Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Kaurnama Part — 3 Release in Germany

ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਯਾਦ ‘ਚ ਜਰਮਨੀ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ

ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਯਾਦ ‘ਚ ਜਰਮਨੀ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ

ਫਰੈਂਕਫਰਟ- ਜਰਮਨੀ: (ਬਸੰਤ ਸਿੰਘ ਰਾਮੂਵਾਲੀਆ) ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਯਾਦ ਵਿੱਚ ਤੀਜਾ ਸ਼ਹੀਦੀ ਸਮਾਗਮ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਪੰਜਵੜ੍ਹ ਪਰਿਵਾਰ ਅਤੇ ਸਿੱਖ ਫੈਡਰੇਸ਼ਨ ਜਰਮਨੀ ਵੱਲੋਂ ਕਰਵਾਇਆ ਗਿਆ।

Kaurnama 3 Release in Germany
ਸਮਾਗਮ ਦੌਰਾਨ ਹਾਜ਼ਰ ਸੰਗਤਾਂ

ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਦੀਵਾਨ ਸਜਿਆ। ਗੁਰਦੁਆਰਾ ਸਾਹਿਬ ਦੇ ਰਾਗੀ ਜਥੇ ਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਬੱਚਿਆਂ ਨੇ ਵੀ ਸ਼ਬਦ ਕੀਰਤਨ ਨਾਲ ਹਾਜ਼ਰੀ ਲਵਾਈ। ਇਸ ਮੌਕੇ ਪ੍ਰਸਿੱਧ ਪੰਥਕ ਢਾਡੀ ਗਿਆਨੀ ਮਿਲਖਾ ਸਿੰਘ ਮੌਜੀ ਦੇ ਜਥੇ ਨੇ ਭਾਈ ਪੰਜਵੜ੍ਹ ਦੀ ਸ਼ਹਾਦਤ ਨੂੰ ਸਮਰਪਿਤ ਢਾਡੀ ਵਾਰਾਂ ਰਾਹੀਂ ਸ਼ਰਧਾਂਜਲੀ ਅਰਪਣ ਕਰਦਿਆਂ ਪਿੰਡ ਪੰਜਵੜ੍ਹ ਦੇ ਮਾਣਮੱਤੇ ਇਤਿਹਾਸ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਇਹ ਨਗਰ ਸੂਰਬੀਰਾਂ, ਯੋਧਿਆਂ ਤੇ ਸ਼ਹੀਦਾਂ ਦਾ ਨਗਰ ਹੈ।

Kaurnama 3 Release in Germany
ਢਾਡੀ ਗਿਆਨੀ ਮਿਲਖਾ ਸਿੰਘ ਮੌਜੀ ਦੇ ਜਥੇ ਵਲੋਂ ਸ਼ਹੀਦਾਂ ਨੂੰ ਸਮਰਪਿਤ ਢਾਡੀ ਵਾਰਾਂ ਰਾਹੀਂ ਸ਼ਰਧਾਂਜਲੀ ਅਰਪਣ ਕਰਦਿਆਂ

ਸਿੱਖ ਫੈਡਰੇਸ਼ਨ ਜਰਮਨੀ ਦੇ ਸੀਨੀਅਰ ਆਗੂ ਭਾਈ ਗੁਰਦਿਆਲ ਸਿੰਘ ਲਾਲੀ ਹੋਰਾਂ ਨੇ ਸਟੇਜ ਦੀ ਆਰੰਭਤਾ ਕੀਤੀ। ਭਾਈ ਲਾਲੀ ਵੱਲੋਂ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੇ ਮੁੱਢਲੇ ਜੀਵਨ ਤੋਂ ਲੈ ਕੇ ਸ਼ਹਾਦਤ ਤੱਕ ਦੇ ਸਫ਼ਰ ਦਾ ਵਿਸਥਾਰ ਨਾਲ ਵਰਨਣ ਕੀਤਾ ਗਿਆ। ਭਾਈ ਮਨਿੰਦਰ ਸਿੰਘ ਆਗੂ ਸਿੱਖ ਫੈਡਰੇਸ਼ਨ ਕੈਨੇਡਾ, ਭਾਈ ਕਲਦੀਪ ਸਿੰਘ ਚਹੇੜੂ ਆਗੂ ਸਿੱਖ ਫੈਡਰੇਸ਼ਨ ਬਰਤਾਨੀਆ, ਫੈਡਰੇਸ਼ਨ ਫਰਾਂਸ ਦੇ ਆਗੂ ਭਾਈ ਰਘਬੀਰ ਸਿੰਘ ਕੋਹਾੜ, ਸਿੱਖ ਫੈਡਰੇਸ਼ਨ ਜਰਮਨੀ ਦੇ ਪ੍ਰਧਾਨ ਭਾਈ ਗੁਰਮੀਤ ਸਿੰਘ ਖਨਿਆਣ, ਬੱਬਰ ਖ਼ਾਲਸਾ ਜਰਮਨੀ ਦੇ ਮੁਖੀ ਭਾਈ ਰੇਸ਼ਮ ਸਿੰਘ ਬੱਬਰ, ਵਰਲਡ ਸਿੱਖ ਪਾਰਲੀਮੈਂਟ ਦੇ ਆਗੂ ਭਾਈ ਗੁਰਚਰਨ ਸਿੰਘ ਗੁਰਾਇਆ, ਬੈਲਜ਼ੀਅਮ ਸਿੱਖ ਫੈਡਰੇਸ਼ਨ ਆਗੂ ਭਾਈ ਮਨਜੋਤ ਸਿੰਘ ਭੂਰਾ, ਦਲ ਖਾਲਸਾ ਜਰਮਨੀ ਦੇ ਆਗੂ ਭਾਈ ਗੁਰਦੀਪ ਸਿੰਘ ਪ੍ਰਦੇਸੀ, ਕਰਨਪਾਲ ਸਿੰਘ ਹੇਰਾਂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜਰਮਨੀ ਦੇ ਪ੍ਰਧਾਨ ਭਾਈ ਹੀਰਾ ਸਿੰਘ ਮੱਤੇਵਾਲ, ਅਕਾਲੀ ਦਲ ਵਾਰਿਸ ਪੰਜਾਬ ਦੇ ਯੂਰਪੀਅਨ ਆਗੂ ਭਾਈ ਜਗਤਾਰ ਸਿੰਘ ਮਾਹਲ, ਭਾਈ ਦਲਜੀਤ ਸਿੰਘ ਤੇ ਸਮੂਹ ਬੁਲਾਰਿਆਂ ਨੇ ਸਿੱਖ ਸੰਘਰਸ਼, ਸਿੱਖ ਕੌਮ ਦੀ ਆਜ਼ਾਦੀ ਦੀ ਪ੍ਰਾਪਤੀ ਕਰਨ ਲਈ ਸ਼ਹੀਦ ਹੋਏ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਪ੍ਰਣ ਕੀਤਾ ਗਿਆ ਕਿ ਸੰਘਰਸ਼ ਜਾਰੀ ਰਹੇਗਾ।

Kaurnama 3 Release in Germany frankfort
ਸਮਾਗਮ ਦੌਰਾਨ ਵੱਖ ਵੱਖ ਬੁਲਾਰੇ

ਫਰਾਂਸ ਦੇ ਉਘੇ ਸਿੱਖ ਆਗੂ ਭਾਈ ਰਘਬੀਰ ਸਿੰਘ ਕੋਹਾੜ ਨੇ ਭਾਈ ਦਲਜੀਤ ਸਿੰਘ ਖ਼ਾਲਸਾ (ਬਿੱਟੂ) ਹੁਰਾਂ‌ ਵੱਲੋਂ ਪੁੱਜਿਆ ਲਿਖ਼ਤੀ ਸੰਦੇਸ਼ ਪੜ੍ਹ ਕੇ ਸੁਣਾਇਆ ਗਿਆ ਅਤੇ ਸਮੂਹ ਪੰਥਕ ਜਥੇਬੰਦੀਆਂ ਨੇ ਸਰਬਸੰਮਤੀ ਨਾਲ ਮਤੇ ਰਾਹੀਂ ਸਾਲ 2025 ਚ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਭਾਈ ਰਘਬੀਰ ਸਿੰਘ ਵੱਲੋਂ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ, ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਅਤੇ ਭਾਈ ਗਜਿੰਦਰ ਸਿੰਘ ਜੀ ਦੀਆਂ ਸਿੱਖ ਅਜਾਇਬ ਘਰ ਚ ਸ਼ਸੋਬਤ ਕਰਨ ਦੇ ਅਦੇਸਾ ਦੀ ਪਾਲਣਾ ਕਰਨ ਦਾ ਸੰਗਤਾਂ ਵੱਲੋਂ ਜੈਕਾਰਿਆਂ ਦੀ ਗੂੰਜ ਨਾਲ ਮਤੇ ਅਤੇ ਸੰਦੇਸ਼ ਦਾ ਸਵਾਗਤ ਕੀਤਾ ਗਿਆ।

Kaurnama 3 Release in Germany (6)
ਭਾਈ ਦਲਜੀਤ ਸਿੰਘ ਵੱਲੋਂ ਪੁੱਜਿਆ ਲਿਖ਼ਤੀ ਸੰਦੇਸ਼ ਪੜ੍ਹ ਕੇ ਸੁਣਾਦਿਆਂ

ਇਸ ਮੌਕੇ ਸ਼ਹੀਦ ਭਾਈ ਪੰਜਵੜ੍ਹ ਦੇ ਪੁੱਤਰ ਸ਼ਾਹਬਾਜ਼ ਸਿੰਘ, ਪੰਜਵੜ੍ਹ ਤੇ ਭਤੀਜੇ ਹਰਿੰਦਰ ਸਿੰਘ ਪੰਜਵੜ੍ਹ ਅਤੇ ਸ਼ਹੀਦ ਪਰਿਵਾਰਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਭਾਈ ਕਸ਼ਮੀਰ ਸਿੰਘ ਬਰਤਾਨੀਆ, ਭਾਈ ਕਿਰਪਾਲ ਸਿੰਘ, ਭਾਈ ਸਤਪਾਲ ਸਿੰਘ ਪੱਡਾ, ਭਾਈ ਅਮਰਜੀਤ ਸਿੰਘ ਮੰਗੂਪੁਰ, ਭਾਈ ਬਲਕਾਰ ਸਿੰਘ ਦਿੳਲ, ਭਾਈ ਕਸ਼ਮੀਰ ਸਿੰਘ ਗੋਸਲ ਸਿੱਖ ਆਗੂ ਫਰਾਂਸ, ਭਾਈ ਸੁਖਦੇਵ ਸਿੰਘ ਹੇਰਾਂ, ਭਾਈ ਕਲਵੰਤ ਸਿੰਘ, ਭਾਈ ਗੁਰਦਿਆਂਲ ਸਿੰਘ ਢਕੰਸੂ ਭਾਈ ਪ੍ਰਿਥੀਪਾਲ ਸਿੰਘ, ਭਾਈ ਸੁਖਦੇਵ ਸਿੰਘ ਖਾਲੂ ਆਦਿ ਵੀ ਸ਼ਾਮਿਲ ਸਨ।

Kaurnama 3 Release in Germany
ਸ਼ਹੀਦ ਪਰਿਵਾਰਾਂ ਦਾ ਸਨਮਾਨ ਕਰਦਿਆਂ

ਸਮਾਗਮ ਦੌਰਾਨ ਸਿੱਖ ਸੰਘਰਸ਼ ਵਿੱਚ ਸ਼ਹਾਦਤ ਸ਼ਹਾਦਤ ਪ੍ਰਾਪਤ ਕਰਨ ਵਾਲੀਆਂ ਧਰਮੀ ਸਿੱਖ ਬੀਬੀਆਂ ਦੀ ਗਾਥਾ ਨੂੰ ਬਿਆਨ ਕਰਦੀ ਕਿਤਾਬ “ਕੌਰਨਾਮਾ “ ਭਾਗ ਤੀਜਾ ਸੰਘਰਸ਼ਸ਼ੀਲ ਬੀਬੀਆਂ ਵੱਲੋਂ ਜਾਰੀ ਕੀਤੀ ਗਈ।

Kaurnama Part — 3 Release in Germany
ਸਿੱਖ ਬੀਬੀਆਂ ਦੀ ਗਾਥਾ ਨੂੰ ਬਿਆਨ ਕਰਦੀ ਕਿਤਾਬ “ਕੌਰਨਾਮਾ” ਭਾਗ ਤੀਜਾ ਜਾਰੀ ਕਰਦਿਆਂ ਇਕ ਸਾਂਝੀ ਤਸਵੀਰ

Book Kaurnama Part 3
ਕੌਰਨਾਮਾ ਕਿਤਾਬ ਦੇ ਤਿੰਨੇ ਭਾਗ ਮੰਗਵਾਉਣ ਲਈ ਸੁਨੇਹਾ ਭੇਜੋ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਦੇ ਪੰਚ ਪ੍ਰਧਾਨੀ ਜਥੇ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ ਵਧਾਉਣ ਦੇ ਯਤਨਾਂ ਅਤੇ ਪੰਜਾਬ ਦੀ ਵੋਟ-ਸਿਆਸਤ ਨਾਲ ਜੁੜੇ ਵਿਵਾਦਾਂ ਕਾਰਨ
ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਅਤੇ 65 ਤੋਂ ਵੱਧ ਹੋਰ ਗੁਰਦੁਆਰਿਆਂ 'ਤੇ ਹੋਏ ਫੌਜੀ ਹਮਲਿਆਂ ਦੀ ਸੱਚਾਈ ਅਤੇ ਚਸ਼ਮਦੀਦ ਗਵਾਹਾਂ ਦੇ ਬਿਆਨਾਂ ਨੂੰ ਉਜਾਗਰ ਕਰਦੀ ਖੋਜ ਭਰਪੂਰ ਕਿਤਾਬ ਹੁਣ
ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਦੇ ਨੁਮਾਇੰਦਿਆਂ ਨੇ ਅਜ਼ਰਬਾਈਜਾਨ ਦੇ ਬਾਕੂ ਵਿੱਚ ਉੱਚ-ਪੱਧਰੀ ਮੁਲਾਕਾਤਾਂ ਰਾਹੀਂ ਸਿੱਖ ਕੂਟਨੀਤੀ, ਕੌਮਾਂਤਰੀ ਹਮਾਇਤ ਅਤੇ ਆਤਮ-ਨਿਰਣੈ ਦੇ ਹੱਕ ਪ੍ਰਤੀ ਵਿਸ਼ਵ-ਵਿਆਪੀ ਜਾਗਰੂਕਤਾ ਨੂੰ ਮਜ਼ਬੂਤ ਕਰਨ ਵੱਲ ਅਹਿਮ ਕਦਮ
ਭਾਈ ਜਗਦੀਸ ਸਿੰਘ ਭੂਰਾ ਦੀ ਚੌਥੀ ਬਰਸੀ ਮੌਕੇ ਬੈਲਜੀਅਮ ਵਿਖੇ ਲੇਖਕ ਬਲਜਿੰਦਰ ਸਿੰਘ ਕੋਟਭਾਰਾ ਦੀ ਕਿਤਾਬ ‘ਕੌਰਨਾਮਾ-3’ ਜਾਰੀ ਕੀਤੀ ਗਈ। ਜੂਨ 1984 ਦੇ ਘੱਲੂਘਾਰੇ ਅਤੇ ਸ਼ਹੀਦ ਬੀਬੀਆਂ ਦੇ ਇਤਿਹਾਸ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: