ਦਿੱਲੀ: ਇਸ ਮਹੀਨੇ ਲਗਾਤਾਰ ਦੂਜੀ ਵਾਰ ਤੇਲ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਗਿਆ ਹੈ। ਅੱਜ ਰਾਤ ਤੋਂ ਪੈਟਰੋਲ 3 ਰੁਪਏ ਪ੍ਰਤੀ ਲੀਟਰ ਸਸਤਾ ਅਤੇ ਡੀਜ਼ਲ 1 ਰੁਪਏ 47 ਪੈਸੇ ਪ੍ਰਤੀ ਲੀਟਰ ਮਹਿੰਗਾ ਹੋਣ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਬੀਤੀ 18 ਫਰਵਰੀ ਨੂੰ ਪੈਟਰੋਲ ਦੀ ਕੀਮਤ 18 ਪੈਸੇ ਪ੍ਰਤੀ ਲੀਟਰ ਘੱਟ ਕੀਤੀ ਗਈ ਸੀ ਉੱਥੇ ਹੀ ਡੀਜ਼ਲ ਦੀ ਕੀਮਤ ਵਿੱਚ 28 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ।