Site icon Sikh Siyasat News

ਹਰਿਆਣਾ ਵਿੱਚ ਕਾਂਗਰਸ ਦੀ ਹਿਮਾੲਤਿ ਕਰਨ ਦੇ ਮਾਮਲੇ ਵਿੱਚ ਹਰਿਆਣਾ ਗੁਰਦੁਆਰਾ ਕਮੇਟੀ ਵਿੱਚ ਪਈਆਂ ਤਰੇੜਾ

ਕੈਥਲ( 27 ਸਤੰਬਰ, 2014): ਨਵੀ ਬਣੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਆ ਰਹੀਆਂ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਾਂਗਰਸ ਦੀ ਹਮਾੲਤਿ ਕਰਨ ਦੇ ਮੁੱਦੇ ‘ਤੇ ਤਰੇੜਾਂ ਆ ਗਈਆਂ ਹਨ।ਹਰਿਆਣਾ ਗੁਰਦੁਆਰਾ ਕਮੇਟੀ ਦੇ ਮੱਖੀ ਅਗੂਆਂ ਨੇ ਇਨ੍ਹਾਂ ਚੋਣਾਂ ਵਿੱਚ ਸੱਤਾਧਾਰੀ ਕਾਂਗਰਸ ਪਾਰਟੀ ਦੀ ਹਮਾਇਤ ਕਰਨ ਦਾ ਫੈਸਲਾ ਕੀਤਾ ਹੈ, ਪਰ ਮੀਡੀਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੁਆਰਾ ਕਮੇਟੀ ‘ਚ ਇਸ ਮਸਲੇ ‘ਤੇ ਬਗਾਵਤੀ ਸੁਰ ਊਭੱਰਦੇ ਨਜ਼ਰ ਆ ਰਹੇ ਹਨ।

ਹਰਿਆਣਾ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਡਾ ਅਤੇ ਹੋਰ

ਮੀਡੀਆ ਤੋਂ ਮਿਲੀ ਜਾਣਕਾਰੀ ਅਨੁਸਾਰ ਹਰਿਅਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯੂਥ ਆਗੂ ਅਮਰਿੰਦਰ ਅਰੋੜਾ ਨੇ ਕਮੇਟੀ ਦੇ ਸੀਨੀਅਰ ਆਗੂਆਂ ਦੇ ਫੈਸਲੇ ਨਾਲ ਮੱਤਭੇਦ ਜਾਹਿਰ ਕਰਦਿਆ ਕਿਹਾ ਕਿ ਸ੍ਰੀ ਅਕਾਲ ਤਖਤ ਸਹਿਬ ਤੋਂ ਛੇਕੇ ਹੋਏ ਆਗੂਆਂ ਨੂੰ ਕੌਮੀ ਫੈਸਲੇ ਲੈਣ ਦਾ ਕੋਈ ਅਧਿਕਾਰ ਨਹੀਂ।

ਉਨ੍ਹਾਂ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਹੋਂਦ ਵਿੱਚ ਆਉਣ ਤੋਂ ਬਾਅਦ ਇਸਦੀ ਅਜੇ ਤੱਕ ਕੋਈ ਮੀਟੰਗ ਨਹੀਂ ਹੋਈ।ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਡਾ ਨੇ ਲਾਏ ਗਏ ਦੋਸ਼ਾਂ ਦਾ ਖੰਡਨ ਕਰਦਿਆਂ ਕਿਹਾ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਹਮਾਇਤ ਕਰਨ ਦਾ ਫੈਸਲਾ ਕਮੇਟੀ ਦੇ ਸਾਰੇ ਮੈਬਰਾਂ ਨੂੰ ਭਰੋਸੇ ਵਿੱਚ ਲ਼ੈ ਕੇ ਹੀ ਲਿਆ ਗਿਆ ਹੈ।

ਝੀਡਾ ਨੇ ਕਿਹਾ ਕਿ ਅਮਰਿੰਦਰ ਅਰੋੜਾ ਹਰਿਅਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਆਮ ਮੈਂਬਰ ਹੈ ਅਤੇ ਹਰਿਆਣਾ ਦੇ ਸਿੱਖਾਂ ਨੂੰ ਭੱਬਲਭੂਸੇ ਵਿੱਚ ਪਾਉਣ ਦੇ ਦੋਸ਼ਾ ਤਹਿਤ ਉਸ ਖਿਲਾਫ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version