August 13, 2022
ਸਿੱਖ ਸਿਆਸਤ ਵੱਲੋਂ ਸਿੱਖ ਸਿਆਸਤ ਐਪ ਤੇ ਬੋਲਦੀ ਕਿਤਾਬ "ਸ਼ੇਰਿ ਪੰਜਾਬ ਮਹਾਰਾਜਾ ਰਣਜੀਤ ਸਿੰਘ" ਜਾਰੀ ਕਰ ਦਿੱਤੀ ਗਈ ਹੈ। ਇਹ ਕਿਤਾਬ ਬਾਬਾ ਪ੍ਰੇਮ ਸਿੰਘ ਹੋਤੀ ਮਰਦਾਨ ਵੱਲੋਂ ਲਿਖੀ ਗਈ ਹੈ ਜਿਹਨਾਂ ਨੇ ਖਾਲਸਾ ਰਾਜ ਨੂੰ ਉਸਾਰਨ ਤੇ ਸੰਭਾਲਣ ਵਾਲੇ ਨਾਇਕਾਂ ਦਾ ਇਤਿਹਾਸ ਲਿਖਣ ਦਾ ਵੱਡਾ ਕਾਰਜ ਕੀਤਾ ਸੀ।
ਭਾਈ ਸਾਹਿਬ ਸਿਰਦਾਰ ਕਪੂਰ ਸਿੰਘ ਦਾ ਨਾਂ, ਸਿੱਖ ਇਤਿਹਾਸ ਦੇ ਵਿਦਿਆਰਥੀਆਂ ਅਤੇ ਪੰਥ ਦਰਦੀ ਸਿੱਖਾਂ ਲਈ ਕਿਸੇ ਜਾਣ-ਪਛਾਣ ਦਾ ਮੁਥਾਜ ਨਹੀਂ ਹੈ।
15 ਅਗਸਤ 1947 ਨੂੰ ਭਾਰਤ ਪਾਕਿਸਤਾਨ ਦੇ ਅਧਾਰ ਤੇ ਦੇਸ਼ ਪੰਜਾਬ ਦੀ ਵੰਡ ਦੌਰਾਨ ਹੋਈ ਹਿੰਸਾ ਵਿਚ ਆਪਣੀਆਂ ਜਾਨਾਂ ਗਵਾਉਣ ਵਾਲਿਆਂ 10 ਲੱਖ ਪੰਜਾਬੀਆਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਜਾ ਰਹੀ ਹੈ।
ਪੱਤਰਕਾਰਿਤਾ ਨਾਲ ਸੰਬੰਧਿਤ ਟਵਿੱਟਰ ਖਾਤਿਆਂ ਬਾਬਤ ਪੂਰੀ ਦੁਨੀਆ ਵਿਚੋਂ ਟਵਿੱਟਰ ਨੂੰ 326 ਕਾਨੂੰਨੀ ਸਿਫ਼ਾਰਸ਼ਾਂ ਆਈਆਂ ਜਿਸ ਵਿਚੋਂ ਇੰਡੀਆ ਸਰਕਾਰ ਵਲੋਂ ਸਭ ਤੋਂ ਜ਼ਿਆਦਾ 114 ਸਿਫ਼ਾਰਸ਼ ਆਈਆਂ।
ਇਹ ਕਦਮ ਸਿੱਖ ਕੌਮ ਦੀ ਬਿਹਤਰੀ ਅਤੇ ਸਮੱਸਿਆਵਾਂ ਦੇ ਹੱਲ ਲਈ ਇਹ ਕਦਮ ਚੁੱਕ ਰਹੇ ਹਨ ਪਰ ਉਹਨਾਂ ਦੀ ਕਾਰਗੁਜ਼ਾਰੀ ਤੋਂ ਕਦੇ ਵੀ ਇਹ ਦਿਖਿਆ ਨਹੀਂ ਕਿ ਉਹ ਪੰਥ, ਪੰਜਾਬ ਲਈ ਕੁਝ ਕਰ ਰਹੇ ਹਨ।
ਭਾਈ ਦਲਜੀਤ ਸਿੰਘ ਨੇ ਦੱਸਿਆ ਕਿ ਜੂਨ 1984 ਦੇ ਘੱਲੂਘਾਰੇ ਤੋਂ ਬਾਅਦ ਜੂਝਾਰੂ ਜਥੇ ਕਿਵੇਂ ਕਾਇਮ ਹੋਏ ਸਨ। ਉਹਨਾ ਦੱਸਿਆ ਕਿ ਉਹਨਾ ਦਾ ਜਥਾ ਕਿਵੇਂ ਹੋਂਦ ਵਿਚ ਆਇਆ ਸੀ ਅਤੇ ਕਿਵੇਂ ਜੂਝਾਰੂ ਕਾਰਜ ਸ਼ੁਰੂ ਹੋਏ ਸਨ।
ਫਰੀਦਕੋਟ: ਨਵਾਂਸ਼ਹਿਰ ਦੀ ਇੱਕ ਆਦਲਤ ਵੱਲੋਂ ਸਾਲ 2019 ਵਿਚ ਇਕ ਫੈਸਲਾ ਸੁਣਾਉਂਦਿਆਂ ਤਿੰਨ ਸਿੱਖ ਨੌਜਵਾਨਾਂ ਨੂੰ ਭਾਈ ਰਣਧੀਰ ਸਿੰਘ ਜੀ ਲਿਖੀ ਕਿਤਾਬ ਸਮੇਤ ਪੁਸਤਕਾਂ ਮਿਲਣ ਦੇ ਦੋਸ਼ ਵਿਚ ਉਮਰ ਕੈਦ ਦੀ ਸਜਾ ਸੁਣਾ ਦਿੱਤੀ ਸੀ। ਇਹਨਾਂ ਵਿਚੋਂ ਇਕ ਨੌਜਵਾਨ ਭਾਈ ਸੁਰਜੀਤ ਸਿੰਘ ਲੱਕੀ ਦੀ ਲੰਘੇ ਦਿਨ (27 ਜੁਲਾਈ ਨੂੰ) ਜਮਾਨਤ ਉੱਤੇ ਰਿਹਾਈ ਹੋਈ ਹੈ।
ਅਠਾਰਵੀਂ ਸਦੀ ਦੌਰਾਨ ਜਦ ਗੁਰੂ ਖਾਲਸਾ ਪੰਥ ਸਮਕਾਲੀ ਹਕੂਮਤ ਨਾਲ ਜਦੋ-ਜਹਿਦ ਕਰਦਾ ਹੋਇਆ 'ਸਰਬੱਤ ਦੇ ਭਲੇ' ਦੇ ਪ੍ਰਥਾਏ ਹਲੇਮੀ ਰਾਜ ਕਾਇਮ ਕਰਨ ਲਈ ਸੰਘਰਸ਼ ਕਰ ਰਿਹਾ ਸੀ। ਸਿੱਖ ਜੰਗਲਾਂ, ਪਹਾੜਾਂ ਅਤੇ ਘੋੜਿਆਂ ਦੀਆਂ ਕਾਠੀਆਂ ਨੂੰ ਹੀ ਆਪਣਾ ਨਿਵਾਸ ਸਮਝਦਾ ਹੋਇਆ ਜੂਝ ਰਿਹਾ ਸੀ
ਇਕ ਪੰਜਾਬ ਵੈਬ ਚੈਨਲ ਪ੍ਰੋ-ਪੰਜਾਬ ਨਾਲ ਇਕ ਲੰਮੀ ਮੁਲਾਕਾਤ ਦੌਰਾਨ ਭਾਈ ਦਲਜੀਤ ਸਿੰਘ ਨੇ ਕਿਹਾ ਕਿ ਜੂਨ 1984 ਘੱਲੂਘਾਰੇ ਤੋਂ ਬਾਅਦ ਸਿੱਖ ਸੰਗਤ ਦੀ ਸਮੂਹਿਕ ਅਰਦਾਸ ਵਿਚੋਂ ਜੁਝਾਰੂ ਪੈਦਾ ਹੋਏ ਸਨ।
ਭਾਖਾ ਵਿਗਿਆਨੀ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਭਾਖਾ ਵਿਗਿਆਨ ਵਿਭਾਗ ਦੇ ਸਾਬਕਾ ਮੁਖੀ ਪ੍ਰੋ. ਜੋਗਾ ਸਿੰਘ ਨੇ ਵੀ ਇਸ ਵਿਚਾਰ-ਚਰਚਾ ਵਿਚ ਸ਼ਮੂਲੀਅਤ ਕੀਤੀ ਅਤੇ ਆਪਣੇ ਵਿਚਾਰ ਸਾਂਝੇ ਕੀਤੇ।
Next Page »