ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸਭ ਤੋਂ ਵੱਧ ਕੋਵਿਡ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਕਰਫਿਊ ਲਗਾਏ ਜਾਣ ਦਾ ਸਮਾਂ ਵਧਾ ਦਿੱਤਾ ਹੈ। ਹੁਣ ਲੁਧਿਆਣਾ, ਜਲੰਧਰ, ਪਟਿਆਲਾ, ਮੋਹਾਲੀ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ ਤੇ ਰੋਪੜ ਵਿੱਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਗਾਇਆ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਹੁਕਮਾਂ ਦੀ ਪਾਲਣਾ ਅਤੇ ਮਾਸਕ ਪਾਉਣ ਦੀ ਅਪੀਲ ਕੀਤੀ ਹੈ।