ਲੁਧਿਆਣਾ: ਸਲੇਮ ਟਾਬਰੀ ਦੇ ਪੀਰੂਬੰਦਾ ਇਲਾਕੇ ਵਿੱਚ ਪਾਦਰੀ ਸੁਲਤਾਨ ਮਸੀਹ ਅਣਜਾਣ ਮੋਟਰਸਾਈਕਲ ਸਵਾਰਾਂ ਵਲੋਂ ਗੋਲੀਅਾਂ ਮਾਰ ਕੇ ਮਾਰ ਦੇਣ ਤੋਂ ਬਾਅਦ ਗੁੱਸੇ ਵਿੱਚ ਆਏ ਮਸੀਹੀ ਭਾਈਚਾਰੇ ਨੇ ਬੀਤੇ ਿਦਨ ਦੁਪਹਿਰੇ ਿਦਲੀ-ਅੰਿਮ੍ਰਤਸਰ ਮੁਖ ਸੜਕ ਉਤੇ ਜਲੰਧਰ ਬਾਈਪਾਸ ਲੁਧਿਆਣਾ ਿਵਖੇ ਜਾਮ ਲਾ ਦਿੱਤਾ। ਿੲਸ ਮੁਖ ਸੜਕ ‘ਤੇ ਆਵਾਜਾਈ ਬੰਦ ਹੋ ਜਾਣ ਕਾਰਨ ਮੁਸਾਫਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਅਖਬਰੀ ਖਬਰਾਂ ਅਨੁਸਾਰ ਸ਼ਨਿੱਚਰਵਾਰ ਨੂੰ ਜਦੋਂ ਆਪਣੇ ਿਗਰਜਾਘਰ ਨਾਲ ਲਗਦੇ ਘਰੋਂ ਰਾਤੀਂ ਕਰੀਬ ਪੌਣੇ ਨੌਂ ਵਜੇ ਉਹ ਫੋਨ ਸੁਣਦੇ ਹੋਏ ਘਰ ਤੋਂ ਬਾਹਰ ਆਿੲਆ ਤਾਂ ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਉਸ ਨੂੰ ਤਿੰਨ ਗੋਲੀਆਂ ਮਾਰ ਦਿੱਤੀਆਂ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।
ਐਤਵਾਰ ਨੂੰ ਲਾਏ ਸੜਕ ਜਾਮ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਸੇ ਵੀ ਵਾਹਨ ਨੂੰ ਨਹੀਂ ਲੰਘਣ ਦਿੱਤਾ। ਪੁਲੀਸ ਨੇ ਥਾਣਾ ਬਸਤੀ ਜੋਧੇਵਾਲ ਕੋਲ ਤੇ ਹੋਟਲ ਅਮਲਤਾਸ ਕੋਲ ਬੈਰੀਕੇਡ ਲਾ ਕੇ ਟਰੈਫਿਕ ਰੋਕ ਦਿੱਤਾ ਤਾਂ ਕਿ ਕਿਸੇ ਵੀ ਵਾਹਨ ਚਾਲਕ ਨੂੰ ਨੁਕਸਾਨ ਨਾ ਹੋਵੇ। ਪ੍ਰਦਰਸ਼ਨ ਕਾਰਨ ਸਾਰੇ ਸ਼ਹਿਰ ਵਿੱਚ ਟਰੈਫਿਕ ਵਿਵਸਥਾ ਗੜਬੜਾ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀ ਕੌਮੀ ਮਾਰਗ ਨਾਲ ਸਰਵਿਸ ਲੇਨ ’ਤੇ ਵੀ ਇਕੱਠੇ ਹੋ ਗਏ ਸਨ।
ਜਦੋਂ ਪੁਲਸ ਅਫਸਰਾਂ ਨੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਵਿਚਾਲੇ ਤਿੱਖੀ ਬਹਿਸ ਹੋ ਗਈ। ਮੌਕੇ ਉਤੇ ਮੌਜੂਦ ਹੋਰ ਪੁਲੀਸ ਮੁਲਾਜ਼ਮਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਸਮਝਾਇਆ ਤੇ ਆਪਣੇ ਅਧਿਕਾਰੀਆਂ ਨੂੰ ਉਥੋਂ ਲੈ ਗਏ।
ਪੰਜਾਬੀ ਟ੍ਰਿਬਿਊਨ ਖਬਰ ਅਨੁਸਾਰ ਜਾਮ ਦੀ ਸੂਚਨਾ ਮਿਲਦੇ ਹੀ ਕਾਂਗਰਸੀ ਵਿਧਾਇਕ ਸੁਰਿੰਦਰ ਡਾਬਰ, ਭਾਰਤ ਭੂਸ਼ਣ ਆਸ਼ੂ, ਸੰਜੈ ਤਲਵਾੜ, ਕੁਲਦੀਪ ਸਿੰਘ ਵੈਦ, ਭੁਪਿੰਦਰ ਸਿੱਧੂ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਗੁਰਪ੍ਰੀਤ ਗੋਗੀ ਮੌਕੇ ਉਤੇ ਪੁੱਜੇ। ਇਸ ਦੌਰਾਨ ਪੁਲੀਸ ਕਮਿਸ਼ਨਰ ਆਰ.ਐਨ. ਢੋਕੇ ਹੋਰ ਪੁਲੀਸ ਅਧਿਕਾਰੀਆਂ ਨਾਲ ਜਲੰਧਰ ਬਾਈਪਾਸ ਪੁੱਜੇ।
ਇਸ ਮਗਰੋਂ ਵਿਧਾਇਕਾਂ ਤੇ ਪੁਲੀਸ ਕਮਿਸ਼ਨਰ ਨੇ ਮਸੀਹ ਭਾਈਚਾਰੇ ਦੇ ਵਫ਼ਦ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਪੁਲੀਸ ਕਮਿਸ਼ਨਰ ਨੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਜਲਦੀ ਕਾਤਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਤੋਂ ਬਾਅਦ ਧਰਨਾ ਸਮਾਪਤ ਹੋਇਆ। ਦੂਜੇ ਪਾਸੇ ਪਾਦਰੀ ਸੁਲਤਾਨ ਮਸੀਹ ਦੇ ਭਰਾ ਰਾਜੂ ਮਸੀਹ ਤੇ ਕ੍ਰਿਸ਼ਚਨ ਯੂਨਾਈਟਿਡ ਫੈਡਰੇਸ਼ਨ ਦੇ ਪ੍ਰਧਾਨ ਐਲਬਰਟ ਦੂਆ ਨੇ ਕਿਹਾ ਕਿ ਜਦੋਂ ਤੱਕ ਪੁਲੀਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕਰਦੀ, ਉਦੋਂ ਤੱਕ ਲਾਸ਼ ਨੂੰ ਦਫ਼ਨਾਇਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ 11 ਮੈਂਬਰੀ ਕਮੇਟੀ ਬਣਾਈ ਜਾ ਰਹੀ ਹੈ, ਜੋ ਸੰਘਰਸ਼ ਬਾਰੇ ਫੈਸਲਾ ਲਵੇਗੀ।
ਪੁਲੀਸ ਕਮਿਸ਼ਨਰ ਆਰ.ਐਨ. ਢੋਕੇ ਨੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਕਾਇਮ ਕਰ ਦਿੱਤੀ ਹੈ। ਇਹ ਟੀਮ ਡਿਪਟੀ ਕਮਿਸ਼ਨਰ ਆਫ਼ ਪੁਲੀਸ ਕਰਾਈਮ ਗਗਨਅਜੀਤ ਸਿੰਘ ਦੀ ਅਗਵਾਈ ਵਿੱਚ ਬਣਾਈ ਗਈ ਹੈ। ਇਸ ਵਿੱਚ ਏਡੀਸੀਪੀ 1, ਏਸੀਪੀ ਜਾਂਚ ਤੇ ਥਾਣਾ ਸਲੇਮ ਟਾਬਰੀ ਦੇ ਮੁੱਖ ਅਫ਼ਸਰ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਦੌਰਾਨ ਸੂਬਾ ਸਰਕਾਰ ਨੇ ਪੀੜਤ ਪਰਿਵਾਰ ਨੂੰ ਪੰਜ ਲੱਖ ਰੁਪਏ ਦੀ ਮਾਲੀ ਸਹਾਇਤਾ ਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।