July 4, 2017 | By ਸਿੱਖ ਸਿਆਸਤ ਬਿਊਰੋ
ਰਾਜਪੁਰਾ: ਯੂਨਾਈਟਿਡ ਸਿੱਖ ਪਾਰਟੀ ਦੇ ਆਗੂਆਂ ਦੇ ਵਫਦ ਨੇ ਸੋਸ਼ਲ ਮੀਡੀਆ ‘ਤੇ ਗੁਰੂ ਗ੍ਰੰਥ ਸਾਹਿਬ ਅਤੇ ਗੁਰੂ ਸਾਹਿਬਾਨ ਪ੍ਰਤੀ ਅਪਸ਼ਬਦਾਂ ਵਾਲੀ ਵੀਡੀਓ ਬਣਾ ਕੇ ਵਾਇਰਲ ਕਰਨ ਵਾਲੀ ਇਸਾਈ ਮਤ ਦੀ ਔਰਤ ਖਿਲਾਫ ਕਾਰਵਾਈ ਲਈ ਐਸ.ਡੀ.ਐਮ. ਰਾਜਪੁਰਾ ਨੂੰ ਮੰਗ ਪੱਤਰ ਸੌਂਪਿਆ।
ਯੂਨਾਈਟਿਡ ਸਿੱਖ ਪਾਰਟੀ ਦੇ ਸੂਬਾਈ ਆਗੂ ਜਸਵਿੰਦਰ ਸਿੰਘ ਰਾਜਪੁਰਾ, ਬਲਜੀਤ ਸਿੰਘ, ਇੰਦਰਜੀਤ ਸਿੰਘ, ਜਗਦੀਪ ਸਿੰਘ ਅਤੇ ਰਵਿੰਦਰ ਸਿੰਘ ਨੇ ਐਸ.ਡੀ.ਐਮ. ਰਾਜਪੁਰਾ ਸੰਜੀਵ ਕੁਮਾਰ ਨੂੰ ਮੰਗ ਪੱਤਰ ਸੌਂਪ ਕੇ ਜਾਣੂ ਕਰਵਾਇਆ ਕਿ ਪਿਛਲੇ ਦਿਨੀਂ ਇਸਾਈ ਮਤ ਦੀ ਔਰਤ ਵਲੋਂ ਸੋਸ਼ਲ ਮੀਡੀਆ ‘ਤੇ ਵੀਡੀਓ ਬਣਾ ਕੇ ਵਾਇਰਲ ਕੀਤੀ ਗਈ।
ਸਿੱਖ ਪਾਰਟੀ ਦੇ ਆਗੂਆਂ ਨੇ ਦੱਸਿਆ ਕਿ ਇਸ ਵਿਚ ਗੁਰੂ ਗ੍ਰੰਥ ਸਾਹਿਬ ਅਤੇ ਗੁਰੂ ਸਾਹਿਬਾਨ ਪ੍ਰਤੀ ਅਪਸ਼ਬਦ ਵਰਤੇ ਗਏ ਹਨ। ਇਸ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਵਫਦ ਨੇ ਐਸ.ਡੀ.ਐਮ. ਪਾਸੋਂ ਮੰਗ ਕੀਤੀ ਕਿ ਔਰਤ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ, ਨਹੀਂ ਤਾਂ ਸਿੱਖ ਜਥੇਬੰਦੀਆਂ ਇਹੋ ਜਿਹੇ ਅਨਸਰਾਂ ਖਿਲਾਫ ਸੰਘਰਸ਼ ਲਈ ਮਜਬੂਰ ਹੋਣਗੀਆਂ।
Related Topics: Christian Leaders