ਖਾਲਸਾ ਪੰਥ ਦੇ ਤਖਤ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਦੇ ਕੇਂਦਰ ਹਨ। ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਅਗਵਾਈ ਵਾਲੀ ਭਾਰਤ ਸਰਕਾਰ ਸਿੱਖ ਤਖਤਾਂ ਨੂੰ ਸਿੱਧੇ ਸਰਕਾਰੀ ਕੰਟਰੋਲ ਹੇਠ ਲਿਆਉਣ ਲਈ ਨਵੇਂ-ਨਵੇਂ ਢੰਗ ਅਪਣਾ ਰਹੀ ਹੈ। ਇਸੇ ਕੜੀ ਤਹਿਤ ਭਾਜਪਾ ਦੀ ਮਹਾਰਾਸ਼ਟਰ ਸਰਕਾਰ ਨੇ ਇੱਕ ਨਵਾਂ ਬਿੱਲ ਪੇਸ਼ ਕੀਤਾ ਹੈ, ਜਿਸ ਰਾਹੀਂ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ, ਨਾਂਦੇੜ ਬੋਰਡ ਵਿੱਚ ਨਿਯੁਕਤੀਆਂ ਉੱਤੇ ਸਰਕਾਰ ਦਾ ਦਖਲ ਅਤੇ ਕਾਬੂ ਵਧਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਅਹਿਮ ਮਸਲੇ ਨੂੰ ਡੂੰਘਾਈ ਨਾਲ ਸਮਝਣ ਲਈ ਪੱਤਰਕਾਰ ਮਨਦੀਪ ਸਿੰਘ ਨੇ ਦਿ ਸਿੱਖ ਕਲੈਕਟਿਵ ਦੇ ਨੁਮਾਇੰਦੇ ਅਤੇ ਦਿ ਵਰਲਡ ਸਿੱਖ ਨਿਊਜ਼ ਦੇ ਮੁੱਖ ਸੰਪਾਦਕ ਪ੍ਰੋ. ਜਗਮੋਹਨ ਸਿੰਘ ਨਾਲ ਖਾਸ ਗੱਲਬਾਤ ਕੀਤੀ ਹੈ।