ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਕੈਪਟਨ ਦੱਸਣ ਉਨ੍ਹਾਂ ਨੇ ਅੰਮ੍ਰਿਤਸਰ ਦੇ ਕਿਹੜੇ ਮੁੱਦੇ ਸੰਸਦ ‘ਚ ਚੁੱਕੇ ਹਨ: ਡਾ. ਨਵਜੋਤ ਕੌਰ ਸਿੱਧੂ

August 13, 2016 | By

ਅੰਮ੍ਰਿਤਸਰ: ਅੰਮ੍ਰਿਤਸਰ ਤੋਂ ਭਾਜਪਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੇ ਅੱਜ (ਸ਼ਨੀਵਾਰ ਨੂੰ) ਵਾਰਡ ਨੰਬਰ 31 ਤੇ 32 ਦੇ ਰਜਿੰਦਰ ਨਗਰ ਤੇ ਸੰਤ ਐਵਿਨਿਊ ‘ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਦੌਰਾਨ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਅੰਮ੍ਰਿਤਸਰ ਦਾ ਵਿਕਾਸ ਹੈ।

ਕੈਪਟਨ ਅਮਰਿੰਦਰ ਸਿੰਘ, ਡਾ. ਨਵਜੋਤ ਕੌਰ ਸਿੱਧੂ (ਫਾਈਲ ਫੋਟੋ)

ਕੈਪਟਨ ਅਮਰਿੰਦਰ ਸਿੰਘ, ਡਾ. ਨਵਜੋਤ ਕੌਰ ਸਿੱਧੂ (ਫਾਈਲ ਫੋਟੋ)

ਉਨ੍ਹਾਂ ਨੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਬਣਿਆ ਦੋ ਸਾਲ ਤੋਂ ਉੱਪਰ ਦਾ ਸਮਾਂ ਹੋ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹੜੇ ਮੁੱਦੇ ਸੰਸਦ ‘ਚ ਚੁੱਕੇ ਹਨ। ਪੰਜਾਬ ਸਰਕਾਰ ਦੇ ਕਈ ਪ੍ਰਾਜੈਕਟ ਅੰਮ੍ਰਿਤਸਰ ‘ਚ ਚੱਲ ਰਹੇ ਹਨ। ਇਨ੍ਹਾਂ ਪ੍ਰਾਜੈਕਟਾਂ ‘ਤੇ ਉਨ੍ਹਾਂ ਨੇ ਆਪਣੀ ਕੀ ਰਾਇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਲੋਕਾਂ ਲਈ ਰਾਜ ਸਭਾ ਦੀ ਮੈਂਬਰਸ਼ਿਪ ਛੱਡੀ। ਪੰਜਾਬ ਤੇ ਪੰਜਾਬੀਅਤ ਲਈ ਬਾਦਲ ਪਰਿਵਾਰ ਨਾਲ ਸਿੱਧਾ ਸੰਘਰਸ਼ ਕੀਤਾ। ਡਾ. ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕ ਜਾਣਦੇ ਹਨ ਕਿ ਨਵਜੋਤ ਸਿੰਘ ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਦੀ ਸਿਆਸਤ ‘ਚ ਕੀ ਫ਼ਰਕ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,