ਕੈਪਟਨ ਅਮਰਿੰਦਰ ਸਿੰਘ (ਫਾਈਲ ਫੋਟੋ)

ਪੰਜਾਬ ਦੀ ਰਾਜਨੀਤੀ

ਜੂਨੀਅਰ ਅਧਿਕਾਰੀ ਸੀਨੀਅਰ ਅਧਿਕਾਰੀ ਵਿਰੱਧ ਜਾਂਚ ਕਿਵੇਂ ਕਰੇਗਾ: ਕੈ.ਅਮਰਿੰਦਰ ਸਿੰਘ

By ਸਿੱਖ ਸਿਆਸਤ ਬਿਊਰੋ

October 28, 2015

ਚੰਡੀਗੜ੍ਹ: ਪੰਜਾਬ ਪੁਲਿਸ ਦੇ ਏ.ਡੀ.ਜੀ.ਪੀ ਇਕਬਾਲਪ੍ਰੀਤ ਸਹੋਤਾ ਵੱਲੋਂ ਕੋਟਕਪੂਰਾ ਨੇੜੇ ਪੁਲਿਸ ਗੋਲੀਬਾਰੀ ਦੀ ਜਾਂਚ ਇੱਕ ਡੀ.ਐਸ.ਪੀ ਪੱਧਰ ਦੇ ਅਧਿਕਾਰੀ ਨੂੰ ਦੇਣ ਦੇ ਬਿਆਨ ਤੇ ਸਵਾਲ ਚੁੱਕਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਲੋਕ ਸਭਾ ਮੈਂਬਰ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੂਨੀਅਰ ਅਧਿਕਾਰੀ ਆਪਣੇ ਤੋਂ ਦੋ ਰੈਂਕ ਉੱਤੇ ਸੀਨੀਅਰ ਅਧਿਕਾਰੀ ਵਿਰੁੱਧ ਜਾਂਚ ਕਿਵੇਂ ਕਰੇਗਾ।

ਜਿਕਰਯੋਗ ਹੈ ਕਿ ਕੋਟਕਪੂਰਾ ਨੇੜੇ ਪਿੰਡ ਬਹਿਬਲ ਕਲਾਂ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਧਰਨਾ ਦੇ ਰਹੀਆਂ ਸਿੱਖ ਸੰਗਤਾਂ ‘ਤੇ ਪੰਜਾਬ ਪੁਲਿਸ ਨੇ ਗੋਲੀ ਚਲਾ ਦਿੱਤੀ ਸੀ ਜਿਸ ਨਾਲ 2 ਸਿੱਖ ਸ਼ਹੀਦ ਹੋ ਗਏ ਸਨ ਅਤੇ ਕਈ ਜਖਮੀ ਹੋਏ ਸਨ।

ਉਨ੍ਹਾਂ ਕਿਹਾ ਕਿ ਇਹ ਮਾਮਲਾ ਸਾਧਾਰਣ ਕਤਲ ਦਾ ਨਹੀਂ ਹੈ।ਇਸ ਕੇਸ ਵਿੱਚ ਐਸ.ਐਸ.ਪੀ ਅਧਿਕਾਰੀ ਮੁਲਜ਼ਮ ਹੈ ਜਿਸ ਨੇ ਗੋਲੀ ਚਲਾਉਣ ਦੇ ਹੁਕਮ ਜਾਰੀ ਕੀਤੇ ਸਨ।ਉਸ ਵਿਰੁੱਧ ਡੀ.ਐਸ.ਪੀ ਕਿਵੇਂ ਜਾਂਚ ਕਰ ਸਕਦਾ ਹੈ।

ਉਨ੍ਹਾਂ ਸਰਕਾਰ ਨੂੰ ਜਾਂਚ ਦੇ ਮਾਮਲੇ ਬਾਰੇ ਮੁੜ ਗੌਰ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਸਰਕਾਰ ਇਸ ਕਦਮ ਨਾਲ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦਾ ਯਤਨ ਕਰ ਰਹੀ ਹੈ ਜਿਸ ਨਾਲ ਲੋਕਾਂ ਦਾ ਸਰਕਾਰ ਤੋਂ ਹੋਰ ਭਰੋਸਾ ੳੇੁੱਠ ਜਾਵੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: