December 7, 2017 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਵਿਧਾਇਕ ਅਮਨ ਅਰੋੜਾ ਨੇ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਕਾਂਗਰਸ ਅਤੇ ਬਾਦਲ-ਭਾਜਪਾ ਗਠਜੋੜ ਨੇ ਸੱਤਾ ‘ਤੇ ਕਬਜ਼ਾ ਰੱਖਣ ਲਈ ਅੰਗ੍ਰੇਜ਼ਾਂ ਦੀ ‘ਫੁੱਟ ਪਾਓ ਅਤੇ ਰਾਜ ਕਰੋ’ ਨੀਤੀ ਨੂੰ ਵੀ ਮਾਤ ਦੇ ਦਿੱਤੀ ਹੈ। ਜਿੱਥੇ ਕਾਂਗਰਸ ਅਤੇ ਬਾਦਲ-ਭਾਜਪਾ ਦੇ ਵੱਡੇ ਆਗੂ ਉਪਰਲੇ ਪੱਧਰ ‘ਤੇ ਇਕ-ਮਿੱਕ ਹਨ, ਉਥੇ ਹੇਠਲੇ ਪੱਧਰ ‘ਤੇ ਲੋਕਾਂ ਨੂੰ ਆਪਸ ‘ਚ ਪਾੜੇ ਰੱਖਣ ਲਈ ਲੜਾਈਆਂ ਕਰਵਾ ਰਹੇ ਹਨ ਅਤੇ ਦੁਸ਼ਮਣੀਆਂ ਪਵਾ ਰਹੇ ਹਨ, ਕਿਉਂਕਿ ਪਾਰਟੀ ਦੇ ਨਾਂ ‘ਤੇ ਪੈਦਾ ਕੀਤੀ ਧੜੇਬੰਦੀ ਜਿੰਨੀ ਤਿੱਖੀ ਹੋਵੇਗੀ ਉਨੀਂ ਹੀ ਇਨਾਂ ਦੀ ਸਿਆਸੀ ਦੁਕਾਨ ਵੱਧ ਚੱਲੇਗੀ।
ਅਮਨ ਅਰੋੜਾ ਨੇ ਕਿਹਾ ਕਿ ਬਿਜਲੀ, ਪਾਣੀ, ਸੀਵਰੇਜ, ਸਫਾਈ, ਬਿਜਲੀ ਦੀਆਂ ਤਾਰਾਂ ਦੇ ਜਾਲ, ਗਲੀਆਂ-ਨਾਲੀਆਂ, ਸਿਹਤ ਸੇਵਾਵਾਂ ਅਤੇ ਸਕੂਲ ਸਿੱਖਿਆ, ਭ੍ਰਿਸ਼ਟਾਚਾਰ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਅਣਹੋਂਦ ਅੱਜ ਵੀ ਉਵੇਂ ਹੀ ਹੈ ਜਿਵੇਂ 10 ਸਾਲ ਦੇ ਬਾਦਲ ਰਾਜ ਵਿਚ ਸੀ। ਅਮਨ ਅਰੋੜਾ ਨੇ ਜਾਰੀ ਪ੍ਰੈਸ ਬਿਆਨ ‘ਚ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉਠ ਕੇ ਚੰਗੇ ਉਮੀਦਵਾਰਾਂ ਨੂੰ ਜਿਤਾਉਣ।
Related Topics: Aam Aadmi Party, Aman Arora, Badal Dal, Captain Amrinder Singh Government, Congress Government in Punjab 2017-2022, MC Elections Punjab 2017