Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿਆਸੀ ਖਬਰਾਂ

ਸਿਆਸੀ ਖਬਰਾਂ

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਸੱਥ ਵੱਲੋਂ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ਲਈ ਦਰਸ਼ਪ੍ਰੀਤ ਸਿੰਘ ਨੂੰ ਪ੍ਰਧਾਨਗੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਜਥੇਬੰਦੀ ਨੇ ਡੀ.ਏ.ਵੀ ਕਾਲਜ ਵਿੱਚ ਵੀ ਪਹਿਲੀ ਵਾਰ ਚੋਣ ਲੜਨ ਦਾ ਫੈਸਲਾ ਕੀਤਾ ਹੈ।
ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਲੰਘੇ ਦਿਨ (24 ਜੁਲਾਈ ਨੂੰ) ਬੈਂਗਲੁਰੂ ਦੇ ‘ਫ਼੍ਰੀਡਮ ਪਾਰਕ’ ਵਿੱਚ ਵਿਦਿਆਰਥੀਆਂ ਨੇ ਨਵੀਂ ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਅੰਦੋਲਨ ਦੇ ਹੱਕ ਵਿੱਚ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਨੈਸ਼ਨਲ ਯੋਗਤਾ ਤੇ ਦਾਖਲਾ ਪ੍ਰੀਖਿਆ (ਨੀਟ) ਵਿੱਚ ਕਥਿਤ ਬੇਨਿਯਮੀਆਂ ਅਤੇ ਇਮਤਿਹਾਨ ਪਰਚਾ ਲੀਕ ਦੇ ਮਾਮਲਿਆਂ ਦੀ ਜ਼ਿੰਮੇਵਾਰੀ ਕਬੂਲਦਿਆਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਆਪਣੇ ਅਹੁਦੇ ਤੋਂ ਅਸਤੀਫਾ ਦੇਵੇ।
ਸਰਵਉੱਚ ਅਦਾਲਤ 18 ਮਾਰਚ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਵਾਲੀ ਅਰਜ਼ੀ ਉੱਤੇ ਸੁਣਵਾਈ ਕਰੇਗੀ।
ਭਾਰਤੀ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਦੀ ਹਾਲੀਆ ਓਟਾਵਾ ਫੇਰੀ ਤੋਂ ਬਾਅਦ, ਸਿੱਖ ਫੈਡਰੇਸ਼ਨ ਕੈਨੇਡਾ ਨੇ ਭਾਰਤੀ ਅਧਿਕਾਰੀਆਂ ਨਾਲ ਕੈਨੇਡਾ ਸਰਕਾਰ ਦੇ ਰਾਬਤੇ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਜਥੇਬੰਦੀ ਨੇ ਭਾਈ ਹਰਦੀਪ ਸਿੰਘ ਨਿੱਜਰ ਦੇ ਕਤਲ ਅਤੇ ਅੰਤਰ-ਰਾਸ਼ਟਰੀ ਦਮਨ ਦੇ ਮਾਮਲੇ ਵਿੱਚ ਪੂਰੀ ਜਵਾਬਦੇਹੀ ਹੋਣ ਤੱਕ ਉੱਚ-ਪੱਧਰੀ ਸੁਰੱਖਿਆ ਸਮਝੌਤਿਆਂ ਨੂੰ ਰੋਕਣ ਦੀ ਮੰਗ ਕੀਤੀ ਹੈ।
ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਪੱਕੀ ਰਿਹਾਈ ਦਾ ਕੇਸ ਰੱਦ ਕਰ ਦਿੱਤਾ ਹੈ। ਜਾਰੀ ਦਸਤਾਵੇਜ਼ਾਂ ਮੁਤਾਬਕ, ਜਿੱਥੇ 20 ਸਾਲ ਤੋਂ ਘੱਟ ਸਜ਼ਾ ਵਾਲੇ ਕੈਦੀਆਂ ਨੂੰ ਰਿਹਾਈ ਮਿਲ ਗਈ ਹੈ, ਉੱਥੇ ਹੀ 1995 ਤੋਂ ਜੇਲ੍ਹ ਵਿੱਚ ਬੰਦ ਪ੍ਰੋ. ਭੁੱਲਰ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ। ਇਸ ਫੈਸਲੇ ਨੇ ਭਾਜਪਾ ਵਿੱਚ ਸ਼ਾਮਲ ਸਿੱਖ ਆਗੂਆਂ ਦੀ ਕਾਰਗੁਜ਼ਾਰੀ ਅਤੇ ਸੁਣਵਾਈ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਸੀ।
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ ਅਤੇ ਡੇਰਾ ਬਿਆਸ ਮੁਖੀ ਦੀ ਜ਼ਮਾਨਤ ਤੋਂ ਇੱਕ ਘੰਟਾ ਪਹਿਲਾਂ ਜੇਲ੍ਹ ਵਿੱਚ ਉਸ ਨਾਲ ਮੁਲਾਕਾਤ ਕਰਨੀ, ਕੋਈ ਇਤਫ਼ਾਕ ਨਹੀਂ ਸਗੋਂ ਇਸ ਗੱਲ ਨੂੰ ਜ਼ੋਰਦਾਰ ਢੰਗ ਨਾਲ ਦਰਸਾਉਂਦੀ ਹੈ ਕਿ ਪਰਦੇ ਪਿੱਛੇ ਬਹੁਤ ਕੁਝ ਪੱਕ ਰਿਹਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।