Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵਿਦੇਸ਼

ਵਿਦੇਸ਼

ਪ੍ਰਮੁੱਖ ਕੈਨੇਡੀਅਨ ਸਿੱਖ ਜਥੇਬੰਦੀਆਂ ਦੇ ਇੱਕ ਗੱਠਜੋੜ ਨੇ ਫੈਡਰਲ ਸੰਸਦ ਮੈਂਬਰਾਂ ਨੂੰ ਭਾਰਤੀ ਅੰਤਰ-ਰਾਸ਼ਟਰੀ ਜਬਰ ਵਿਰੁੱਧ ਠੋਸ ਵਚਨਬੱਧਤਾਵਾਂ ਕਰਨ ਦਾ ਸੱਦਾ ਦਿੱਤਾ ਹੈ, ਅਤੇ ਪੱਖਪਾਤੀ ਪ੍ਰਤੀਕਿਰਿਆਵਾਂ ਅਤੇ ਕੂਟਨੀਤਕ ਪ੍ਰਗਤੀ ਦੀ ਘਾਟ 'ਤੇ ਡੂੰਘੀ ਅਸੰਤੁਸ਼ਟੀ ਪ੍ਰਗਟਾਈ ਹੈ।
ਕੈਲੀਫੋਰਨੀਆ ਦੇ ਸਟਾਕਟਨ ਗੁਰਦੁਆਰਾ ਸਾਹਿਬ ਵਿਖੇ ਸਿੱਖ ਯੂਥ ਆਫ ਅਮਰੀਕਾ ਅਤੇ ਸਿੱਖ ਫੈਡਰੇਸ਼ਨ ਆਫ ਅਮਰੀਕਾ ਵੱਲੋਂ ਸਿੱਖ ਸੰਘਰਸ਼ ਦੇ ਫਰਵਰੀ ਮਹੀਨੇ ਦੇ ਸ਼ਹੀਦਾਂ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸ਼ਹੀਦ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ।
ਵਰਲਡ ਸਿੱਖ ਆਰਗੇਨਾਈਜੇਸ਼ਨ (ਡਬਲਯੂ.ਐਸ.ਓ) ਨੇ ਕੈਨੇਡੀਅਨ ਅਧਿਕਾਰੀ ਦੇ ਦਾਅਵੇ ਨੂੰ ਨਕਾਰਦਿਆਂ ਸਪੱਸ਼ਟ ਕੀਤਾ ਹੈ ਕਿ ਕੈਨੇਡਾ ਵਿੱਚ ਹਿੰਸਕ ਅਪਰਾਧਾਂ ਪਿੱਛੇ ਭਾਰਤ ਦਾ ਹੱਥ ਅਤੇ ਦਖਲਅੰਦਾਜ਼ੀ ਅਜੇ ਵੀ ਜਾਰੀ ਹੈ।
ਕਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਆਪਣੇ ਅਧਿਕਾਰਤ ਭਾਰਤ ਦੌਰੇ 'ਤੇ ਹਨ। ਇਸ ਮੌਕੇ ਸਿੱਖ ਫੈਡਰੇਸ਼ਨ ਯੂ.ਕੇ. ਨੇ ਉਹਨਾਂ ਨੂੰ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਹਮਣੇ ਕਨੇਡਾ ਵਿੱਚ ਸਿੱਖਾਂ ਵਿਰੁੱਧ ਹੋ ਰਹੇ 'ਅੰਤਰਰਾਸ਼ਟਰੀ ਦਮਨ' ਦਾ ਮੁੱਦਾ ਚੁੱਕਣ ਦੀ ਅਪੀਲ ਕੀਤੀ ਹੈ ਤਾਂ ਜੋ ਕਨੇਡਾ ਦੀ ਪ੍ਰਭੂਸੱਤਾ ਬਰਕਰਾਰ ਰੱਖੀ ਜਾ ਸਕੇ।
ਵਰਲਡ ਸਿੱਖ ਆਰਗੇਨਾਈਜੇਸ਼ਨ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਭਾਰਤ ਦੌਰੇ ਤੋਂ ਪਹਿਲਾਂ ਕੈਨੇਡਾ ਵਿੱਚ ਸਿੱਖ ਕਾਰਕੁਨਾਂ ਨੂੰ ਮਿਲ ਰਹੀਆਂ ਨਵੀਆਂ ਧਮਕੀਆਂ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।
ਅਮਰੀਕਾ ਦੇ ਆਇਓਵਾ ਸੂਬੇ ਨੇ ਆਪਣੇ ਸਕੂਲੀ ਢਾਂਚੇ ਵਿੱਚ ਸਿੱਖ ਇਤਿਹਾਸ ਨੂੰ ਸ਼ਾਮਲ ਕਰ ਲਿਆ ਹੈ। ਇਸ ਇਤਿਹਾਸਕ ਫੈਸਲੇ ਨਾਲ ਆਇਓਵਾ ਪਾਠਕ੍ਰਮ ਵਿੱਚ ਸਿੱਖੀ ਨੂੰ ਪੜ੍ਹਾਉਣ ਵਾਲਾ ਇਹ ਦੇਸ਼ ਦਾ 21ਵਾਂ ਸੂਬਾ ਬਣ ਗਿਆ ਹੈ।
ਅਮਰੀਕਾ ਦੀਆਂ ਸਿੱਖ ਜਥੇਬੰਦੀਆਂ ਦੇ ਇੱਕ ਸਾਂਝੇ ਮੰਚ ਨੇ ਅਮਰੀਕੀ ਧਰਤੀ 'ਤੇ ਕਤਲ ਦੀ ਸਾਜ਼ਿਸ਼ ਨੂੰ ਨਾਕਾਮ ਕਰਨ ਲਈ ਨਿਆਂ ਮਹਿਕਮੇ ਦੀ ਸ਼ਲਾਘਾ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਭਾਰਤੀ ਸਰਕਾਰੀ ਅਧਿਕਾਰੀ ਵਿਕਾਸ ਯਾਦਵ ਅਤੇ ਉਸਦੇ ਸਾਥੀ ਸਾਜਿਸ਼ਕਾਰਾਂ ਦੀ ਮੁਕੰਮਲ ਜਵਾਬਦੇਹੀ ਤੈਅ ਕਰਨ ਅਤੇ ਉਹਨਾਂ ਨੂੰ ਅਮਰੀਕੀ ਅਦਾਲਤ ਵਿੱਚ ਪੇਸ਼ ਕਰਨ ਦੀ ਜ਼ੋਰਦਾਰ ਮੰਗ ਕੀਤੀ ਹੈ।
ਕੈਨੇਡਾ ਦੇ ਅਟਾਰਨੀ ਜਨਰਲ ਵੱਲੋਂ ਰਾਸ਼ਟਰੀ ਸੁਰੱਖਿਆ ਦਾ ਹਵਾਲਾ ਦੇ ਕੇ ਅਹਿਮ ਸਬੂਤਾਂ ਨੂੰ ਗੁਪਤ ਰੱਖਣ ਦੀ ਅਰਜ਼ੀ ਤੋਂ ਬਾਅਦ, ਸਿੱਖ ਫੈਡਰੇਸ਼ਨ ਕੈਨੇਡਾ ਨੇ ਜੂਨ 2023 ਵਿੱਚ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਵਿਦੇਸ਼ੀ ਦਖਲਅੰਦਾਜ਼ੀ ਅਤੇ ਅੰਤਰਰਾਸ਼ਟਰੀ ਦਮਨ (ਟ੍ਰਾਂਸਨੈਸ਼ਨਲ ਰਿਪਰੈਸ਼ਨ) ਸੰਬੰਧੀ ਮੁਕੰਮਲ ਜਨਤਕ ਪਾਰਦਰਸ਼ਤਾ ਦੀ ਮੰਗ ਕੀਤੀ ਹੈ।
ਬਰਤਾਨੀਆ ਦੀ ਸਿੱਖ ਸੰਗਤ ਲਈ ਇੱਕ ਵੱਡੀ ਜਿੱਤ ਵਜੋਂ, ਕਰਾਊਨ ਕੋਰਟ ਨੇ 28 ਜਨਵਰੀ 2026 ਨੂੰ ਇੱਕ ਅਹਿਮ ਫੈਸਲਾ ਸੁਣਾਉਂਦੇ ਹੋਏ ਉਨ੍ਹਾਂ ਤਿੰਨ ਸਿੰਘਾਂ ਨੂੰ ਬਰੀ ਕਰ ਦਿੱਤਾ ਹੈ, ਜਿਨ੍ਹਾਂ 'ਤੇ ਇੱਕ ਹਿੰਦੂ ਮੰਦਰ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਲਿਜਾਣ ਦੇ ਦੋਸ਼ ਲੱਗੇ ਸਨ। ਅਦਾਲਤ ਨੇ ਤਿੰਨਾਂ ਵਿਅਕਤੀਆਂ ਨੂੰ 'ਬੇਕਸੂਰ' ਕਰਾਰ ਦਿੱਤਾ ਹੈ।
ਸਿੱਖ ਕੋਲੀਸ਼ਨ ਅਤੇ ਪਾਠ ਪੁਸਤਕ ਪ੍ਰਕਾਸ਼ਕ 'ਪਰਫੈਕਸ਼ਨ ਲਰਨਿੰਗ' ਨੇ ਐਲਾਨ ਕੀਤਾ ਹੈ ਕਿ ਐਮਸਕੋ ਐਡਵਾਂਸਡ ਪਲੇਸਮੈਂਟ (ਏ.ਪੀ.) ਵਰਲਡ ਹਿਸਟਰੀ ਦੀ ਕਿਤਾਬ ਵਿੱਚ ਸਿੱਖ ਧਰਮ ਬਾਰੇ ਦਰਜ ਗਲਤ ਜਾਣਕਾਰੀ ਨੂੰ ਸੋਧਿਆ ਜਾਵੇਗਾ। ਇਹ ਸਫਲਤਾ ਮਿਸ਼ੀਗਨ ਦੇ ਇੱਕ ਜਾਗਰੂਕ ਸਿੱਖ ਵਿਦਿਆਰਥੀ ਦੀ ਕੋਸ਼ਿਸ਼ ਸਦਕਾ ਮਿਲੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।
ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਬਾਰੇ ਇਸ ਵੇਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਰਮਿਆਨ ਕਸ਼ਮਕਸ਼ ਦਾ ਮਾਹੌਲ ਬਣਿਆ ਹੋਇਆ ਹੈ।