ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਯਾਦ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ

October 4, 2024

ਸੰਤ ਜਰਨੈਲ ਸਿੰਘ ਜੀ ਭਿੰਡਰਾਂਵਾਲਿਆਂ ਵੱਲੋਂ ਆਪਣੀ ਸ਼ਹਾਦਤ ਦੇ ਬਲ ਨਾਲ ਸ਼ੁਰੂ ਕੀਤੇ ਗਏ ਖਾੜਕੂ ਸੰਘਰਸ਼ ਦੇ ਅਖੀਰਲੇ ਦਿਨਾਂ ਵਿੱਚ ਗੁਰੂ ਖਾਲਸਾ ਪੰਥ ਦੀ ਰਿਵਾਇਤ ਅਤੇ ਜੁਝਾਰੂਆਂ ਦੀ ਅਸਲ ਪ੍ਰੇਰਨਾ ਸ਼ਕਤੀ ਨੂੰ ਨਵੀਂ ਪੀੜੀ ਦੇ ਨੌਜਵਾਨਾਂ ਤੱਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਰਹੇ ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ੧੪ਵੀਂ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ ਪਿੰਡ ਠਰੂਆ ਦੇ ਗੁਰਦੁਆਰਾ ਸਾਹਿਬ ਵਿਖੇ ਇਲਾਕੇ ਦੀ ਸਿੱਖ ਸੰਗਤਾਂ ਅਤੇ ਪਰਿਵਾਰ ਦੇ ਸਹਿਯੋਗ ਨਾਲ ਮਨਾਇਆ ਗਿਆ।

ਭਾਈ ਗਜਿੰਦਰ ਸਿੰਘ ਦੀ ਯਾਦ ‘ਚ “ਸ਼ਹੀਦ, ਸੰਘਰਸ਼ ਅਤੇ ਆਜ਼ਾਦੀ ਦਾ ਰਾਹ” ਵਿਸ਼ੇ ਤੇ ਸੈਮੀਨਾਰ ਕਰਵਾਇਆ

ਗੁਰਦਾਸਪੁਰ: ਦਲ ਖ਼ਾਲਸਾ ਵੱਲੋਂ ਜਥੇਬੰਦੀ ਦੇ ਬਾਨੀ ਆਗੂ ਮਰਹੂਮ ਭਾਈ ਗਜਿੰਦਰ ਸਿੰਘ ਦੀ ਨਿੱਘੀ ਯਾਦ ਵਿੱਚ ‘ਸ਼ਹੀਦ, ਸੰਘਰਸ਼ ਅਤੇ ਆਜ਼ਾਦੀ ਦਾ ਰਾਹ’ ਵਿਸ਼ੇ ਤੇ ਇਕ ਸੈਮੀਨਾਰ 29 ...

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਯਾਦ ਵਿਚ ਗੁਰਮਤਿ ਸਮਾਗਮ 2 ਅਕਤੂਬਰ ਨੂੰ

ਪੰਥ ਸੇਵਕ ਸਖਸ਼ੀਅਤ ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਯਾਦ ਵਿਚ ਸਲਾਨਾ ਗੁਰਮਤਿ ਸਮਾਗਮ 2 ਅਕਤੂਬਰ 2024 ਨੂੰ ਉਹਨਾ ਦੇ ਜੱਦੀ ਪਿੰਡ ਠਰੂਆ (ਨੇੜੇ ਖਨੌਰੀ ਤੋਂ ਕੈਥਲ ਮਾਰਗ) ਵਿਖੇ ਹੋਵੇਗਾ।

ਡਰਬੀ ਸਿਟੀ ਕੌਂਸਲ ਨੇ ਭਾਰਤ ਵਿਚ ਜੂਨ ਤੇ ਨਵੰਬਰ 1984 ਦੇ ਸਿੱਖਾਂ ‘ਤੇ ਹੋਏ ਹਮਲਿਆਂ ਬਾਰੇ ਮਤਾ ਕੀਤਾ

ਇੰਗਲੈਂਡ ਦੇ ਸ਼ਹਿਰ ਡਰਬੀ ਦੀ ਸਿਟੀ ਕੌਂਸਲ ਵੱਲੋਂ 1984 ਦੇ ਜੂਨ ਅਤੇ ਨਵੰਬਰ ਵਿਚ ਭਾਰਤ ਵਿਚ ਸਿੱਖਾਂ ਉੱਤੇ ਕੀਤੇ ਗਏ ਹਮਲਿਆਂ ਬਾਰੇ ਮਤਾ ਪ੍ਰਵਾਣ ਕੀਤਾ ਗਿਆ ਹੈ।

ਸ਼੍ਰੋਮਣੀ ਕਮੇਟੀ ਵਿਚ ਸਰਕਾਰੀ ਦਖਲ ਬੰਦ ਕਰਨ ਲਈ ਗੁਰਦੁਆਰਾ ਕਾਨੂੰਨ ਸੋਧਿਆ ਜਾਵੇ

ਮੌਜੂਦਾ ਸਮੇਂ ਵਿਚ ਗੁਰਦੁਆਰਾ ਪ੍ਰਬੰਧ ਵਿਚ ਸਰਕਾਰੀ ਦਖਲਅੰਦਾਜੀ ਦਾ ਮਸਲਾ ਸਿਆਸੀ ਹਲਕਿਆਂ ਵਿਚ ਬਿਆਨਬਾਜੀ ਦਾ ਵਿਸ਼ਾ ਬਣਿਆ ਹੋਇਆ ਹੈ। ਇਸੇ ਦੌਰਾਨ ਗਲੋਬਲ ਸਿੱਖ ਕੌਂਸਲ (ਜੀਐਸਸੀ) ਨਾਮੀ ਸੰਸਥਾ ਨੇ ਗੁਰਦੁਆਰਿਆਂ ਦੇ ਪ੍ਰਬੰਧ ਵਿੱਚ ਸਰਕਾਰੀ ਦਖਲਅੰਦਾਜ਼ੀ ਖਤਮ ਕਰਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੀਆਂ ਆਮ ਚੋਣਾਂ ਵਿੱਚ ਦੇਰੀ ਕਰਨ ਦੀਆਂ ਕਈ ਖਾਮੀਆਂ ਦਾ ਹਵਾਲਾ ਦਿੰਦੇ ਹੋਏ ਸਿੱਖ ਗੁਰਦੁਆਰਾ ਕਾਨੂੰਨ 1925 ਵਿੱਚ ਤੁਰੰਤ ਸੋਧ ਕਰਨ ਦੀ ਅਪੀਲ ਕੀਤੀ ਹੈ।

ਸਿੱਖੀ ਸੁਰਤ ਨੂੰ ਭੰਗ ਕਰਨ ਵਾਲਾ ਰਾਹ ਗੁਰਮਤਿ ਦੇ ਤ੍ਰੈਕਾਲੀ ਕੌਤਕਾਂ ਦੀ ਫਿਲਮਕਾਰੀ

ਫ਼ਿਲਮਾਂ ਭਾਵੇਂ ਮਨੁੱਖੀ ਪਾਤਰਾਂ ਵਾਲੀਆਂ ਹੋਣ ਜਾਂ ਐਨੀਮੇਸ਼ਨ, ਇਨ੍ਹਾਂ ਦਾ ਇਕ ਮਾੜਾ ਪ੍ਰਭਾਵ ਇਹ ਹੈ ਕਿ ਫ਼ਿਲਮ ਮਨੁੱਖ ਅੰਦਰ ਬੁਰਾਈ ਨੂੰ ਵੇਖ ਕੇ ਨਜ਼ਰਅੰਦਾਜ਼ ਕਰਨ ਜਾਂ ਉਸ ਨੂੰ ਵੇਖਣ ਦਾ ਆਦੀ ਬਣਾ ਦਿੰਦੀ ਹੈ। ਇਕ ਹੋਰ ਮਨੋਵਿਗਿਆਨਕ ਤੱਥ ਹੈ ਕਿ ਕਿਸੇ ਮਹਾਨ ਸ਼ਖ਼ਸੀਅਤ ਜਾਂ ਕਿਸੇ ਬੁਲੰਦ ਖ਼ਿਆਲ ਬਾਰੇ ਜੋ ਅਨੰਦ ਅਤੇ ਵਿਗਾਸ ਆਪਣੇ ਅਨੁਭਵ 'ਚੋਂ ਪ੍ਰਾਪਤ ਹੁੰਦਾ ਹੈ, ਉਹ ਹੋਰਾਂ ਦੇ ਅਨੁਭਵ ਵਿਚੋਂ ਨਹੀਂ ਹੋ ਸਕਦਾ।

ਸ਼ਹੀਦ ਭਾਈ ਅਨੋਖ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਅੱਜ ਖਾਲਸਾ ਪੰਥ ਦੇ ਸੰਘਰਸ਼ ਦੇ ਸ਼ਹੀਦ ਭਾਈ ਅਨੋਖ ਸਿੰਘ ਬੱਬਰ ਅਤੇ ਭਾਈ ਸੁਲੱਖਣ ਸਿੰਘ ਬੱਬਰ ਦਾ ਸ਼ਹੀਦੀ ਦਿਹਾੜਾ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਇਆ ਗਿਆ।

ਸ਼ਹੀਦਾਂ ਦੀ ਯਾਦ ‘ਚ ਪਿੰਡ ਆਲੋਅਰਖ ਵਿਖੇ ਸਮਾਗਮ ਦੌਰਾਨ ਸ਼ਹੀਦ ਪਰਿਵਾਰਾਂ ਦਾ ਸਨਮਾਨ

ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਆਲੋਅਰਖ ਵਿਖੇ ਖਾੜਕੂ ਸੰਘਰਸ਼ ਦੌਰਾਨ ਪਿੰਡ ਆਲੋਅਰਖ (ਸੰਗਰੂਰ) ਤੋਂ ਅਹਿਮ ਭੂਮਿਕਾ ਨਿਭਾਉਣ ਵਾਲੇ ਭਾਈ ਪਿਆਰਾ ਸਿੰਘ, ਬੀਬੀ ਭਰਪੂਰ ਕੌਰ, ਭਾਈ ਅਮਰ ਸਿੰਘ ਅਤੇ ਭਾਈ ਸਮਸ਼ੇਰ ਸਿੰਘ ਦੀ ਯਾਦ ਵਿੱਚ ਇਲਾਕੇ ਦੀ ਸੰਗਤ ਵੱਲੋਂ ਸਮਾਗਮ ਕਰਵਾਇਆ ਗਿਆ।

ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਜਥੇਦਾਰਾਂ ਨੇ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ

ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।

5 ਸਾਲਾ ਸਿੱਖ ਬੱਚਾ ਬਣਿਆ ਅਫਰੀਕਾ ਮਹਾਂਦੀਪ ਦੀ ਸਭ ਤੋਂ ਉੱਚੀ ਚੋਟੀ ਸਰ ਕਰਨ ਵਾਲਾ ਸਭ ਤੋਂ ਘੱਟ ਉਮਰ ਦਾ ਏਸ਼ੀਆਈ ਬਣਿਆ

ਰੋਪੜ ਦੇ ਰਹਿਣ ਵਾਲੇ ਤੇਗਬੀਰ ਸਿੰਘ ਜੋ ਕੇ ਸ਼ਿਵਾਲਿਕ ਪਬਲਿਕ ਸਕੂਲ ਵਿੱਚ ਪਹਿਲੀ ਜਮਾਤ ਦਾ ਵਿਦਿਆਰਥੀ ਹੈ, ਨੇ ਤਨਜ਼ਾਨੀਆ ਵਿੱਚ 19340 ਫੁੱਟ (5895 ਮੀਟਰ) ਤੋਂ ਵੀ ਵੱਧ ਉਚਾਈ 'ਤੇ ਸਥਿਤ ਮਾਊਂਟ ਕਿਲੀਮੰਜਾਰੋ ਨੂੰ ਸਰ ਕਰਕੇ ਵਿਸ਼ਵ ਰਿਕਾਰਡ ਦੀ ਬਰਾਬਰੀ ਕੀਤੀ ਹੈ। ਤੇਗਬੀਰ ਸਿੰਘ ਨੇ 18 ਅਗਸਤ ਨੂੰ ਕਿਲੀਮੰਜਾਰੋ ਪਰਬਤ ਦਾ ਟ੍ਰੈਕ ਸ਼ੁਰੂ ਕੀਤਾ ਸੀ ਅਤੇ 23 ਅਗਸਤ 2024 ਨੂੰ ਪਹਾੜ ਦੀ ਚੋਟੀ ਨੂੰ ਸਰ ਕੀਤਾ।

Next Page »