ਚੰਡੀਗੜ੍ਹ (26 ਜੁਲਾਈ,2015): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅੰਮ੍ਰਿਤਸਰ ਤੋਂ ਕਾਂਗਰਸ ਦੇ ਪਾਰਲੀਮੈਂਟ ਮੈਂਬਰ ਕੈਪਟਨ ਅਮਰਿੰਦਰ ਸਿੰਘ ਨੇ ਅਮਰੀਕੀ ਸਿੱਖ ਜੱਥੇਬੰਦੀ ਵੱਲੋਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਵਾਲੇ ਪੁਲਿਸ ਅਧਿਕਾਰੀਆਂ ਦੀ ਤਰੱਕੀ ਕਰਨ ਦੇ ਦੋਸ਼ਾਂ ਨੂੰ ਪੂਰੀ ਤਰਾਂ ਰੱਦ ਕਰ ਦਿੱਤਾ ਹੈ।
ਦੋਸ਼ਾਂ ਨੂੰ ਨਾਕਰਦਿਆਂ ਉਨ੍ਹਾਂ ਕਿਹਾ ਕਿ ਅਮਰੀਕੀ ਅਟਾਰਨੀ ਜਨਰਲ ਨੂੰ ਸੰਗਠਨ ਸਿੱਖਜ਼ ਫ਼ਾਰ ਜਸਟਿਸ ਸੰਸਥਾ ਉਨ੍ਹਾਂ ਅਫ਼ਸਰਾਂ ਦੇ ਨਾਂਅ ਦੱਸਦੀ, ਜਿਨ੍ਹਾਂ ਦੀ ਮੈਂ ਰਾਖੀ ਕੀਤੀ ਅਤੇ ਤਰੱਕੀ ਦਿੱਤੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਇਸ ਸ਼ਿਕਾਇਤ ਨੂੰ ਸਿਰੇ ਤੋਂ ਨਕਾਰਦੇ ਹਨ, ਕਿਉਂਕਿ ਇਸ ਦਾ ਉਦੇਸ਼ ਸਿਰਫ਼ ਆਸਾਨੀ ਨਾਲ ਮਸ਼ਹੂਰੀ ਪਾਉਣਾ ਹੈ । ਸਾਬਕਾ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸਾਰੀ ਪੰਜਾਬ ਪੁਲਿਸ ਖਾੜਕੂਵਾਦ ਖਿਲਾਫ ਲੜ ਰਹੀ ਸੀ ।
ਉਨ੍ਹਾਂ ਕਿਹਾ ਕਿ ਇਹ ਸ਼ਿਕਾਇਤ ਸਪੱਸ਼ਟ ਤੌਰ ‘ਤੇ ਕਿਸੇ ਉਦੇਸ਼ ਤਹਿਤ ਜ਼ਾਹਰ ਕੀਤੀ ਗਈ ਹੈ ਤੇ ਇਸ ਨੂੰ ਪੰਜਾਬ ਦੀਆਂ ਸਿਆਸੀ ਪਾਰਟੀਆਂ ਦੇ ਵਿਸ਼ੇਸ਼ ਹਿੱਤਾਂ ਨੂੰ ਪੂਰਾ ਕਰਨ ਲਈ ਪ੍ਰਮੋਟ ਕੀਤਾ ਗਿਆ ਹੈ, ਜਿਹੜੇ ਉਨ੍ਹਾਂ ਦਾ ਅਮਰੀਕਾ ਦੌਰਾ ਨਹੀਂ ਚਾਹੁੰਦੇ ਪਰ ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਜੋ ਵੀ ਹੋਵੇ ਮੈਂ ਉੱਤਰੀ ਅਮਰੀਕਾ ਦੇ ਦੌਰੇ ‘ਤੇ ਜਾਵਾਂਗਾ ।