ਸਿੱਖ ਖਬਰਾਂ

ਦਿੱਲੀ ਗੁਰਦੁਆਰਾ ਚੋਣਾਂ ਲਈ ਪ੍ਰਚਾਰ ਅੱਜ ਬੰਦ; 26 ਫਰਵਰੀ ਨੂੰ ਪੈਣਗੀਆਂ ਵੋਟਾਂ

February 24, 2017 | By

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਅੱਜ (24 ਫਰਵਰੀ) ਸ਼ਾਮ 5 ਵਜੇ ਪ੍ਰਚਾਰ ਬੰਦ ਹੋ ਗਿਆ। 46 ਹਲਕਿਆਂ ਲਈ 26 ਫਰਵਰੀ ਐਤਵਾਰ ਨੂੰ ਵੋਟਾਂ ਪੈਣਗੀਆਂ। ਪਿਛਲੀਆਂ ਚੋਣਾਂ 2103 ‘ਚ ਹੋਈਆਂ ਸਨ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਨੂੰ ਹਰਾਇਆ ਸੀ।

ਦਿੱਲੀ ਗੁਰਦੁਆਰਾ ਚੋਣਾਂ ‘ਚ 3 ਲੱਖ 80 ਹਜ਼ਾਰ 91 ਸਿੱਖ ਵੋਟਰ ਹਿੱਸਾ ਲੈਣਗੇ। ਬਾਦਲ ਅਤੇ ਸਰਨਾ ਦਲ ਵਲੋਂ ਸਾਰੀਆਂ 46 ਸੀਟਾਂ ‘ਤੇ ਚੋਣ ਲੜੀ ਜਾ ਰਹੀ ਹੈ ਜਦਕਿ ਪੰਥਕ ਸੇਵਾ ਦਲ ਵਲੋਂ 39 ਉਮੀਦਵਾਰ ਉਤਾਰੇ ਗਏ ਹਨ। ਆਮ ਅਕਾਲੀ ਦਲ ਵਲੋਂ 9 ਅਤੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦੀ ਅਕਾਲ ਸਹਾਏ ਵੈਲਫੇਅਰ ਸੁਸਾਇਟੀ ਵਲੋਂ 11 ਸੀਟਾਂ ‘ਤੇ ਚੋਣ ਲੜੀ ਜਾ ਰਹੀ ਹੈ। 184 ਅਜ਼ਾਦ ਉਮੀਦਵਾਰ ਵੀ ਇਸ ਵਾਰ ਮੈਦਾਨ ਵਿਚ ਹਨ। 46 ਸੀਟਾਂ ਲਈ ਕੁਲ 335 ਉਮੀਦਵਾਰ ਚੋਣ ਲੜ ਰਹੇ ਹਨ।

dsgmc elections

ਦਿੱਲੀ ਗੁਰਦੁਆਰਾ ਚੋਣਾਂ ‘ਚ ਹਿੱਸਾ ਲੈਣ ਵਾਲੇ ਮੁੱਖ ਆਗੂ: ਭਾਈ ਰਣਜੀਤ ਸਿੰਘ, ਪਰਮਜੀਤ ਸਿੰਘ ਸਰਨਾ, ਭਾਈ ਬਲਦੇਵ ਸਿੰਘ ਵਡਾਲਾ, ਮਨਜੀਤ ਸਿੰਘ ਜੀ.ਕੇ. (ਫਾਈਲ ਫੋਟੋ)

ਜ਼ਿਕਰਯੋਗ ਹੈ ਭਾਈ ਬਲਦੇਵ ਸਿੰਘ ਵਡਾਲਾ ਦੀ ਅਗਵਾਈ ਵਾਲੇ ਸਿੱਖ ਸਦਭਾਵਨਾ ਦਲ ਨੂੰ ਪੱਕਾ ਚੋਣ ਨਿਸ਼ਾਨ ਨਹੀਂ ਮਿਲਿਆ। ਇਸ ਲਈ ਸਿੱਖ ਸਦਭਾਵਨਾ ਦਲ ਦੇ ਸਾਰੇ ਉਮੀਦਵਾਰ ਅਜ਼ਾਦ ਉੁਮੀਦਵਾਰ ਵਜੋਂ ਚੋਣ ਲੜ ਰਹੇ ਹਨ। ਦਿਲਚਸਪ ਹੈ ਕਿ ਸਿੱਖ ਸਦਭਾਵਨਾ ਦਲ ਦੇ ਸਾਰੇ ਅਜ਼ਾਦ ਉਮੀਦਵਾਰ ਇਕੋ ਚੋਣ ਨਿਸ਼ਾਨ ‘ਤੇ ਚੋਣ ਲੜ ਰਹੇ ਹਨ।

ਸਬੰਧਤ ਖ਼ਬਰ:

ਪੰਥਕ ਏਜੰਡੇ ਨੂੰ ਤਿਲਾਂਜਲੀ ਦੇਣ ਵਾਲੇ ਬਾਦਲਕਿਆਂ ਨੂੰ ਦਿੱਲੀ ਦੇ ਸਿੱਖ ਕਰਾਰੀ ਹਾਰ ਦੇਣ: ਦਲ ਖ਼ਾਲਸਾ …

ਮਿਲੀਆਂ ਰਿਪੋਰਟਾਂ ਮੁਤਾਬਕ ਬਾਦਲ ਦਲ ਦੇ ਉਮੀਦਵਾਰ ਡੇਰਾ ਸਿਰਸਾ ਦੀ ਹਮਾਇਤ ਲੈਣ ਅਤੇ ਪੰਜਾਬ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਕਰਕੇ ਸਾਰਿਆਂ ਦੇ ਨਿਸ਼ਾਨੇ ‘ਤੇ ਹਨ।

ਮੋਹਕਮ ਸਿੰਘ ਦੀ ਅਗਵਾਈ ਵਾਲੀ ਯੂਨਾਇਟਿਡ ਅਕਾਲੀ ਦਲ ਨੇ ਸਰਨਾ ਨੂੰ ਹਮਾਇਤ ਦਾ ਐਲਾਨ ਕੀਤਾ ਹੈ ਜਦਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਨੇ ਇਨ੍ਹਾਂ ਚੋਣਾਂ ਤੋਂ ਆਪਣੇ ਆਪ ਨੂੰ ਦੂਰ ਰੱਖਿਆ ਹੈ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Campaigning for DSGMC Elections to End Today; Polling on February 26 …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , , ,