July 1, 2024
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ ਖੁੱਸੇਗਾ ਅਤੇ ਨਤੀਜਿਆਂ ਤੋਂ ਬਾਅਦ ਸੁਖਬੀਰ ਬਾਦਲ ਦੀ ਅਗਵਾਈ ਵਿਰੁਧ ਬਗਾਵਤ ਹੋਵੇਗੀ ਤੇ ਪਾਰਟੀ ਵਿਚੋਂ ਇਕ ਵੱਖਰਾ ਧੜਾ ਉੱਭਰੇਗਾ।
ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਨੇ ਅੱਜ ਸਿੱਖ ਵੋਟ ਰਾਜਨੀਤੀ ਦੀ ਮੌਜੂਦਾ ਹਾਲਾਤ ਬਾਰੇ ਇਕ ਸਾਂਝਾ ਨੀਤੀ ਬਿਆਨ ਜਾਰੀ ਕੀਤਾ ਹੈ।
21 ਫਰਵਰੀ ਨੂੰ ਹਰਿਆਣੇ ਦੀਆਂ ਫੋਰਸਾਂ ਵੱਲੋਂ ਖਨੌਰੀ ਬਾਰਡਰ ਉੱਤੇ ਗੋਲੀ ਨਾਲ ਸ਼ਹੀਦ ਕੀਤੇ ਗਏ ਨੌਜਵਾਨ ਕਿਸਾਨ ਸੁਭਕਰਨ ਸਿੰਘ ਦਾ ਅੱਜ ਅੰਤਿਮ ਸੰਸਕਾਰ ਬਹੁਤ ਭਾਵਕ ਮਾਹੌਲ ਵਿੱਚ ਉਸਦੇ ਜੱਦੀ ਪਿੰਡ ਵਿਖੇ ਕੀਤਾ ਗਿਆ। ਬੀਤੇ ਕੱਲ ਪੰਜਾਬ ਪੁਲਿਸ ਵੱਲੋਂ ਸੁਭਕਰਨ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਜ਼ੀਰੋ ਐਫ.ਆਈ.ਆਰ. ਧਾਰਾ 302 ਅਤੇ 124 ਤਹਿਤ ਦਰਜ਼ ਕੀਤੇ ਜਾਣ ਤੋਂ ਬਾਅਦ ਮ੍ਰਿਤਕ ਦੇਹ ਦਾ ਪੋਸਟਮਾਰਟਮ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਕੀਤਾ ਗਿਆ ਸੀ।
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ ਨੂੰ ਪੰਜਾਬ ਵਿਚ ਥਾਂ ਬਣਾਉਣ ਵਿਚ ਮੁਸ਼ਕਿਲ ਆ ਰਹੀ ਹੈ।
ਬਹਿਸ ਕਰਨ ਵਾਲਿਆਂ ਦੇ ਘਰ ਪੁਲਿਸ ਛਾਪੇ ਮਾਰ ਰਹੀ ਹੈ। ਲਾਲ ਬੱਤੀ ਅਤੇ ਸੁਰੱਖਿਆ ਕਰਮਚਾਰੀਆਂ ਦੀ ਬਹੁਤਾਤ ਨੂੰ ਟਿੱਚਰਾਂ ਕਰਨ ਵਾਲੇ ਆਪ ਆਗੂ ਖੁਦ ਲਾਲ ਬੱਤੀਆਂ ਅਤੇ ਸਖਤ ਸੁਰੱਖਿਆ 'ਚ ਘੁੰਮ ਰਹੇ ਨੇ।
ਪੰਜਾਬ ਅਤੇ ਹਰਿਆਣਾ ਦਰਮਿਆਨ ਪਾਣੀ ਦੀ ਵੰਡ ਦੇ ਵਿਵਾਦ ਦਾ ਕੇਂਦਰ ਬਿੰਦੂ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ਨੂੰ ਲੈ ਕੇ ਸੁਪਰੀਮ ਕੋਰਟ ਦੇ ਤਾਜਾ ਹੁਕਮਾਂ ਤੋਂ ਬਾਅਦ ਇਹ ਮਸਲਾ ਇਕ ਵਾਰ ਫਿਰ ਭੱਖ ਚੁੱਕਾ ਹੈ। ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨੇ ਨਾ ਤਾਂ ਪਹਿਲਾਂ ਸਤਲੁਜ-ਯਮੁਨਾ ਲਿੰਕ ਨਹਿਰ ਦੀ ਉਸਾਰੀ ਹੋਣ ਦਿੱਤੀ ਸੀ ਅਤੇ ਨਾ ਹੀ ਭਵਿੱਖ ਵਿੱਚ ਹੋਣ ਦਿੱਤੀ ਜਾਵੇਗੀ।
ਚਮਕੌਰ ਸਾਹਿਬ ਨੇੜੇ ਲੱਗਣ ਜਾ ਰਹੀ ਇਕ ਪੇਪਰ ਮਿੱਲ ਦਾ ਲੋਕਾਂ ਵੱਲੋਂ ਵਿਰੋਧ ਕੀਤੇ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਇਸ ਇਲਾਕੇ ਵਿੱਚ ਪੰਚਾਇਤੀ ਜਮੀਨ ਉੱਤੇ ਕਾਰਖਾਨਾ ਪਾਰਕ ਬਣਾਉਣ ਦੀਆਂ ਵਿਉਂਤਾਂ ਬਣਾ ਰਹੀ ਹੈ।
ਪੰਜਾਬ ਵਿਧਾਨ ਸਭਾ ਚੋਣਾਂ ਆਉਂਦੀ 20 ਫਰਵਰੀ ਨੂੰ ਹੋਣ ਜਾ ਰਹੀਆਂ ਹਨ। ਸਿਆਸਤ ਦੀਆਂ ਗੁੰਝਲਾਂ ਨੂੰ ਸਮਝਣ ਵਾਲੇ ਅਤੇ ਇੰਡੀਆ ਦੇ ਮਜੂਦਾ ਪ੍ਰਬੰਧ ਹੇਠ ਸੂਬੇ ਦੇ ਸੂਬੇਦਾਰ ਦੀਆਂ ਅਸਲ ਤਾਕਤਾਂ ਤੋਂ ਵਾਕਿਫ ਸੱਜਣ ਇਹਨਾਂ ਚੋਣਾਂ ਦੇ ਅਸਲ ਮਾਇਨੇ ਭਲੀ ਭਾਂਤ ਜਾਣਦੇ ਹਨ ਅਤੇ ਉਹ ਇਸ ਸਭ ਤੋਂ ਆਪਣੇ ਆਪ ਨੂੰ ਪਾਸੇ ਵੀ ਰੱਖ ਰਹੇ ਹਨ। ਪਰ ਇਹ ਵੀ ਹਕੀਕਤ ਹੈ ਕਿ ਵੱਡਾ ਹਿੱਸਾ ਇਹਨਾਂ ਚੋਣਾਂ ਵਿੱਚ ਆਪਣੀ ਸਿੱਧੀ-ਅਸਿੱਧੀ ਸ਼ਮੂਲੀਅਤ ਕਰ ਰਿਹਾ ਹੈ ਭਾਵੇਂ ਪੰਜਾਬ ਦੇ ਅਸਲ ਮੁੱਦਿਆਂ ਨੂੰ
ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ੳ.ਪੀ ਸੋਨੀ ਨੂੰ ਉੱਪ-ਮੁੱਖ ਮੰਤਰੀ ਬਣਾਇਆ ਗਿਆ ਹੈ। ਪੰਜਾਬ ਕਾਂਗਰਸ ਵਿਚਲੇ ਦੋ ਧੜ੍ਹਿਆਂ ਦੀ ਇਸ ਪਾਟੋ-ਧਾੜ ਨਾਲ ਸ਼ੁਰੂ ਹੋਏ ਘਟਨਾਕ੍ਰਮ ਨੇ ਪੰਜਾਬ ਦੇ ਬਦਲ ਚੁੱਕੇ ਰਾਜਨੀਤਿਕ ਦ੍ਰਿਸ਼ ਨੂੰ ਉਭਾਰ ਕੇ ਸਾਡੇ ਸਾਹਮਣੇ ਲਿਆਂਦਾ ਹੈ।
ਪੰਜਾਬ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਕੇਂਦਰ ਸਰਕਾਰ ਨੇ 13 ਨਵੰਬਰ ਨੂੰ ਨਵੀਂ ਦਿੱਲ਼ੀ 'ਚ ਮੀਟਿੰਗ ਲਈ ਸੱਦੇ ਭੇਜ ਦਿੱਤੇ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ।
Next Page »