Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵੀਡੀਓ

ਵੀਡੀਓ

ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਦੀ 12 ਜੁਲਾਈ 2026 ਦੀ ਤਕਰੀਰ ਅੱਜ ਦਰਸ਼ਕਾਂ ਤੇ ਸਰੋਤਿਆਂ ਨਾਲ ਸਾਂਝੀ ਕਰ ਰਹੇ ਹਾਂ ਜਿਸ ਵਿਚ ਉਹਨਾ ਵੱਲੋਂ ਗੁਰਦੁਆਰਾ ਸਾਹਿਬਾਨ ਦੇ ਅੰਦਰ ਪਰਦੇ ਲਗਾ ਕੇ ਫਿਲਮਾਂ ਵਿਖਾਉਣ ਦੇ ਰੁਝਾਣ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਮਰਯਾਦਾ ਦੀ ਉਲੰਘਣਾ ਹੈ।
ਖਾਲਸਾ ਪੰਥ ਦੇ ਤਖਤ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਦੇ ਕੇਂਦਰ ਹਨ। ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਅਗਵਾਈ ਵਾਲੀ ਭਾਰਤ ਸਰਕਾਰ ਸਿੱਖ ਤਖਤਾਂ ਨੂੰ ਸਿੱਧੇ ਸਰਕਾਰੀ ਕੰਟਰੋਲ ਹੇਠ ਲਿਆਉਣ ਲਈ ਨਵੇਂ-ਨਵੇਂ ਢੰਗ ਅਪਣਾ ਰਹੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜੀ ਜਾ ਰਹੀ ਇੱਕ ਕਥਿਤ ਵਾਇਰਲ ਵੀਡੀਓ ਨੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ।
ਪੰਜਾਬ ਵਿੱਚ ਜ਼ਮੀਨੀ ਪਾਣੀ ਦਾ ਪੱਧਰ ਤੇਜ਼ੀ ਨਾਲ ਘਟ ਰਿਹਾ ਹੈ ਅਤੇ ਰਵਾਇਤੀ ਝੋਨਾ ਇਸਦਾ ਇੱਕ ਵੱਡਾ ਕਾਰਨ ਬਣ ਚੁੱਕਾ ਹੈ। ਇਸ ਖਾਸ ਇੰਟਰਵਿਊ ਵਿੱਚ ਜਾਣੋ Direct Seeded Rice (DSR) ਜਾਂ ਸੁੱਕਾ-ਕੱਦੂ ਤਕਨੀਕ ਬਾਰੇ, ਜੋ ਘੱਟ ਪਾਣੀ ਨਾਲ ਝੋਨਾ ਲਗਾਉਣ ਦਾ ਇੱਕ ਨਵਾਂ ਅਤੇ ਟਿਕਾਊ ਤਰੀਕਾ ਮੰਨਿਆ ਜਾ ਰਿਹਾ ਹੈ।
ਬਦਲ ਰਹੇ ਆਲਮੀ ਹਾਲਾਤ ਅਤੇ ਦੱਖਣੀ ਏਸ਼ੀਆ ਦੇ ਤਬਦੀਲ ਹੁੰਦੇ ਖੇਤਰੀ ਸਮੀਕਰਨਾਂ ਨੇ ਇੱਕ ਵਾਰ ਫਿਰ ਪੰਜਾਬ ਅਤੇ ਸਿੱਖਾਂ ਨੂੰ ਭੂ-ਰਾਜਨੀਤਕ ਚਰਚਾ ਵਿੱਚ ਲੈ ਆਂਦਾ ਹੈ। ਇੰਡੀਆ-ਪਾਕਿਸਤਾਨ ਸੁਰੱਖਿਆ ਸਮੀਕਰਨਾਂ ਵਿੱਚ ਆ ਰਹੀਆਂ ਤਬਦੀਲੀਆਂ, ਖੇਤਰ ਵਿੱਚ ਵਧ ਰਹੀ ਰਣਨੀਤਕ ਖਿੱਚੋਤਾਣ ਅਤੇ ਦੱਖਣੀ ਏਸ਼ੀਆ ਦੀਆਂ ਸਰਹੱਦਾਂ ਉੱਤੇ ਸਥਿਰਤਾ ਨੂੰ ਲੈ ਕੇ ਉੱਠ ਰਹੀਆਂ ਚਿੰਤਾਵਾਂ ਕਾਰਨ ਪੰਜਾਬ ਅਤੇ ਸਿੱਖਾਂ ਨਾਲ ਜੁੜੇ ਮਾਮਲਿਆਂ ਵੱਲ ਅੰਤਰਰਾਸ਼ਟਰੀ ਧਿਆਨ ਪਹਿਲਾਂ ਨਾਲੋਂ ਕਾਫੀ ਵਧਿਆ ਹੈ।
ਸਿੱਖ ਇਤਿਹਾਸ ਅਤੇ ਸਿੱਖ ਸੰਘਰਸ਼ ਵਿੱਚ ਸਿੱਖ ਬੀਬੀਆਂ ਦਾ ਯੋਗਦਾਨ ਅਤੇ ਕੁਰਬਾਨੀਆਂ ਬੇਮਿਸਾਲ ਹਨ। ਪਰ ਸਾਡੇ ਇਤਿਹਾਸ ਦਾ ਇਹ ਅਹਿਮ ਪੱਖ ਅਜੇ ਵੀ ਬਹੁਤ ਘੱਟ ਲਿਖਿਆ, ਖੋਜਿਆ ਅਤੇ ਵਿਚਾਰਿਆ ਗਿਆ ਹੈ।
ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਨਵਾਂਸ਼ਹਿਰ ਵਿਖੇ ੭ ਜੂਨ ੨੦੨੬ ਨੂੰ ਪੰਥ ਸੇਵਕ ਜਥਾ ਦੋਆਬਾ ਅਤੇ ਸਮੂਹ ਇਲਾਕੇ ਦੀਆਂ ਸੰਗਤਾਂ ਵੱਲੋਂ ਕਰਵਾਇਆ ਗਿਆ।
30 ਮਈ 2026 ਨੂੰ ਜਥਾ ਸਿੱਖ ਯੂਥ ਪਾਵਰ ਆਫ਼ ਪੰਜਾਬ ਵੱਲੋਂ ਡੇਹਲੋਂ (ਲੁਧਿਆਣਾ ਨੇੜੇ) ਵਿਖੇ ਇੱਕ ਯਾਦਗਾਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਬੋਲਦਿਆਂ ਪਰਮਜੀਤ ਸਿੰਘ ਗਾਜ਼ੀ, ਮੁੱਖ ਸੰਪਾਦਕ ਸਿੱਖ ਸਿਆਸਤ, ਨੇ 1984 ਤੋਂ ਪਹਿਲਾਂ ਵਾਪਰੀਆਂ ਘਟਨਾਵਾਂ ਅਤੇ ਉਸ ਤੋਂ ਬਾਅਦ ਦੇ ਹਾਲਾਤ ਦਾ ਵਿਸ਼ਲੇਸ਼ਣ ਕੀਤਾ।
ਸਿੱਖ ਸਿਆਸਤ ਵਲੋਂ ਪੱਤਰਕਾਰ ਹਮੀਰ ਸਿੰਘ ਨਾਲ ਇੱਕ ਗੰਭੀਰ ਅਤੇ ਜਾਣਕਾਰੀ ਭਰਪੂਰ ਗੱਲਬਾਤ ਕੀਤੀ ਗਈ, ਜਿਸ ਵਿੱਚ “ਕਾਕਰੋਚ ਜਨਤਾ ਪਾਰਟੀ” ਦੇ ਵਿਚਾਰ ਰਾਹੀਂ ਭਾਰਤੀ ਅਤੇ ਪੰਜਾਬੀ ਰਾਜਨੀਤੀ ਦੀਆਂ ਕਈ ਪਰਤਾਂ ਨੂੰ ਖੋਲ੍ਹਣ ਦੀ ਕੋਸ਼ਿਸ਼ ਕੀਤੀ ਗਈ ਹੈ।
ਨਵੀਂ ਆਈ ਪੰਜਾਬੀ ਫਿਲਮ 'ਚੜ੍ਹਦੀਕਲਾ' ਨੇ ਸਿੱਖ ਸ਼ਹੀਦਾਂ ਨੂੰ ਫਿਲਮ ਪਰਦੇ 'ਤੇ ਪੇਸ਼ ਕਰਨ ਦੇ ਮੁੱਦੇ 'ਤੇ ਇੱਕ ਨਵੀਂ ਬਹਿਸ ਅਤੇ ਵਿਵਾਦ ਛੇੜ ਦਿੱਤਾ ਹੈ। ਇਸ ਮਾਮਲੇ 'ਤੇ ਸਿੱਖਾਂ ਦੀ ਰਾਏ ਵੰਡੀ ਹੋਈ ਨਜਰ ਆ ਰਹੀ ਹੈ। ਜਿੱਥੇ ਇੱਕ ਹਿੱਸਾ ਇਹਨਾਂ ਫ਼ਿਲਮਾਂ ਦਾ ਇਹ ਕਹਿ ਕੇ ਹੱਕ ਪੂਰ ਰਿਹਾ ਹੈ ਕਿ ਇਹ ਨਵੀਂ ਪੀੜ੍ਹੀ ਤੱਕ ਇਤਿਹਾਸ ਪਹੁੰਚਾਉਣ ਦਾ ਇੱਕ ਵਧੀਆ ਜਰੀਆ ਹਨ, ਉੱਥੇ ਹੀ ਦੂਜਾ ਹਿੱਸਾ ਇਸ ਰੁਝਾਨ ਦਾ ਸਖਤ ਵਿਰੋਧ ਕਰ ਰਿਹਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।
ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਬਾਰੇ ਇਸ ਵੇਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਰਮਿਆਨ ਕਸ਼ਮਕਸ਼ ਦਾ ਮਾਹੌਲ ਬਣਿਆ ਹੋਇਆ ਹੈ।