ਸਿੱਖ ਖਬਰਾਂ

ਬੁੜੇਲ ਜੇਲ ਫਰਾਰੀ ਕੇਸ ਵਿੱਚ ਭਾਈ ਤਾਰਾ ਨੂੰ ਅਦਾਲਤ ਵਿੱਚ ਪੇਸ਼ ਕਰਨ ਦੇ ਦਿੱਤੇ ਹੁਕਮ

February 25, 2015 | By

ਭਾਈ ਜਗਤਾਰ ਸਿੰਘ ਤਾਰਾ ਪੁਲਿਸ ਹਿਰਾਸਤ ਵਿੱਚ (ਫਾਈਲ ਫੋਟੋ)

ਭਾਈ ਜਗਤਾਰ ਸਿੰਘ ਤਾਰਾ ਪੁਲਿਸ ਹਿਰਾਸਤ ਵਿੱਚ (ਫਾਈਲ ਫੋਟੋ)

ਚੰਡੀਗੜ੍ਹ (24 ਫਰਵਰੀ , 2015): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਦੋਸ਼ਾਂ ਦਾ ਸਹਮਣਾ ਕਰ ਰਹੇ ਭਾਈ ਜਗਤਾਰ ਸਿੰਘ ਤਾਰਾ ਨੂੰ ਬੁੜੇਲ ਜੇਲ੍ਹ ਮਾਮਲੇ ਵਿਚ ਨੂੰ 27 ਫਰਵਰੀ ਨੂੰ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਸੁਣਾਏ ਹਨ। ਇਹ ਜਾਣਕਾਰੀ ਭਾਈ ਤਾਰਾ ਦੇ ਕੇਸਾਂ ਦੀ ਪੈਰਵੀ ਕਰ ਰਹੇ ਐਡਵੋਕੇਟ ਅਮਰ ਸਿੰਘ ਚਾਹਲ ਨੇ ਸਿੱਖ ਸਿਆਸਤ ਨੂੰ ਫੋਨ ਉੱਤੇ ਗੱਲਬਾਤ ਦੌਰਾਨ ਦਿੱਤੀ।

ਇਸ ਤੋਂ ਪਹਿਲਾਂ ਬੁੜੈਲ ਜੇਲ੍ਹ ਪ੍ਰਸ਼ਾਸਨ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ‘ਚ ਪੇਸ਼ ਕਰਨ ਤੋਂ ਇਨਕਾਰ ਕਰ ਦਿੱਤਾ।

ਅਦਾਲਤ ‘ਚ ਪੇਸ਼ ਹੋਏ ਬੁੜੈਲ ਜੇਲ੍ਹ ਦੇ ਡਿਪਟੀ ਜੇਲ੍ਹ ਸੁਪਰਡੈਂਟ ਅਮਨਦੀਪ ਸਿੰਘ ਨੇ ਅਦਾਲਤ ਨੂੰ ਦੱਸਿਆ ਸੀ ਕਿ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਦੇ ਸਾਰੇ ਦੋਸ਼ੀਆਂ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਧਾਰਾ 268 ਆਇਦ ਕਰ ਰੱਖੀ, ਜਿਸ ਕਾਰਨ ਮਾਮਲੇ ਨਾਲ ਸਬੰਧਤ ਕਿਸੇ ਵੀ ਦੋਸ਼ੀ ਨੂੰ ਬੁੜੈਲ ਜੇਲ੍ਹ ਤੋਂ ਬਾਹਰ ਨਹੀਂ ਕੱਢਿਆ ਜਾ ਸਕਦਾ।

ਇਸ ‘ਤੇ ਪੁਲਿਸ ਵੱਲੋਂ ਪੇਸ਼ ਸਰਕਾਰੀ ਵਕੀਲ ਨੇ ਅਦਾਲਤ ਨੂੰ ਦੱਸਿਆ ਸੀ ਕਿ ਧਾਰਾ 268 ਅਮਨ ਕਾਨੂੰਨ ਦੀ ਸਮੱਸਿਆ ਅਤੇ ਆਮ ਲੋਕਾਂ ਦੀ ਜਾਨ ਮਾਲ ਨੂੰ ਖਤਰੇ ਦੇ ਖਦਸ਼ੇ ਵਜੋਂ ਲਾਈ ਗਈ ਸੀ ਜਿਸ ਨੂੰ ਕਿ ਪ੍ਰਸ਼ਾਸਕ ਵੱਲੋਂ ਹਟਾਇਆ ਵੀ ਜਾ ਸਕਦਾ ਹੈ।

ਅਦਾਲਤ ਨੇ ਪੁਲਿਸ ਧਾਰਾ ਹਟਾਏ ਜਾਣ ਦੀ ਮਨਜ਼ੂਰੀ ਸਬੰਧੀ ਪ੍ਰਸ਼ਾਸਨ ਦਾ ਮਨਜ਼ੂਰੀ ਪੱਤਰ ਅਦਾਲਤ ‘ਚ ਪੇਸ਼ ਕਰਨ ਅਤੇ ਮਾਮਲੇ ਦੀ ਸੁਣਵਾਈ ਕੱਲ੍ਹ ਤੱਕ ਲਈ ਅੱਗੇ ਪਾ ਦਿੱਤੀ ਸੀ ਅਤੇ ਅੱਜ ਸੁਣਵਾਈ ਦੌਰਾਨ ਐਡੀਸ਼ਨਲ ਜਿਲਾ ਅਤੇ ਸ਼ੈਸ਼ਮ ਜੱਜ ਸ਼ਾਲਨੀ ਨਾਗਪਾਲ ਦੀ ਅਦਾਲਤ ਨੇ ਪ੍ਰਸ਼ਾਸ਼ਨ ਨੂੰ ਹੁਕਮ ਦਿੱਤਾ ਹੈ ਕਿ ਭਾਈ ਤਾਰਾ ਨੂੰ ਬੂੜੈਲ ਜੇਲ ਫਰਾਰੀ ਕੇਸ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: