ਮੁੱਖ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ

ਸਿੱਖ ਖਬਰਾਂ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਦੋ ਮੈਂਬਰੀ ਕਮੇਟੀ ਕਰੇਗੀ ਗੁਰਦੁਆਰਾ ਮੁੱਖ ਚੋਣ ਕਮਿਸ਼ਨਰ ਦੀ ਚੋਣ

By ਸਿੱਖ ਸਿਆਸਤ ਬਿਊਰੋ

October 27, 2014

ਨਵੀਂ ਦਿੱਲੀ (26 ਅਕਤੂਬਰ, 2014): ਸਿੱਖਾਂ ਦੀ ਮਿਨੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਮੁੱਖ ਚੋਣ ਕਮਿਸ਼ਨਰ ਦੀ ਚੋਣ ਇਸ ਵਾਰ ਭਾਰਤ ਦੇ ਪ੍ਰਧਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਦੋ ਮੈਂਬਰੀ ਕਮੇਟੀ ਕਰੇਗੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀਆਂ ਚੋਣਾਂ ਸਤੰਬਰ 2016 ਵਿਚ ਹੋਣਗੀਆਂ। ਗ੍ਰਹਿ ਮੰਤਰਾਲੇ ਨੇ ਸਿੱਖਾਂ ਦੀ ਮਿੰਨੀ ਸੰਸਦ ਸਮਝੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਅਗਲੇ ਜ਼ਾਰੀ ਗਜ਼ਟ ਨੋਟੀਫਿਕੇਸ਼ਨ ਮੁਤਾਬਕ ਗ੍ਰਹਿ ਮੰਤਰਾਲਾ ਸਿੱਖ ਗੁਰਦੁਆਰਾ ਐਕਟ 1925 ਤਹਿਤ ਕੰਮ ਕਰਨ ਲਈ ਅਗਲਾ ਗੁਰਦੁਆਰਾ ਮੁੱਖ ਚੋਣ ਕਮਿਸ਼ਨਰ ਨਿਯੁਕਤ ਕਰੇਗਾ।

ਕੇਂਦਰ ਸਰਕਾਰ ਤਿੰਨ ਸੇਵਾ ਮੁਕਤ ਜੱਜਾਂ ਜਿਨ੍ਹਾਂ ਦੀ ਉਮਰ 70 ਸਾਲ ਤੋਂ ਵੱਧ ਨਾ ਹੋਵੇ ਦਾ ਪੈਨਲ ਬਣਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਕੋਲ ਪਹੁੰਚ ਕਰੇਗੀ।

ਹਾਈ ਕੋਰਟ ਤੋਂ ਸੇਵਾ ਮੁਕਤ ਜੱਜਾਂ ਦੀ ਪੈਨਲ ਮਿਲਣ ਪਿੱਛੋਂ ਕੇਂਦਰੀ ਗ੍ਰਹਿ ਸਕੱਤਰ ਦਗੀ ਅਗਵਾਈ ਵਾਲੀ ਖੋਜ- ਕਮ-ਚੋਣ ਕਮੇਟੀ ਗੁਰਦੁਆਰਾ ਮੁੱਖ ਚੋਣ ਕਮਿਸ਼ਨਰ ਦੇ ਅਹੁਦੇ ਲਈ ਢੁਕਵੇਂ ਉਮੀਦਵਾਰਾਂ ਦੀ ਸਿਫਾਰਸ਼ ਕਰੇਗੀ। ਇਸ ਪੈਨਲ ਦੇ ਦੂਸਰੇ ਮੈਂਬਰ ਕਾਨੂੰਨ ਤੇ ਖਰਚਾ ਵਿਭਾਗ ਦੇ ਕੇਂਦਰੀ ਸਕੱਤਰ ਹੋਣਗੇ।

ਖੋਜ-ਕਮ-ਚੋਣ ਕਮੇਟੀ ਦੀ ਸਿਫਾਰਸ਼ ਅੰਤਿਮ ਚੋਣ ਲਈ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਨਿਯੁਕਤੀਆਂ ਬਾਰੇ ਕੈਬਨਿਟ ਕਮੇਟੀ ਨੂੰ ਕਰੇਗੀ। ਗ੍ਰਹਿ ਮਤਰੀ ਰਾਜਨਾਥ ਸਿੰਘ ਇਸ ਕਮੇਟੀ ਦੇ ਇਕੋ ਇਕ ਦੂਸਰੇ ਮੈਂਬਰ ਹਨ।

ਪੰਜਾਬ, ਹਰਿਆਣਾ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿਚ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਗੁਰਦੁਆਰਾ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਭਾਰਤ ਦੀ ਕੇਂਦਰ ਸਰਕਾਰ ਕਰਦੀ ਹੈ ਪਰ ਅਜੇ ਤਕ ਚੋਣ ਪ੍ਰਕਿਰਿਆ ਲਈ ਕੋਈ ਢੁਕਵੇਂ ਨਿਯਮ ਨਹੀਂ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: