਂਪ ਦੀ ਚਾਰਦੀਵਾਰੀ ‘ਤੇ ਗ੍ਰਨੇਡ ਸੁੱਟਿਆ। ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ, ਪਰ ਫੌਜ ਅਤੇ ਅਰਧ ਸੈਨਿਕ ਬਲਾਂ ਦੀਆਂ ਸਥਾਪਨਾਵਾਂ ਨੇੜੇ ਹੋਏ ਇਨ੍ਹਾਂ ਧਮਾਕਿਆਂ ਨੇ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ‘ਤੇ ਕਰ ਦਿੱਤਾ ਹੈ।

ਮੁੱਖ ਮੰਤਰੀ ਦਾ ਬਿਆਨ: ਭਾਜਪਾ ‘ਤੇ ਸਿੱਧਾ ਨਿਸ਼ਾਨਾ

ਆਨੰਦਪੁਰ ਸਾਹਿਬ ਵਿਖੇ ਆਪਣੀ ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਸ਼ੁਰੂ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਭਾਜਪਾ ਡਰ ਅਤੇ ਫਿਰਕੂ ਧਰੁਵੀਕਰਨ ਨੂੰ ਸਿਆਸੀ ਹਥਿਆਰ ਵਜੋਂ ਵਰਤਦੀ ਹੈ। ਉਨ੍ਹਾਂ ਕਿਹਾ, “ਇਹ ਭਾਜਪਾ ਦਾ ਤਰੀਕਾ ਹੈ। ਦੰਗੇ ਕਰਵਾਓ, ਧਮਾਕੇ ਕਰਵਾਓ ਅਤੇ ਅਸਥਿਰਤਾ ਲਿਆਓ; ਇਹ ਉਨ੍ਹਾਂ ਦਾ ਚੋਣਾਂ ਲੜਨ ਦਾ ਅੰਦਾਜ ਹੈ।” ਮੁੱਖ ਮੰਤਰੀ ਨੇ ਇਨ੍ਹਾਂ ਨੂੰ “ਛੋਟੇ ਧਮਾਕੇ” ਦੱਸਦਿਆਂ ਕਿਹਾ ਕਿ ਇਨ੍ਹਾਂ ਦਾ ਮਕਸਦ ਸਿਰਫ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨਾ ਹੈ।

ਡੀਜੀਪੀ ਦਾ ਬਿਆਨ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੰਮ੍ਰਿਤਸਰ ਵਿੱਚ ਧਮਾਕੇ ਵਾਲੀ ਥਾਂ ਦਾ ਦੌਰਾ ਕਰਨ ਤੋਂ ਬਾਅਦ ਇਹ ਦਾਅਵਾ ਕੀਤਾ ਕਿ ਇਸ ਘਟਨਾ ਪਿੱਛੇ ਪਾਕਿਸਤਾਨ ਨਾਲ ਜੁੜੇ ਕਿਸੇ ਗੁਟ (ਮਾਡਿਊਲ) ਦਾ ਹੱਥ ਹੋ ਸਕਦਾ ਹੈ। ਗੌਰਵ ਯਾਦਵ ਨੇ ਦਾਅਵਾ ਕੀਤਾ ਕਿ ਯੂਰਪ—ਖਾਸ ਕਰਕੇ ਪੁਰਤਗਾਲ ਅਤੇ ਜਰਮਨੀ—ਵਿੱਚ ਬੈਠੇ ਆਈ.ਐਸ.ਆਈ. ਦੇ ਸਮਰਥਕ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਪੁਲਿਸ ਅਨੁਸਾਰ, ਵਿਦੇਸ਼ੀ ਸੰਚਾਲਕ (ਹੈਂਡਲਰ) ਬਿਜਲ-ਸੱਥ (ਸੋਸ਼ਲ ਮੀਡੀਆ) ਰਾਹੀਂ ਸਥਾਨਕ ਨੌਜਵਾਨਾਂ ਨੂੰ ਗੁੰਮਰਾਹ ਕਰਦੇ ਹਨ ਅਤੇ ਦਹਿਸ਼ਤ ਫੈਲਾਉਣ ਲਈ ਅਜਿਹੇ ਧਮਾਕੇ ਕਰਨ ਬਦਲੇ ਪੈਸੇ ਦਿੰਦੇ ਹਨ।

ਭਾਜਪਾ ਅਤੇ ਵਿਰੋਧੀ ਧਿਰਾਂ ਦਾ ਪਲਟਵਾਰ

ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨਾਂ ਦੀ ਨਿੰਦਾ ਕੀਤੀ ਹੈ। ਤਰੁਣ ਚੁੱਘ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਦੇਸ਼ ਵਿਰੋਧੀ ਤਾਕਤਾਂ ਨਾਲ ਮਿਲੀ ਹੋਈ ਹੈ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਅਤੇ ਡੀਜੀਪੀ ਦੇ ਬਿਆਨਾਂ ਵਿੱਚਲੇ ਅੰਤਰ ਨੂੰ ਚਿੰਤਾਜਨਕ ਦੱਸਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਕੁਰਸੀ ਖੁੱਸਣ ਦੇ ਡਰੋਂ ਗੈਰ-ਜਿੰਮੇਦਾਰਾਨਾ ਬਿਆਨ ਦੇ ਰਹੇ ਹਨ।

ਇਸ ਦੇ ਨਾਲ ਹੀ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਖੁਫੀਆ ਤੰਤਰ ਦੀ ਪੂਰੀ ਤਰ੍ਹਾਂ ਨਾਕਾਮੀ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ ਕੀਤੀ ਹੈ, ਜਦਕਿ ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਇਨ੍ਹਾਂ ਘਟਨਾਵਾਂ ਨੂੰ ਇੰਡੀਆ ਦੀ ਅੰਦਰੂਨੀ ਸੁਰੱਖਿਆ ਲਈ ਵੱਡਾ ਖਤਰਾ ਦੱਸਿਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਖਾਲਸਾ ਪੰਥ ਦੇ ਤਖਤ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਦੇ ਕੇਂਦਰ ਹਨ। ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਅਗਵਾਈ ਵਾਲੀ ਭਾਰਤ ਸਰਕਾਰ ਸਿੱਖ ਤਖਤਾਂ ਨੂੰ ਸਿੱਧੇ ਸਰਕਾਰੀ ਕੰਟਰੋਲ ਹੇਠ ਲਿਆਉਣ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜੀ ਜਾ ਰਹੀ ਇੱਕ ਕਥਿਤ ਵਾਇਰਲ ਵੀਡੀਓ ਨੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ।
30 ਮਈ 2026 ਨੂੰ ਜਥਾ ਸਿੱਖ ਯੂਥ ਪਾਵਰ ਆਫ਼ ਪੰਜਾਬ ਵੱਲੋਂ ਡੇਹਲੋਂ (ਲੁਧਿਆਣਾ ਨੇੜੇ) ਵਿਖੇ ਇੱਕ ਯਾਦਗਾਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਬੋਲਦਿਆਂ ਪਰਮਜੀਤ ਸਿੰਘ ਗਾਜ਼ੀ, ਮੁੱਖ ਸੰਪਾਦਕ ਸਿੱਖ
ਸਿੱਖ ਸਿਆਸਤ ਵਲੋਂ ਪੱਤਰਕਾਰ ਹਮੀਰ ਸਿੰਘ ਨਾਲ ਇੱਕ ਗੰਭੀਰ ਅਤੇ ਜਾਣਕਾਰੀ ਭਰਪੂਰ ਗੱਲਬਾਤ ਕੀਤੀ ਗਈ, ਜਿਸ ਵਿੱਚ “ਕਾਕਰੋਚ ਜਨਤਾ ਪਾਰਟੀ” ਦੇ ਵਿਚਾਰ ਰਾਹੀਂ ਭਾਰਤੀ ਅਤੇ ਪੰਜਾਬੀ ਰਾਜਨੀਤੀ ਦੀਆਂ ਕਈ ਪਰਤਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: