Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਕਾਲੀਆਂ ਵੱਲੋਂ ਤਖਤਾਂ ਦੀ ਮਾਣ ਮਰਯਾਦਾ, ਸਰਵਉੱਚਤਾ ਅਤੇ ਜਥੇਦਾਰ ਦੀ ਪਦਵੀ ਨਾਲ ਖਿਲਵਾੜ ਜਾਰੀ – ਦਲ ਖ਼ਾਲਸਾ

ਅਕਾਲੀਆਂ ਵੱਲੋਂ ਤਖਤਾਂ ਦੀ ਮਾਣ ਮਰਯਾਦਾ, ਸਰਵਉੱਚਤਾ ਅਤੇ ਜਥੇਦਾਰ ਦੀ ਪਦਵੀ ਨਾਲ ਖਿਲਵਾੜ ਜਾਰੀ – ਦਲ ਖ਼ਾਲਸਾ

ਅੰਮ੍ਰਿਤਸਰ: ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਉੱਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਦਲ ਖ਼ਾਲਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਸ਼੍ਰੋਮਣੀ ਕਮੇਟੀ ਨੂੰ ਆਪਣੇ ਇਸ਼ਾਰੇ ਉੱਤੇ ਚਲਾਉਣ ਦਾ ਦੋਸ਼ ਲਗਾਇਆ ਹੈ। ਸਿੱਖ ਜਥੇਬੰਦੀ ਨੇ ਕਿਹਾ ਕਿ ਅਕਾਲੀਆਂ ਵੱਲੋਂ ਤਖਤਾਂ ਦੀ ਮਾਣ ਮਰਯਾਦਾ ਅਤੇ ਸਰਵਉੱਚਤਾ ਅਤੇ ਜਥੇਦਾਰ ਦੀ ਪਦਵੀ ਨਾਲ ਖਿਲਵਾੜ ਕਰਨ ਦੀ ਕਵਾਇਦ ਜਾਰੀ ਹੈ। ਆਗੂਆਂ ਨੇ ਕਿਹਾ ਕਿ ਸਾਡਾ ਇਹ ਦ੍ਰਿੜ ਵਿਸ਼ਵਾਸ ਹੈ ਕਿ ਜਦੋਂ ਤੱਕ ਤਖ਼ਤ ਜਥੇਦਾਰਾਂ ਦੀ ਨਿਯੁਕਤੀ ਅਤੇ ਉਨ੍ਹਾਂ ਨੂੰ ਸੇਵਾ ਮੁਕਤ ਕਰਨ ਦਾ ਕੋਈ ਵਿਧੀ-ਵਿਧਾਨ ਹੋਂਦ ਵਿੱਚ ਨਹੀਂ ਆਉਂਦਾ ਉਦੋਂ ਤੱਕ ਸਿੱਖ ਪੰਥ ਨੂੰ ਸ਼ਰਮਸਾਰ ਕਰਨ ਵਾਲੇ ਅਜਿਹੇ ਅਣਸੁਖਾਂਵੇ ਹਾਲਾਤ ਮੁੜ-ਮੁੜ ਸਾਹਮਣੇ ਆਉਂਦੇ ਰਹਿਣਗੇ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਨੇ ਨੈਤਿਕ ਦੁਰਾਚਾਰ ਦੇ ਫਰਜ਼ੀ ਦੋਸ਼ਾਂ ਤਹਿਤ ਗਿਆਨੀ ਹਰਪ੍ਰੀਤ ਸਿੰਘ ਨੂੰ ਤਖ਼ਤ ਦੇ ਜਥੇਦਾਰ ਦੇ ਅਹੁਦੇ ਤੋਂ ਹਟਾ ਦਿੱਤਾ ਹੈ।

ਦਲ ਖ਼ਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ, ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ, ਸਾਬਕਾ ਪ੍ਰਧਾਨ ਹਰਚਰਨਜੀਤ ਸਿੰਘ ਧਾਮੀ, ਰਾਜਸੀ ਸਕੱਤਰ ਕੰਵਰ ਪਾਲ ਸਿੰਘ, ਜਨਰਲ ਸਕੱਤਰ ਪਰਮਜੀਤ ਸਿੰਘ ਟਾਂਡਾ ਅਤੇ ਕੋਆਰਡੀਨੇਟਰ ਜਸਵੀਰ ਸਿੰਘ ਖੰਡੂਰ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸ਼੍ਰੋਮਣੀ ਕਮੇਟੀ ਵੱਲੋਂ ਕਿਸੇ ਜਥੇਦਾਰ ਨੂੰ ਬੇਇੱਜ਼ਤ ਕਰਕੇ ਹਟਾਇਆ ਗਿਆ ਹੈ। 1988 ਵਿੱਚ ਭਾਈ ਜਸਬੀਰ ਸਿੰਘ ਰੋਡੇ, 1998 ਵਿੱਚ ਭਾਈ ਰਣਜੀਤ ਸਿੰਘ ਅਤੇ 2008 ਵਿੱਚ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੂੰ ਜਥੇਦਾਰਾਂ ਦੇ ਅਹੁਦੇ ਤੋਂ ਬਰਖਾਸਤ ਕੀਤਾ ਗਿਆ ਸੀ ਕਿਉਂਕਿ ਉਨ੍ਹਾਂ ਸਾਰਿਆਂ ਨੇ ਅਕਾਲੀ ਦਲ ਬਾਦਲ ਦੀ ਰਾਜਨੀਤਿਕ ਲੀਡਰਸ਼ਿਪ ਦੇ ਹੁਕਮਾਂ ‘ਤੇ ਚੱਲਣ ਤੋਂ ਇਨਕਾਰ ਕਰ ਦਿੱਤਾ ਸੀ।

ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਜਿਸ ਤਰ੍ਹਾਂ ਨਾਲ ਹਟਾਇਆ ਗਿਆ ਹੈ, ਇਹ ਸਿੱਧ ਕਰਦਾ ਹੈ ਕਿ ਸੁਖਬੀਰ ਬਾਦਲ ਅਜ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਨੂੰ ਰਿਮੋਟ ਕੰਟਰੋਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਵਾਲ ਸਿਰਫ਼ ਹਰਪ੍ਰੀਤ ਸਿੰਘ ਨੂੰ ਹਟਾਉਣ ਦਾ ਨਹੀਂ ਸਗੋਂ ਜਿਸ ਭੱਦੇ ਤਰੀਕਿਆਂ ਨਾਲ ਰਾਜਸੀ ਲੋਕਾਂ ਵੱਲੋਂ ਇਸ ਪਦਵੀ ਦਾ ਨਿਰਾਦਰ ਕਰਨ ਦਾ ਹੈ। ਉਨ੍ਹਾਂ ਕਿਹਾ ਕਿ ਉਹ ਬਹੁਤ ਜਲਦ ਹਮ-ਖਿਆਲ ਜਥੇਬੰਦੀਆਂ ਅਤੇ ਸਿੱਖ ਚਿੰਤਕਾਂ ਨਾਲ ਸਲਾਹ-ਮਸ਼ਵਰਾ ਕਰਕੇ ਸਿੱਖ ਸੰਮੇਲਨ ਜਲਦ ਹੀ ਬੁਲਾਉਣਗੇ ਤਾਂ ਜੋ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ ਅਤੇ ਸੇਵਾ ਮੁਕਤੀ ਲਈ ਨਿਯਮਾਂ ਅਤੇ ਵਿਧੀ-ਵਿਧਾਨ ਘੜਣ ਬਾਰੇ ਕੌਮੀ ਸਾਂਝੀ ਰਾਏ ਘੜੀ ਜਾ ਸਕੇ।

ਜਥੇਬੰਦੀ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਇਸ ਫ਼ੈਸਲੇ ਉੱਤੇ ਸਵਾਲ ਖੜ੍ਹੇ ਕਰਦਿਆਂ ਆਖਿਆ ਕਿ ਹਰਜਿੰਦਰ ਸਿੰਘ ਨੇ ਹਾਲਾਤਾਂ ਅਤੇ ਬਾਦਲ ਦਲ ਦੀ ਲੀਡਰਸ਼ਿਪ ਸਾਹਮਣੇ ਗੋਡੇ ਟੇਕ ਦਿੱਤੇ ਹਨ।

ਉਨ੍ਹਾਂ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗਿਆਨੀ ਰਘਬੀਰ ਸਿੰਘ, ਜੋ ਕਿ ਯੂਕੇ ਦੌਰੇ ‘ਤੇ ਹਨ ਨੂੰ ਕਿਹਾ ਕਿ ਉਹ ਇਸ ਮਾਮਲੇ ਉੱਤੇ ਸਪੱਸ਼ਟ ਅਤੇ ਸਖ਼ਤ ਸਟੈਂਡ ਲੈਣ ਅਤੇ ਸ਼੍ਰੋਮਣੀ ਕਮੇਟੀ ਦੇ ਗੈਰ-ਸਿਧਾਂਤਕ ਫੈਸਲੇ ਨੂੰ ਪਲਟਾਉਣ ਲਈ ਆਪਣੇ ਅਧਿਕਾਰ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ “ਆਪਣੇ ਸਾਥੀ ਜਥੇਦਾਰ ਦੀ ਭਰੋਸੇਯੋਗਤਾ ਅਤੇ ਤਖ਼ਤ ਦੀ ਪਵਿੱਤਰਤਾ ਨੂੰ ਬਹਾਲ ਕਰਨ ਦੀ ਇਕਲੌਤੀ ਜ਼ਿੰਮੇਵਾਰੀ ਹੁਣ ਗਿਆਨੀ ਰਘਬੀਰ ਸਿੰਘ ਦੇ ਮੋਢਿਆਂ ‘ਤੇ ਹੈ”। ਸ਼੍ਰੋਮਣੀ ਕਮੇਟੀ ਦੀ ਮੌਜੂਦਾ ਅਹੁਦੇਦਾਰਾਂ ਨੇ ਬਾਦਲਾਂ ਦੇ ਇਸ਼ਾਰੇ ‘ਤੇ ਨੱਚ ਕੇ ਸਿੱਖ ਕੌਮ ਨੂੰ ਸ਼ਰਮਿੰਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਸਿੱਖ ਪੰਥ ਵੱਲੋਂ ਨਕਾਰੇ ਜਾਣ ਦੇ ਬਾਵਜੂਦ ਵੀ ਬਾਦਲ ਪਰਿਵਾਰ ਗੁਰਦੁਆਰਾ ਮਾਮਲਿਆਂ ਅਤੇ ਪੰਥਕ ਰਾਜਨੀਤੀ ਵਿੱਚ ਜਬਰੀ ਦਖਲਅੰਦਾਜ਼ੀ ਕਰ ਰਿਹਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਫਰੈਂਕਫਰਟ ਦੇ ਗੁਰਦੁਆਰਾ ਸਿੱਖ ਸੈਂਟਰ ਵਿਖੇ ਸ਼ੇਰੇ ਪੰਜਾਬ ਪੰਜਾਬੀ ਸਭਾ ਵੱਲੋਂ ਸਿੱਖ ਰਾਜ, ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਸਲਾਨਾ ਸਮਾਗਮ ਕਰਵਾਇਆ ਗਿਆ।
ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ
ਅਕਾਲ ਤਖ਼ਤ ਸਕੱਤਰੇਤ ਦਾ ਇਹ ਨੁਕਤਾ ਬਿਲਕੁਲ ਸਹੀ ਹੈ ਕਿ ਸਰਕਾਰ ਵੱਲੋਂ ਬਣਾਇਆ ਗਿਆ ਅਜਿਹਾ ਕਾਨੂੰਨ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਦਾ ਰਾਹ ਖੋਲ੍ਹਦਾ ਹੈ। ਪਰ ਦੂਜੇ ਪਾਸੇ ਅਕਾਲ ਤਖ਼ਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: