ਚੰਡੀਗੜ੍ਹ: ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ‘ਅਸ਼ੀਰਵਾਦ’ ਲੈਣ ਸ਼ਨੀਵਾਰ ਦੀ ਰਾਤ ਡੇਰਾ ਰਾਧਾ ਸਵਾਮੀ ਬਿਆਸ ਪਹੁੰਚੇ।
ਰਾਹੁਲ ਅਤੇ ਕੈਪਟਨ ਅਮਰਿੰਦਰ ਦੋਵੇਂ ਕਾਂਗਰਸੀ ਆਗੂਆਂ ਦੀ ਗੁਰਿੰਦਰ ਢਿੱਲੋਂ ਨਾਲ ਡੇਰੇ ਵਿਚ ਮੁਲਾਕਾਤ ਹੋਈ। ਇਸ ਸਾਲ ਰਾਹੁਲ ਗਾਂਧੀ ਦੀ ਡੇਰਾ ਬਿਆਸ ‘ਚ ਦੂਜੀ ਫੇਰੀ ਹੈ। ਇਸ ਤੋਂ ਪਹਿਲਾਂ ਰਾਹੁਲ ਮਾਰਚ ‘ਚ ਡੇਰਾ ਬਿਆਸ ਆਏ ਸੀ। ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵੀ ਡੇਰਾ ਬਿਆਸ ਦਾ ਦੌਰਾ ਕਰ ਚੁੱਕੇ ਹਨ। ਸਤੰਬਰ ‘ਚ ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਡੇਰੇ ਦੀ ਯਾਤਰਾ ਕਰ ਚੁੱਕੇ ਹਨ।
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ: Capt Amarinder, Rahul Gandhi visit Dera Radha Swami Beas to Seek Support for Punjab Polls 2017 …