June 6, 2024
ਪਿੰਡ ਬਡਰੁੱਖਾਂ ਦੀ ਸੰਗਤ ਵਲੋਂ ਤੀਜੇ ਘੱਲੂਘਾਰੇ ਦੀ ਯਾਦ 'ਚ ਗੁਰਮਤਿ ਸਮਾਗਮ ਗੁਰਦੁਆਰਾ ਯਾਦਗਾਰ ਮਹਾਰਾਜਾ ਰਣਜੀਤ ਸਿੰਘ ਜੀ ਵਿਖੇ ਕਰਵਾਇਆ ਗਿਆ।
ਜੂਨ ’84 ਤੀਜਾ ਘੱਲੂਘਾਰਾ ਦੀ 40 ਵੇਂ ਵਰ੍ਹੇ ਗੰਢ ਮੌਕੇ ਸ਼ਹੀਦਾਂ ਦੀਆਂ ਸ਼ਹਾਦਤਾਂ ਨੂੰ ਸਮਰਪਿਤ 5 ਜੂਨ ਨੂੰ ਸੁਲਤਾਨਵਿੰਡ ਦੇ ਗੁਰਦੁਆਰਾ ਸ੍ਰੀ ਅਟਾਰੀ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਲਗਾਏ ਜਾ ਰਹੇ ‘ਪੰਥਕ ਦੀਵਾਨ’ ਲਈ ਪੰਥ ਸੇਵਕ ਜਥਾ ਵਲੋਂ ਬਠਿੰਡਾ, ਸ੍ਰੀ ਦਮਦਮਾ ਸਾਹਿਬ ਤੇ ਹੋਰ ਥਾਵਾਂ ’ਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਸੱਦਾ ਪੱਤਰ ਦੇ ਕੇ ਹਾਜਰ ਹੋਣ ਦੀ ਅਪੀਲ ਕੀਤੀ।
ਤੀਜੇ ਘੱਲੂਘਾਰੇ ਜੂਨ ’84 ਦੇ ਹਮਲੇ ਤੇ ਸਿੱਖ ਨਸਲਕੁਸ਼ੀ ਦੇ 40 ਵੇਂ ਵਰ੍ਹੇ ਗੰਢ ਮੌਕੇ ਗੁਰਦੁਆਰਾ ਸਾਹਿਬ ਪਿੰਡ ਕੋਟਭਾਰਾ ’ਚ ਕਰਵਾਏ ਗੁਰਮਤਿ ਸਮਾਗਮ ਦੌਰਾਨ ਨਸਲਕੁਸ਼ੀ ਦਾ ਬਦਲੇ ਲੈਣ ਲਈ ਭਾਈ ਕਰਮਜੀਤ ਸਿੰਘ ਸੁਨਾਮ ਵਲੋਂ ਉਸ ਵੇਲੇ ਦੇ ਪ੍ਰਧਾਨ ਮੰਤਰੀ ਰਾਜੀਵ ਗਾਂਧੀ ’ਤੇ ਕੱਟੇ (ਦੇਸੀ ਪਿਸਤੌਲ) ਨਾਲ ਕੀਤੇ ਕਾਤਲਾਨੇ ਦੀ ਦਾਸਤਾਨ ਕਿਤਾਬ ‘ਰਾਜਘਾਟ ’ਤੇ ਹਮਲਾ’ ਜਾਰੀ ਕੀਤੀ ਗਈ।
ਭਾਈ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦੀ ਕੀਤੀ ਅਪੀਲ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।
ਜੂਨ 84 ਦੇ ਪਹਿਲੇ ਹਫ਼ਤੇ ਦਰਬਾਰ ਸਾਹਿਬ ਦੀ ਪਵਿੱਤਰਤਾ ਅਤੇ ਮਾਣ-ਮਰਿਆਦਾ ਲਈ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਂਕੜੇ ਸਿੱਖ ਅਜ਼ਾਦੀ-ਪਸੰਦ ਜੁਝਾਰੂਆਂ ਅਤੇ ਸ਼ਰਧਾਲੂਆਂ ਦੀ ਯਾਦ ਵਿੱਚ ਦਲ ਖ਼ਾਲਸਾ ਵੱਲੋਂ 5 ਜੂਨ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ ਯਾਦਗਾਰੀ ਮਾਰਚ ਕੀਤਾ ਜਾਵੇਗਾ।
ਜੂਨ ’84 ਤੀਜੇ ਘੱਲੂਘਾਰੇ ਦੇ 40 ਵੀਂ ਵਰ੍ਹੇ ਗੰਢ ਦੌਰਾਨ ਸਮੂਹ ਸ਼ਹੀਦ ਸਿੰਘਣੀਆਂ, ਸਿੰਘਾਂ ਦੀ ਯਾਦ ’ਚ 25 ਮਈ ਨੂੰ ਨਜਦੀਕੀ ਪਿੰਡ ਕੋਟਭਾਰਾ ਵਿਚ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਤੇ ਪਿੰਡ ਦੀ ਸੰਗਤ ਦੀ ਇਕ ਸਾਂਝੀ ਬੈਠਕ ਪੰਥ ਸੇਵਕ ਜਥਾ ਦੇ ਭਾਈ ਹਰਦੀਪ ਸਿੰਘ ਮਹਿਰਾਜ ਦੀ ਅਗਵਾਈ ’ਚ ਹੋਈ।
ਜਲਾਵਤਨੀ ਤੇ ਸਿੱਖ ਫੈਡਰੇਸ਼ਨ ਜਰਮਨ ਦੇ ਆਗੂ ਭਾਈ ਗੁਰਮੀਤ ਸਿੰਘ ਖਨਿਆਣ ਦੇ ਮਾਤਾ ਸਤਵੰਤ ਕੌਰ ਜੀ ਦੀ ਅੰਤਮ ਅਰਦਾਸ ਮੌਕੇ ਵੱਡੀ ਗਿਣਤੀ ’ਚ ਸਿੱਖ ਆਗੂਆਂ ਨੇ ਆਪਣੇ ਵਿਚਾਰ ਪੇਸ਼ ਕਰਦਿਆ ਮਾਤਾ ਜੀ ਤੇ ਖਨਿਆਣ ਪਰਿਵਾਰ ਦੀ ਸਿੱਖ ਕੌਮ ਲਈ ਕੀਤੀਆਂ ਕੁਰਬਾਨੀਆਂ ਦਾ ਜ਼ਿਕਰ ਕੀਤਾ।
ਅਮਰੀਕਾ ਵਿਚ ਕੌਰਨਾਮਾ ਕਿਤਾਬ ਨਿਊਯਾਰਕ ਅਤੇ ਸਿਆਟਲ ਵਿਖੇ, ਕਨੇਡਾ ਦੇ ਸ਼ਹਿਰ ਵਿੰਡਸਰ ਤੇ ਬਰੈਂਪਟਨ ਅਤੇ ਜਰਮਨੀ ਦੇ ਸ਼ਹਿਰ ਫਰੈਂਕਫੋਰਟ ਸਥਿਤ ਗੁਰਦੁਆਰਾ ਸਾਹਿਬਾਨ ਵਿਚ ਭਾਈ ਪਰਮਜੀਤ ਸਿੰਘ ਪੰਜਵੜ੍ਹ ਨਮਿਤ ਹੋਏ ਸ਼ਹੀਦੀ ਸਮਾਗਮਾਂ ਦੌਰਾਨ ਜਾਰੀ ਕੀਤੀ ਗਈ।
ਪੰਜਾਬੀ ਸਾਹਿਤ ਜਗਤ ਦੀ ਨਾਮਵਰ ਹਸਤੀ ਤੇ ਪ੍ਰਸਿੱਧ ਸ਼ਾਇਰ ਸੁਰਜੀਤ ਪਾਤਰ ਅੱਜ ਸਵੇਰੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ।
« Previous Page — Next Page »