February 3, 2017 | By ਸਿੱਖ ਸਿਆਸਤ ਬਿਊਰੋ
ਲਹਿਰਾਗਾਗਾ: ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਕੌਰ ਭੱਠਲ ਨੇ ਦਾਅਵਾ ਕੀਤਾ ਕਿ ਡੇਰਾ ਸਿਰਸਾ ਦੇ ਮੁਖੀ ਨੇ ਕਿਸੇ ਡੇਰਾ ਪ੍ਰੇਮੀ ਨੂੰ ਬਾਦਲ-ਭਾਜਪਾ ਗਠਜੋੜ ਨੂੰ ਵੋਟ ਪਾਉਣ ਦੀ ਹਦਾਇਤ ਨਹੀਂ ਕੀਤੀ।
ਉਨ੍ਹਾਂ ਕਿਹਾ ਕਿ ਡੇਰੇ ਦੇ ਸਿਆਸੀ ਵਿੰਗ ਨੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਅਜਿਹੀ ਸ਼ਰਾਰਤ ਕੀਤੀ ਹੈ। ਭੱਠਲ ਨੇ ਕਿਹਾ ਕਿ ਡੇਰਾ ਪ੍ਰੇਮੀ ਜਾਣਦੇ ਹਨ ਕਿ ਅਕਾਲੀ ਦਲ ਦੇ ਹੱਥ ਡੇਰਾ ਸਮਰਥਕਾਂ ਦੇ ਖੂਨ ਨਾਲ ਭਿੱਜੇ ਹੋਏ ਹਨ, ਜਿਸ ਕਰਕੇ ਡੇਰਾ ਪ੍ਰੇਮੀ ਅਕਾਲੀਆਂ ਨੂੰ ਵੋਟਾਂ ਨਹੀਂ ਪਾਉਣਗੇ। ਬੀਬੀ ਭੱਠਲ ਨੇ ਕਿਹਾ ਕਿ ਲੋਕ ਸਿਆਸੀ ਵਿੰਗ ਦੀ ਸਾਜਿਸ਼ ਨੂੰ ਸਮਝ ਚੁਕੇ ਹਨ। ਭੱਠਲ ਨੇ ਬਾਦਲ ਅਤੇ ਕੇਜਰੀਵਾਲ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਮੌੜ ਮੰਡੀ ਵਿਚ ਹੋਏ ਬੰਬ ਧਮਾਕੇ ਲਈ ਇਹੀ ਲੋਕ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ। ਭੱਠਲ ਨੇ ਅਰਵਿੰਦ ਕੇਜਰੀਵਾਲ ਤੇ ਪ੍ਰਕਾਸ਼ ਸਿੰਘ ਬਾਦਲ ਬਾਰੇ ਕਿਹਾ ਕਿ ਉਹ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ।
ਭੱਠਲ ਨੇ ਇਹ ਵੀ ਦਾਅਵਾ ਕੀਤਾ ਕਿ ਇਸ ਵਾਰ ਲੋਕਾਂ ਨੂੰ ਕਾਂਗਰਸ ਦੀ ਸਰਕਾਰ ਲਿਆਉਣ ਦਾ ਜਿੰਨਾ ਚਾਅ ਹੈ ਇੰਨਾ ਪਿਛਲੀਆਂ ਅੱਠ ਚੋਣਾਂ ਵਿਚ ਕਦੇ ਦੇਖਣ ਨੂੰ ਨਹੀਂ ਮਿਲਿਆ।
Related Topics: Anti-Sikh Deras, Badal Dal, Punjab Elections 2017 (ਪੰਜਾਬ ਚੋਣਾਂ 2017), Punjab Polls 2017, Rajinder Kaur Bhathal, Sikh Dera Clash