ਸਿਆਸੀ ਖਬਰਾਂ » ਸਿੱਖ ਖਬਰਾਂ

ਇਸਾਈ ਆਗੂਆਂ ਨੇ ਕਿਹਾ; ਇਤਰਾਜ਼ਯੋਗ ਵੀਡੀਓ ਵਾਲੀ ਔਰਤ ਨੂੰ ਮਾਫੀ ਮੰਗਣ ਲਈ ਕਹਿਣਗੇ

July 1, 2017 | By

ਅੰਮ੍ਰਿਤਸਰ: ਇਸਾਈ ਅਤੇ ਸਿੱਖ ਭਾਈਚਾਰੇ ਵਿਚਾਲੇ ਪਿਛਲੇ ਕੁਝ ਦਿਨਾਂ ਤੋਂ ਵੱਧ ਰਹੇ ਵਿਵਾਦ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਸ਼ੁੱਕਰਵਾਰ ਨੂੰ ਡਾਇਸਿਸ ਆਫ ਜਲੰਧਰ ਦੇ ਆਗੂਆਂ ਨੇ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਗੁਰਬਚਨ ਸਿੰਘ ਨਾਲ ਮੁਲਾਕਾਤ ਕੀਤੀ ਹੈ। ਦੋਵਾਂ ਧਰਮਾਂ ਦੇ ਆਗੂਆ ਵੱਲੋਂ ਵਿਚਾਰ-ਵਟਾਂਦਰੇ ਮਗਰੋਂ ਆਪੋ ਆਪਣੀ ਕੌਮ ਦੇ ਲੋਕਾਂ ਨੂੰ ਆਪਸੀ ਭਾਈਚਾਰਾ ਤੇ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਗਈ ਹੈ।

ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਆਏ ਮਸੀਹ ਭਾਈਚਾਰੇ ਦੇ ਆਗੂਆਂ ਵਿੱਚ ਜਲੰਧਰ ਡਾਇਸਿਸ ਦੇ ਬਿਸ਼ਪ ਫਰੈਂਕੋ ਮੁਲੱਕਲ, ਫਾਦਰ ਪੀਟਰ ਕਾਵੁਮਪੁਰਮ ਤੇ ਹੋਰ ਸ਼ਾਮਲ ਸਨ। ਇਨ੍ਹਾਂ ਨੇ ਪਿਛਲੇ ਦਿਨੀਂ ਪਰਮਜੀਤ ਸਿੰਘ ਅਕਾਲੀ ਵੱਲੋਂ ਦਿੱਤੇ ਬਿਆਨ ਦਾ ਮੁੱਦਾ ਚੁੱਕਿਆ, ਜਿਸ ਕਾਰਨ ਬਾਅਦ ਵਿੱਚ ਜਲੰਧਰ ਖੇਤਰ ਵਿੱਚ ਭੰਨ-ਤੋੜ ਦੀਆਂ ਘਟਨਾਵਾਂ ਵੀ ਹੋਈਆਂ। ਇਸ ਸਬੰਧ ਵਿੱਚ ਪਰਮਜੀਤ ਸਿੰਘ ਸਮੇਤ ਹੋਰ ਸਿੱਖ ਕਾਰਕੁਨਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਇਸਾਈ ਆਗੂਆਂ ਨੇ ਦੋਵਾਂ ਫਿਰਕਿਆਂ ਨੂੰ ਸਾਂਝੇ ਤੌਰ ’ਤੇ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਜਾਵੇ।

ਗਿਆਨੀ ਗੁਰਬਚਨ ਸਿੰਘ ਨੇ ਆਖਿਆ ਕਿ ਸਿੱਖ ਕੌਮ ਆਪਸੀ ਪ੍ਰੇਮ ਅਤੇ ਭਾਈਚਾਰੇ ਨੂੰ ਕਾਇਮ ਰੱਖਣ ਦੀ ਸਮਰਥਕ ਹੈ। ਸਿੱਖ ਧਰਮ ਹੋਰਨਾਂ ਧਰਮਾਂ ਦਾ ਸਤਿਕਾਰ ਕਰਦਾ ਹੈ ਪਰ ਜੋ ਲੋਕ ਧਰਮ ਅਤੇ ਲੋਕ ਵਿਰੋਧੀ ਕੰਮ ਕਰਦੇ ਹਨ, ਉਨ੍ਹਾਂ ਦਾ ਸਾਥ ਨਾ ਦਿੱਤਾ ਜਾਵੇ। ਉਨ੍ਹਾਂ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਆਪਸੀ ਸਾਂਝ, ਸ਼ਾਂਤੀ ਅਤੇ ਭਾਈਚਾਰਾ ਬਣਾ ਕੇ ਰੱਖਿਆ ਜਾਵੇ। ਕਿਸੇ ਤਰ੍ਹਾਂ ਦੀ ਭੜਕਾਊ ਬਿਆਨਬਾਜ਼ੀ ਨਾ ਕੀਤੀ ਜਾਵੇ।

ਅੰਮ੍ਰਿਤਸਰ ਵਿੱਚ ਗਿਆਨੀ ਗੁਰਬਚਨ ਸਿੰਘ ਨਾਲ ਮੁਲਾਕਾਤ ਕਰਦੇ ਹੋਏ ਇਸਾਈ ਭਾਈਚਾਰੇ ਦੇ ਆਗੂ

ਅੰਮ੍ਰਿਤਸਰ ਵਿੱਚ ਗਿਆਨੀ ਗੁਰਬਚਨ ਸਿੰਘ ਨਾਲ ਮੁਲਾਕਾਤ ਕਰਦੇ ਹੋਏ ਇਸਾਈ ਭਾਈਚਾਰੇ ਦੇ ਆਗੂ

ਇਸ ਸਬੰਧੀ ਗੱਲ ਕਰਦਿਆਂ ਫਾਦਰ ਪੀਟਰ ਨੇ ਆਖਿਆ ਕਿ ਇਸਾਈ ਭਾਈਚਾਰੇ ਦੀ ਇੱਕ ਔਰਤ ਵੱਲੋਂ ਜੋ ਇਤਰਾਜ਼ਯੋਗ ਸ਼ਬਦਾਵਾਲੀ ਵਾਲੀ ਵੀਡੀਓ ਵਾਇਰਲ ਹੋਈ ਹੈ, ਉਸ ਦੇ ਨਿਪਟਾਰੇ ਲਈ ਵੀ ਯਤਨ ਕੀਤੇ ਜਾ ਰਹੇ ਹਨ। ਉਹ ਉਸ ਔਰਤ ਨੂੰ ਮਿਲ ਕੇ ਮੁਆਫੀ ਮੰਗਣ ਲਈ ਦਬਾਅ ਪਾਉਣਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,