December 15, 2018 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਰਾਹੁਲ ਗਾਂਧੀ ਵਲੋਂ ਸਿੱਖ ਨਸਲਕੁਸ਼ੀ ‘ਚ ਸ਼ਾਮਲ ਕਮਲਨਾਥ ਨੂੰ ਮੱਧ ਪ੍ਰਦੇਸ਼ ਦਾ ਮੱਖ ਮੰਤਰੀ ਚੁਣੇ ਜਾਣ ਉੱਤੇ ਜਿੱਥੇ ਦੇਸ਼ਾਂ-ਵਿਦੇਸ਼ਾਂ ਵਿਚ ਵੱਸਦੇ ਸਿੱਖ ਭਾਈਚਾਰੇ ਵਲੋਂ ਰੋਸ ਜਤਾਇਆ ਜਾ ਰਿਹਾ ਹੈ ੳਥੇ ਪੰਜਾਬ ਦੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਹਮਰੁਤਬਾ ਕਮਲਨਾਥ ਦੇ ਹੱਕ ਵਿਚ ਖੁਲ੍ਹ ਕੇ ਨਿੱਤਰ ਪਏ ਹਨ।
ਬੀਤੇ ਕਲ੍ਹ ਮੁੱਖ ਮੰਤਰੀ ਦਫਤਰ ਵਲੋਂ ਜਾਰੀ ਕੀਤੇ ਗਏ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਵਿਚ ਇਹ ਕਿਹਾ ਗਿਆ ਹੈ ਕਿ “ਕਿ ਪਹਿਲੀ ਵਾਰ ਦੋਸ਼ਾਂ ਦੇ ਸਾਹਮਣੇ ਆਉਣ ਤੋਂ ਬਾਅਦ ਕਮਲ ਨਾਥ 10 ਸਾਲ ਤੋਂ ਵੱਧ ਸਮਾਂ ਕੇਂਦਰੀ ਮੰਤਰੀ ਰਹੇ ਹਨ, ਨਾਨਾਵਤੀ ਕਮਿਸ਼ਨ ਦੀ ਰਿਪੋਰਟ ਵਿੱਚ ਸੀਨੀਅਰ ਕਾਂਗਰਸੀ ਆਗੂ ਬਾਰੇ ਤੁੱਛ ਹਵਾਲੇ ਨੂੰ ਇਸ ਮਾਮਲੇ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਨਹੀਂ ਮੰਨੀ ਜਾ ਸਕਦੀ ।ਇਕੱਲਾ ਕਾਨੂੰਨ ਹੀ ਕਿਸੇ ਵਿਅਕਤੀ ਦੀ ਭੂਮਿਕਾ ਬਾਰੇ ਫੈਸਲਾ ਕਰ ਸਕਦਾ ਹੈ ਅਤੇ ਕਿਸੇ ਨੂੰ ਵੀ ਆਪਣੇ ਸਿਆਸੀ ਹਿੱਤਾਂ ਦੇ ਵਾਸਤੇ 1984 ਦੰਗਿਆਂ ਦੇ ਨਾਜ਼ੁਕ ਮੁੱਦੇ ‘ਤੇ ਫਾਇਦਾ ਨਹੀਂ ਚੁੱਕਣਾ ਚਾਹੀਦਾ ਹੈ।
ਕੈਪਟਨ ਅਮਰਿੰਦਰ ਸਿੰਘ ਵਲੋਂ ਏਥੇ ਵੀ ਦਿੱਲੀ ਅਤੇ ਭਾਰਤ ਦੇ ਹੋਰ ਸ਼ਹਿਰਾਂ ਵਿਚ ਹੋਏ ਭਿਆਨਕ ਕਤਲੇਆਮ ਨੂੰ ਦੰਗਿਆਂ ਆਖਿਆ ਜਾ ਰਿਹਾ ਹੈ।
ਸਬੰਧਤ ਖਬਰ :-Sikh Genocide 1984: Capt. Amrinder Singh Defends Rajiv Gandhi, H.S Phoolka Condemned Amarinder
ਕੈਪਟਨ ਅਮਰਿੰਦਰ ਸਿੰਘ ਦਾ ਆਪਣੀ ਪਾਰਟੀ ਨਾਲ ਵਫਾਦਾਰੀ ਵਖਾਉਂਦਿਆਂ ਸਿੱਖ ਨਸਲਕੁਸ਼ੀ ਵਿਚ ਸ਼ਾਮਲ ਬੰਦਿਆਂ ਦੇ ਹੱਕ ਵਿਚ ਖੜ੍ਹੇ ਹੋਣ ਦਾ ਇਹ ਕੋਈ ਪਹਿਲਾ ਮੌਕਾ ਨਹੀਂ ਹੈ।
ਇਸ ਤੋਂ ਪਹਿਲਾਂ ਵੀ ਕੈਪਟਨ ਅਮਰਿੰਦਰ ਸਿੰਘ ਜਨਤਕ ਤੌਰ ‘ਤੇ ਜਗਦੀਸ਼ ਟਾਈਟਲਰ ਨੂੰ ਬੇਕਸੂਰ ਦੱਸਦੇ ਆ ਰਹੇ ਨੇ ਜਦਕਿ ਅਦਾਲਤੀ ਫੈਸਲਾ ਅਜੇ ਤੀਕ ਨਹੀਂ ਆਇਆ। ਏਨਾ ਹੀ ਨਹੀਂ ਕੈਪਟਨ ਅਮਰਿੰਦਰ ਸਿੰਘ ਸਿੱਖ ਨਸਲਕੁਸ਼ੀ ਵਿਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਇੰਦਰਾ ਗਾਂਧੀ ਦੇ ਪੁੱਤ ਰਾਜੀਵ ਗਾਂਧੀ ਨੂੰ ਵੀ ਬੇਕਸੂਰ ਆਖ ਚੁੱਕੇ ਹਨ।
Related Topics: 1984 Sikh Genocide, Captain Amrinder Singh, Congress Government in Punjab 2017-2022, Jagdish Tytler, kamalnath, Rajiv Gandhi