Site icon Sikh Siyasat News

ਅਸਦੂਉਦੀਨ ਅਵੈਸੀ ‘ਤੇ ਦੇਸ਼ ਧਰੋਹ ਦਾ ਮੁਕੱਦਮਾ ਦਰਜ਼ ਕਰਨ ਲਈ ਸ਼ਿਕਾਇਤ ਦਰਜ਼

ਇਲਾਹਾਬਾਦ( 15 ਮਾਰਚ, 2016): ਭਾਰਤ ਵਿੱਚ ਮੋਦੀ ਸਰਕਾਰ ਦੇ ਸਤਾ ਵਿੱਚ ਆਉਣ ਤੋਂ ਬਾਅਦ ਹਿੰਦੂ ਰਾਸ਼ਟਰਵਾਦ ਅਤੇ ਅਸਹਿਸ਼ੀਲਤਾ ਨੇ ਆਪਣਾ ਪ੍ਰਚੰਡ ਰੁਪ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਜਵਾਹਰ ਲਾਲ ਨਹਿਰੂ ਯੂਨਵਿਰਸਿਟੀ ਦੇ ਵਿਦਿਆਰਥੀ ਆਗੂ ਕਨ੍ਹਈਆ ਕੁਮਾਰ ਅਤੇ ਹੋਰ ਵਿਦਿਆਰਥੀਆਂ ‘ਤੇ ਦੇਸ਼ ਧਰੋਹ ਦੇ ਕੇਸ ਦਰਜ਼ ਹੋਣ ਤੋਂ ਬਾਅਦ ਭਾਰਤੀ ਬਹੁਗਿਣਤੀ ਤੋਂ ਵੱਖਰੀ ਸੁਰ ਰੱਖਣ ਅਤੇ ਹਿੰਦੂ ਰਾਸ਼ਟਰਵਾਦ ਦਾ ਵਿਰੋਧ ਕਰਨ ਵਾਲੇ ਆਲ ਇੰਡੀਆ ਮਜ਼ਲਿਸ-ਏ-ਇਤੇਹਾਦੁਲ ਮੁਸਲਮੀਨ ਦੇ ਮੁਖੀ ਅਤੇ ਲੋਕ ਸਭਾ ਮੈਂਬਰ ਅਸਦੂਉਦੀਨ ਅਵੈਸੀ ‘ਤੇ ਦੇਸ਼ ਧਰੋਹ ਦਾ ਮੁਕੱਦਮਾ ਦਰਜ਼ ਕਰਨ ਲਈ ਸ਼ਿਕਾਇਤ ਦਰਜ਼ ਕਰਵਾਈ ਗਈ ਹੈ।

ਅਸਦੂਉਦੀਨ ਅਵੈਸੀ

ਅਸਦੂਉਦੀਨ ਅਵੈਸੀ ‘ਤੇ ਇਹ ਸ਼ਿਕਾਇਤ ਉਨ੍ਹਾਂ ਵੱਲੋਂ ਦਿੱਤੇ ਬਿਆਨ ਕਿ ਉਹ ਭਾਰਤ ਮਾਤਾ ਦੀ ਜੈ ਨਹੀਂ ਕਹਿਣਗੇ ਦੇ ਅਧਾਰ ‘ਤੇ ਕਰਵਾਈ ਗਈ ਹੈ।ਇਸ ਲਈ ਅਵੈਸੀ ਖਿਲਾਫ ਇਲਾਹਾਬਾਦ ਹਾਈ ਕੋਰਟ ‘ਚ ਦੇਸ਼ ਧ੍ਰੋਹ ਦਾ ਦੋਸ਼ ਲਗਾ ਕੇ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਤੋਂ ਇਲਾਵਾ ਲਖਨਊ ਦੀ ਸੀ.ਜੇ.ਐਮ. ਅਦਾਲਤ ‘ਚ ਵੀ ਉਨ੍ਹਾਂ ਖਿਲਾਫ ਦੇਸ਼ ਧ੍ਰੋਹ ਦੀ ਸ਼ਿਕਾਇਤ ਦਰਜ ਕਰਵਾਈ ਗਈ ਹੈ ।

ਜ਼ਿਕਰਯੋਗ ਹੈ ਕਿ ਓਵੈਸੀ ਨੇ ਮਹਾਰਾਸ਼ਟਰ ਦੇ ਲਾਤੁਰ ਜ਼ਿਲ੍ਹੇ ਦੇ ਉਡਗੀਰ ‘ਚ ਕਰਵਾਈ ਇਕ ਸਭਾ ‘ਚ ਕਿਹਾ ਸੀ ਕਿ ਉਹ ਭਾਰਤ ਮਾਤਾ ਦੀ ਜੈ ਨਹੀਂ ਬੋਲਣਗੇ । ਉਨ੍ਹਾਂ ਕਿਹਾ ਕਿ ਭਾਵੇਂ ਮੇਰੇ ਗਲੇ ‘ਤੇ ਚਾਕੂ ਰੱਖ ਦਿਓ, ਫਿਰ ਵੀ ਮੈਂ ਭਾਰਤ ਮਾਤਾ ਦੀ ਜੈ ਨਹੀਂ ਕਹੂੰਗਾ। ਉਨ੍ਹਾਂ ਕਿਹਾ ਕਿ ਉਹ ਸੰਘ ਨੇਤਾਵਾਂ ਦੇ ਕਹਿਣ ‘ਤੇ ਭਾਰਤ ਮਾਤਾ ਦੀ ਜੈ ਨਹੀਂ ਕਹਿਣਗੇ । ਇਸ ਤੋਂ ਇਲਾਹਾਬਾਦ ‘ਚ ਦਾਇਰ ਪਟੀਸ਼ਨ ‘ਤੇ ਓਵੈਸੀ ਨੇ ਕਿਹਾ ਕਿ ਮੈਨੂੰ ਅਦਾਲਤ ‘ਤੇ ਪੂਰਾ ਭਰੋਸਾ ਹੈ, ਅਦਾਲਤ ਇਨਸਾਫ ਕਰੇਗੀ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version