ਸਿੱਖ ਖਬਰਾਂ

ਚਾਲੀ ਮੁਕਤਿਆਂ ਦੀ ਯਾਦ ਵਿੱਚ ਸ੍ਰੀ ਮੁਕਤਸਰ ਸਾਹਿਬ ਵਿਖੇ ਜੋੜ ਮੇਲਾ ਸ਼ੁਰੂ

January 14, 2015 | By

ਸ੍ਰੀ ਮੁਕਤਸਰ ਸਾਹਿਬ (13 ਜਨਵਰ, 2015): ਖਿਦਰਾਣੇ ਦੀ ਢਾਬ (ਸ੍ਰੀ ਮੁਕਤਸਰ ਸਾਹਿਬ) ਵਿਖੇ ਸੂਬਾ ਸਰਹਿੰਦ ਵਜ਼ੀਰ ਖਾਨ ਦੀਆਂ ਫੌਜਾਂ ਨਾਲ ਸ੍ਰ. ਮਹਾਂ ਸਿੰਘ ਅਤੇ ਮਾਈ ਭਾਗੋ ਦੀ ਅਗਵਾਈ ਵਿੱਚ ਜੰਗ ਲੜਦਿਆਂ ਸ਼ਹੀਦ ਹੋਣ ਵਾਲੇ ਚਾਲੀ ਸਿੰਘਾਂ, ਜਿਨ੍ਹਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਚਾਲੀ ਮੁਕਤਿਆਂ ਦੇ ਖਿਤਾਬ ਨਾਮ ਨਿਵਾਜ਼ਿਆਂ, ਉਨ੍ਹਾਂ ਦੀ ਯਾਦ ਵਿੱਚ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਦਾ ਜੋੜ ਮੇਲਾ ਸ਼ੁਰੂ ਹੋ ਗਿਆ ਅਤੇ 15 ਜਨਵਰੀ ਨੂੰ ਨਗਰ ਕੀਰਤਨ ਉਪਰੰਤ ਰਵਾਇਤੀ ਤੌਰ ਤੇ ਸਮਾਪਤ ਹੋਵੇਗਾ ।

ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦਾ ਮਨਮੋਹਕ ਦ੍ਰਿਸ਼

ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦਾ ਮਨਮੋਹਕ ਦ੍ਰਿਸ਼

14 ਜਨਵਰੀ ਨੂੰ ਮਾਘੀ ਵਾਲੇ ਦਿਨ ਦੇਸ਼-ਵਿਦੇਸ਼ਾਂ ਤੋਂ ਵੱਡੀ ਗਿਣਤੀ ‘ਚ ਸੰਗਤਾਂ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਕੇ ਜਿਥੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਨਗੀਆਂ ਅਤੇ ਸ਼ਹੀਦਾਂ ਨੂੰ ਨਤਮਸਤਕ ਹੋਣਗੀਆਂ, ਉਥੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਨਗੀਆਂ।

ਅੱਜ ਵੱਖ-ਵੱਖ ਸਿਆਸੀ ਪਾਰਟੀਆਂ ਆਪਣੀਆਂ ਕਾਨਫਰੰਸਾਂ ਕਰਨਗੀਆਂ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: