Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਖਬਰਾਂ

ਸਿੱਖ ਖਬਰਾਂ

ਪਿੰਡ ਡੱਲੇਵਾਲ ਨੇੜੇ ਗੁਰਾਇਆ ਵਿਖੇ ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਉਨ੍ਹਾਂ ਦੀ ਕੁਰਬਾਨੀ ਤੇ ਸਿੱਖ ਸੰਘਰਸ਼ ਵਿੱਚ ਪਾਏ ਯੋਗਦਾਨ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ।
ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇੇ ਨਤਮਸਤਕ ਹੋ ਕੇ
ਜੀਵੇ ਸਾਂਝਾ ਪੰਜਾਬ ਨੇ ‘ਪਾਕਿਸਤਾਨ ਦੇ ਸਿੱਖ ਇਤਿਹਾਸਕ ਅਸਥਾਨ (ਜ਼ਿਲ੍ਹਾ ਲਾਹੌਰ)’ ਕਿਤਾਬਚੇ ਦਾ ਗੁਰਮੁਖੀ ਅਨੁਵਾਦ ਜਾਰੀ ਕੀਤਾ ਹੈ। ਇਸ ਵਿੱਚ ਲਾਹੌਰ ਦੇ ਸਿੱਖ ਗੁਰਧਾਮਾਂ, ਉਨ੍ਹਾਂ ਦੀ ਇਤਿਹਾਸਕ ਮਹੱਤਤਾ ਅਤੇ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਗਈ ਹੈ।
ਸ਼ਹੀਦ ਜਸਵੰਤ ਸਿੰਘ ਖਾਲੜਾ ਜੀ ਦੀ ਸ਼ਹੀਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 6 ਸਤੰਬਰ 2026 ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ।
ਅੰਮ੍ਰਿਤਸਰ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਫੌਜੀ ਹਮਲੇ, ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਫਾਈਲਾਂ ਜਨਤਕ ਕਰਨ ਸਮੇਤ ਕਈ ਮਤੇ ਪਾਸ ਕੀਤੇ ਗਏ।
ਮਿਸਲ ਸਤਲੁਜ ਵੱਲੋਂ ਹਰੀਕੇ ਪੱਤਣ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਅਰਦਾਸ ਕੀਤੀ ਗਈ ਅਤੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਲਈ ਕੀਤੇ ਸੰਘਰਸ਼ ਨੂੰ ਯਾਦ ਕੀਤਾ ਗਿਆ।
ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਸ਼ੇਰੋਂ ਵਿੱਚ ਨੌਜਵਾਨ ਮੋਹਨਜੀਤ ਸਿੰਘ ਨਾਲ ਪੁਲਿਸ ਹਿਰਾਸਤ ਦੌਰਾਨ ਕਥਿਤ ਤਸ਼ੱਦਦ ਦੀ ਸਖ਼ਤ ਨਿੰਦਾ ਕੀਤੀ ਹੈ। ਸੰਗਠਨ ਨੇ ਮਾਮਲੇ ਦੀ ਨਿਰਪੱਖ ਜਾਂਚ, ਸੁਤੰਤਰ ਮੈਡੀਕਲ ਅਤੇ CCTV ਸਮੇਤ ਸਾਰੇ ਸਬੂਤ ਸੁਰੱਖਿਅਤ ਕਰਨ ਦੀ ਮੰਗ ਕੀਤੀ ਹੈ।
ਸੁਨਾਮ ਦੇ ਪਿੰਡ ਸ਼ੇਰੋਂ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਫੇਰੀ ਦੌਰਾਨ ਇੱਕ ਸਿੱਖ ਨੌਜਵਾਨ ਨਾਲ ਪੰਜਾਬ ਪੁਲਿਸ ਵੱਲੋਂ ਕਥਿਤ ਤੌਰ ’ਤੇ ਤਸ਼ੱਦਦ ਕਰਨ ਅਤੇ ਉਸਦੇ ਕਕਾਰਾਂ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਤੋਂ ਰਿਹਾਈ ਹੋ ਗਈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜ਼ਮਾਨਤ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਗਿਆ।
ਗੁਰਦੁਆਰਾ ਮੰਜੀ ਸਾਹਿਬ ਆਲੋਅਰਖ ਵਿਖੇ ਸ਼ਹੀਦੀ ਯਾਦਗਾਰ ਕਮੇਟੀ ਵੱਲੋਂ ਧਰਮ ਯੁੱਧ ਮੋਰਚੇ ਦੇ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥਕ ਆਗੂਆਂ ਨੇ ਵਿਚਾਰ ਸਾਂਝੇ ਕੀਤੇ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।