Site icon Sikh Siyasat News

ਬੇਅਦਬੀ ਦੀਆਂ ਘਟਨਾਵਾਂ ’ਤੇ ਜਾਣਬੁੱਝ ਕੇ ਪਰਦਾ ਪਾਇਆ ਜਾ ਰਿਹੈ: ਦਾਦੂਵਾਲ

ਕੋਟਕਪੂਰਾ: ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿੱਖ ਜਥੇਬੰਦੀਆਂ ਇਸ ਗੱਲ ਤੋਂ ਭਲੀਭਾਂਤ ਜਾਣੂ ਹਨ ਕਿ ਪੰਜਾਬ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦਾ ਸੱਚ ਲੋਕਾਂ ਸਾਹਮਣੇ ਕਿਉਂ ਨਹੀਂ ਲਿਆਂਦਾ ਜਾ ਰਿਹਾ। ਉਨ੍ਹਾਂ ਆਖਿਆ ਕਿ ਸੌੜੀ ਸਿਆਸਤ ਕਾਰਨ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਨੂੰ ਹੱਲ ਕਰਨ ’ਤੇ ਪਰਦਾ ਪਾਇਆ ਜਾ ਰਿਹਾ ਹੈ।

ਭਾਈ ਬਲਜੀਤ ਸਿੰਘ ਦਾਦੂਵਾਲ (ਫਾਈਲ ਫੋਟੋ)

ਜਾਣਕਾਰੀ ਅਨੁਸਾਰ ਅੱਜ ਇਥੇ ਗੁਰਦੁਆਰਾ ਰਾਮਗੜ੍ਹੀਆ ਪੁਰਾਣਾ ਸ਼ਹਿਰ ਵਿੱਚ ਪਹਿਲੀ ਜੂਨ ਨੂੰ ਬਰਗਾੜੀ ਵਿੱਚ ਇਕੱਠ ਕਰਨ ਦੀਆਂ ਤਿਆਰੀਆਂ ਸਬੰਧੀ ਹੋਈ ਮੀਟਿੰਗ, ਜਿਸ ਵਿੱਚ ਭਾਈ ਮੋਹਕਮ ਸਿੰਘ, ਧਿਆਨ ਸਿੰਘ ਮੰਡ, ਗੁਰਦੀਪ ਸਿੰਘ, ਵੱਸਣ ਸਿੰਘ ਜਫ਼ਰਵਾਲ ਸ਼ਾਮਲ ਹੋਏ। ਭਾਈ ਦਾਦੂਵਾਲ ਨੇ ਦਾਅਵਾ ਕੀਤਾ ਕਿ ਬਰਗਾੜੀ ਵਿੱਚ ਵੱਡੀ ਗਿਣਤੀ ਸਿੱਖ ਸੰਗਤ ਤੇ ਸੰਤ ਸਮਾਜ ਦਾ ਵੱਡਾ ਇਕੱਠ ਹੋਵੇਗਾ।

ਉਨ੍ਹਾਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰਨ ਲਈ ਬਣਾਏ ਜਸਟਿਸ ਰਣਜੀਤ ਕਮਿਸ਼ਨ ’ਤੇ ਭਰੋਸਾ ਨਾ ਪ੍ਰਗਟ ਕਰਦਿਆਂ ਆਖਿਆ ਕਿ ਉਨ੍ਹਾਂ ਨੂੰ ਇਸ ਕਮਿਸ਼ਨ ਤੋਂ ਵੀ ਇਨਸਾਫ ਮਿਲਣ ਦੀ ਕੋਈ ਆਸ ਨਹੀਂ ਹੈ। ਕਿਉਂਕਿ ਇਹ ਕਮਿਸ਼ਨ 6 ਮਹੀਨਿਆਂ ਲਈ ਬਣਿਆ ਸੀ ਪਰ ਇੱਕ ਸਾਲ ਬਾਅਦ ਵੀ ਆਪਣੀ ਜਾਂਚ ਮੁਕੰਮਲ ਕਰਕੇ ਰਿਪੋਰਟ ਨਹੀਂ ਸੌਂਪ ਸਕਿਆ। ਭਾਈ ਮੰਡ ਨੇ ਆਖਿਆ ਕਿ ਕਮਿਸ਼ਨ ਦੀ ਭੂਮਿਕਾ ਉਸ ਦਿਨ ਹੀ ਸ਼ੱਕ ਦੇ ਘੇਰੇ ਵਿੱਚ ਆ ਗਈ ਸੀ ਜਦੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਮਿਸ਼ਨ ਪੇਸ਼ ਅੱਗੇ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਮੌਕੇ ਸੁਖਦੇਵ ਸਿੰਘ ਪੰਜਗਰਾਈਂ, ਰਣਜੀਤ ਸਿੰਘ ਡੋਡ ਵਾਂਦਰ ਆਦਿ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version