ਯੂ.ਐੱਨ. ਮਾਹਰਾਂ ਦੀ ਕਨੇਡਾ ਨੂੰ ਚਿੱਠੀ: ਸਿੱਖ ਫੈਡਰੇਸ਼ਨ ਕਨੇਡਾ ਦੇ ਆਗੂ ਮਨਿੰਦਰ ਸਿੰਘ ਨੂੰ ਧਮਕੀਆਂ ਅਤੇ ਭਾਰਤ ਦੇ ‘ਅੰਤਰਰਾਸ਼ਟਰੀ ਦਮਨ’ ‘ਤੇ ਚਿੰਤਾ

ਯੂ.ਐੱਨ. ਦੇ ਪੰਜ ਸਪੈਸ਼ਲ ਰਿਪੋਰਟਰਾਂ ਨੇ ਕਨੇਡਾ ਨੂੰ ਲਿਖੀ ਇੱਕ ਸਾਂਝੀ ਚਿੱਠੀ ਵਿੱਚ ਸਿੱਖ ਫੈਡਰੇਸ਼ਨ ਕਨੇਡਾ ਦੇ ਕੌਮੀ ਬੁਲਾਰੇ ਭਾਈ ਮਨਿੰਦਰ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਦਾ ਮੁੱਦਾ ਚੁੱਕਿਆ ਹੈ। ਉਹਨਾਂ ਨੇ ਇਸ ਨੂੰ ਸਿੱਖਾਂ ਖਿਲਾਫ ਭਾਰਤ ਦੇ ਅੰਤਰਰਾਸ਼ਟਰੀ ਦਮਨ ਦਾ ਹਿੱਸਾ ਕਰਾਰ ਦਿੱਤਾ ਹੈ।
ਅਕਾਲ ਤਖ਼ਤ ਸਾਹਿਬ ਲਈ ਅਜ਼ਾਦ ਪੰਥਕ ਵਿਵਸਥਾ ਸਿਰਜਣ ਦੀ ਲੋੜ ਹੈ

ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ ਇੰਟਰਨੈਸ਼ਨਲ ਦੇ ਮੁਖੀ ਭਾਈ ਵਧਾਵਾ ਸਿੰਘ ਵੱਲੋਂ ਇਕ ਲਿਖਤੀ ਸੰਦੇਸ਼ ਜਾਰੀ ਕਰਦਿਆਂ ਖਾਲਸਾ ਪੰਥ ਤੇ ਗੁਰਸੰਗਤਿ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਦੀ ਬਹਾਲੀ, ਖਾਲਸਾ ਪੰਥ ਦੀ ਆਨ-ਬਾਨ-ਸ਼ਾਨ ਕਾਇਮ ਰੱਖਣ ਅਤੇ ਗੁਰੂ-ਆਸ਼ੇ ਅਨੁਸਾਰ ਆਪਣੀ ਆਜ਼ਾਦ ਪੰਥਕ ਵਿਵਸਥਾ ਸਿਰਜਣ ਲਈ ਤਤਪਰ ਹੋਣ ਦਾ ਸੱਦਾ ਦਿੱਤਾ ਹੈ।
ਸੰਘਰਸ਼ੀ ਸਿੱਖ ਜਥੇਬੰਦੀਆਂ ਨੇ ਖਾਲਿਸਤਾਨ ਐਲਾਨਨਾਮੇ ਦੀ 40ਵੀਂ ਵਰੇਗੰਢ ਤੇ ਸਾਂਝਾ ਨੀਤੀ ਦਸਤਾਵੇਜ ਜਾਰੀ ਕੀਤਾ

ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ ਕੀਤਾ ਗਿਆ।
ਕੈਨੇਡਾ ਦੇ ਸ਼ਹਿਰਾਂ ਵਿੱਚ ‘ਸਾਕਾ ਨਕੋਦਰ ਦਿਹਾੜੇ’ ਨੂੰ ਮਿਲੀ ਇਤਿਹਾਸਕ ਮਾਨਤਾ; ਸ਼ਹੀਦਾਂ ਦੀ ਯਾਦ ਵਿੱਚ ਵਿਸ਼ੇਸ਼ ਐਲਾਨ

ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ, ਜਿਨ੍ਹਾਂ ਵਿੱਚ ਐਡਮਿੰਟਨ (ਅਲਬਰਟਾ) ਅਤੇ ਬਰੈਂਪਟਨ (ਓਨਟਾਰੀਓ) ਸ਼ਾਮਲ ਹਨ, ਨੇ ਇੱਕ ਇਤਿਹਾਸਕ ਪਹਿਲਕਦਮੀ ਕਰਦਿਆਂ 4 ਫਰਵਰੀ, 2026 ਨੂੰ “ਸਾਕਾ ਨਕੋਦਰ ਦਿਹਾੜੇ” ਵਜੋਂ ਸਰਕਾਰੀ ਤੌਰ ‘ਤੇ ਮਾਨਤਾ ਦਿੱਤੀ ਹੈ। ਇਹ ਐਲਾਨ ਸਿੱਖ ਫੈਡਰੇਸ਼ਨ (ਕੈਨੇਡਾ) ਅਤੇ ਸਾਕਾ ਨਕੋਦਰ ਦੇ ਸ਼ਹੀਦ ਪਰਿਵਾਰਾਂ ਦੇ ਲੰਬੇ ਸੰਘਰਸ਼ ਅਤੇ ਸਹਿਯੋਗ ਦਾ ਨਤੀਜਾ ਹੈ।
ਚਾਰ ਸੰਘਰਸ਼ੀ ਸਿੱਖ ਜਥੇਬੰਦੀਆਂ ਨੇ ਸਰਬੱਤ ਖਾਲਸਾ 1986 ਦੀ 40ਵੀਂ ਵਰ੍ਹੇਗੰਢ ’ਤੇ ਅਹਿਮ ਐਲਾਨ ਕੀਤੇ

ਚਾਰ ਆਜ਼ਾਦੀ ਪੱਖੀ ਸਿੱਖ ਜਥੇਬੰਦੀਆਂ– ਭਾਈ ਜਗਤਾਰ ਸਿੰਘ ਹਵਾਰਾ ਕਮੇਟੀ, ਦਲ ਖਾਲਸਾ, ਪੰਚ ਪ੍ਰਧਾਨੀ ਜਥਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 26 ਜਨਵਰੀ 1986 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਏ ਸਰਬੱਤ ਖਾਲਸਾ ਦੀ 40ਵੀਂ ਯਾਦ ਸਾਂਝੇ ਤੌਰ ’ਤੇ ਮਨਾਈ ਗਈ। ਇਸ ਮੌਕੇ 26 ਜਨਵਰੀ 2026 ਵਾਲੇ ਦਿਨ ਸ੍ਰੀ ਅੰਮ੍ਰਿਤਸਰ ਵਿਖੇ ਗੁਰਦੁਆਰਾ ਸੰਤੋਖਸਰ ਸਾਹਿਬ ਦੇ ਨਜ਼ਦੀਕ ਇੱਕ ਸਾਂਝਾ ਸਮਾਗਮ ਕੀਤਾ ਗਿਆ।
1986 ਦੇ ਇਤਿਹਾਸਕ ਸਰਬੱਤ ਖ਼ਾਲਸਾ ਦੀ 40ਵੀਂ ਵਰ੍ਹੇਗੰਢ: ਸਰਬੱਤ ਖਾਲਸਾ 1986 ਦਾ ਗੁਰਮਤਾ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 26 ਜਨਵਰੀ 1986 ਨੂੰ ਹੋਏ ਇਤਿਹਾਸਕ ‘ਸਰਬੱਤ ਖ਼ਾਲਸਾ’ ਦੀ ਅੱਜ 40ਵੀਂ ਵਰ੍ਹੇਗੰਢ ਮਨਾਈ ਜਾ ਰਹੀ ਹੈ। “ਇਹ ਸਰਬੱਤ ਖ਼ਾਲਸਾ ਸਿੱਖ ਇਤਿਹਾਸ ਦਾ ਇੱਕ ਅਹਿਮ ਪੜਾਅ ਸੀ, ਜਿਸ ਨੇ ਖ਼ਾਲਸਾਈ ਰਵਾਇਤਾਂ ਨੂੰ ਮੁੜ ਸੁਰਜੀਤ ਕਰਨ ਦੀ ਕੋਸ਼ਿਸ਼ ਕੀਤੀ।ਇਸ ਮੌਕੇ ‘ਸਿੱਖ ਸਿਆਸਤ ਨਿਊਜ਼’ ਵੱਲੋਂ ਉਸ ਸਮੇਂ ਪਾਸ ਕੀਤੇ ਗਏ ਅਹਿਮ ਗੁਰਮਤੇ (ਮਤਿਆਂ) ਦਾ ਦਸਤਾਵੇਜ਼ ਸਾਂਝਾ ਕੀਤਾ ਜਾ ਰਿਹਾ ਹੈ ਤਾਂ ਜੋ ਮੌਜੂਦਾ ਪੀੜ੍ਹੀ ਇਸ ਤੋਂ ਜਾਣੂ ਹੋ ਸਕੇ।
ਮਸਤੂਆਣਾ ਸਾਹਿਬ ਦੇ ਜੋੜਮੇਲੇ ਬਾਰੇ ਜਰੂਰੀ ਜਾਣਕਾਰੀ ਤੇ ਅਫਵਾਹਾਂ ਤੋਂ ਬਚਣ ਲਈ ਬੇਨਤੀ

ਮਸਤੂਆਣਾ ਸਾਹਿਬ ਜੋੜ ਮੇਲੇ ਦੇ ਮਾਹੌਲ ਵਿੱਚ ਆਈ ਸਿਫਤੀ ਤਬਦੀਲੀ ਤੋਂ ਕੁਝ ਕੁ ਸਖਸ਼ ਨਾ-ਖੁਸ਼ ਹਨ ਜੋ ਨਹੀਂ ਚਾਹੁੰਦੇ ਕਿ ਇੱਥੋਂ ਦਾ ਮਹੌਲ ਗੁਰਮਤਿ ਅਨੁਸਾਰੀ ਹੋਵੇ। ਉਹਨਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ/ਗਲਤ ਜਾਣਕਾਰੀ ਅਤੇ ਉਸ ਸਬੰਧੀ ਅਸਲ ਸਚਾਈ ਆਪ ਸਭ ਨਾਲ ਸਾਂਝੀ ਕਰ ਰਹੇ ਹਾਂ।
ਪੰਥ ਸੇਵਕ ਜਥਾ ਦੁਆਬਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ‘ਤੇ ਦਸਤਾਵੇਜ਼ ਜਾਰੀ ਕੀਤਾ ਗਿਆ

ਪੰਥ ਸੇਵਕ ਜਥਾ ਦੁਆਬਾ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਥਾਪਨਾ ਦਿਵਸ ਦੇ ਅਵਸਰ ਤੇ ਗੁਰ ਸੰਗਤ ਅਤੇ ਗੁਰੂ ਖਾਲਸਾ ਪੰਥ ਦੇ ਸਨਮੁਖ ਇੱਕ ਦਸਤਾਵੇਜ ਜਾਰੀ ਕੀਤਾ ਗਿਆ।
ਪੰਥ ਸੇਵਕ ਜਥਾ ਦੁਆਬਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ‘ਤੇ ਦਸਤਾਵੇਜ਼ ਜਾਰੀ ਕੀਤਾ ਗਿਆ

ਪੰਥ ਸੇਵਕ ਜਥਾ ਦੁਆਬਾ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਥਾਪਨਾ ਦਿਵਸ ਦੇ ਅਵਸਰ ਤੇ ਗੁਰ ਸੰਗਤ ਅਤੇ ਗੁਰੂ ਖਾਲਸਾ ਪੰਥ ਦੇ ਸਨਮੁਖ ਇੱਕ ਦਸਤਾਵੇਜ ਜਾਰੀ ਕੀਤਾ ਗਿਆ।
ਭਾਈ ਨਰਾਇਣ ਸਿੰਘ ਵੱਲੋਂ ਕੀਤੇ ਖੜਾਕ ਬਾਰੇ ਭਾਈ ਦਲਜੀਤ ਸਿੰਘ ਦਾ ਬਿਆਨ

ਪੰਥ ਨੂੰ ਸਮਰਪਿਤ ਇਕ ਸਿਦਕੀ ਤੇ ਸਿਰੜੀ ਸਿੱਖ ਵੱਲੋਂ ੧੯ ਮੱਘਰ ਵਾਲੀ ਘਟਨਾ ਅੰਜਾਮ ਦੇਣੀ ਬਾਦਲ ਦਲੀਆਂ, ਸਮੂਹ ਸਿੱਖਾਂ ਅਤੇ ਖਾਲਸਾ ਪੰਥ ਲਈ ਗੰਭੀਰ ਚਿੰਤਨ ਦਾ ਸਬੱਬ ਬਣਨੀ ਚਾਹੀਦੀ ਸੀ। ਪਰ ਬਾਦਲ ਦਲ ਦੇ ਆਗੂਆਂ ਨੇ ਇਸ ਘਟਨਾ ਤੋਂ ਬਾਅਦ ਖਾਲਸਾ ਪੰਥ ਦੀ ਖਾੜਕੂ ਲਹਿਰ ਨੂੰ ਨਿੰਦਣ ਦਾ ਪੈਂਤੜਾ ਲੈ ਕੇ ਆਪਣੇ ਹੋਸ਼ੇਪਣ ਦਾ ਮੁਜਾਹਿਰਾ ਕੀਤਾ ਹੈ।
