ਅੰਮ੍ਰਿਤਸਰ (29 ਦਸੰਬਰ, 2014): ਦਲ ਖ਼ਾਲਸਾ ਦੇ ਯੂਥ ਵਿੰਗ ‘ਸਿੱਖ ਯੂਥ ਆਫ਼ ਪੰਜਾਬ’ ਵੱਲੋਂ ਸੰਵਿਧਾਨ ਦੀ ਧਾਰਾ 25 ਬੀ ਵਿੱਚ ਸੋਧ ਕਰਵਾਉਣ ਅਤੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਨਵੇਂ ਸਾਲ ਪਹਿਲੀ ਜਨਵਰੀ ਨੂੰ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ।ਇਹ ਫ਼ੈਸਲਾ ਨੌਜਵਾਨ ਜਥੇਬੰਦੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਗਿਆ ਜਿਸ ਵਿੱਚ ਦਲ ਖ਼ਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਤੇ ਮਨਜਿੰਦਰ ਸਿੰਘ ਜੰਡੀ ਨੇ ਹਿੱਸਾ ਲਿਆ।
ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਕਿਾ ਕਿ ਇਸ ਦਿਨ ਜੱਥੇਬੰਦੀ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਮਿਲਕੇ ਨਾਨਕਸ਼ਾਹੀ ਕੈਲੰਡਰ ਨੂੰ ਲਾਗੂ ਕਰਨ ਅਤੇ ਸੰਤ ਸਮਾਜ ਵੱਲੋਂਕਿਬਕ੍ਰਮੀ ਕੈਲੰਡਰ ਲਾਗੂ ਕਰਨ ਦੀ ਮੰਗ ਰੱਦ ਕਰਨ ਲਈ ਇੱਕ ਮੰਗ ਪੱਤਰ ਸੋਪੇਗੀ।
ਸਿੱਖ ਯੂਥ ਫਰੰਟ ਵੱਲੋਂ ਸਰਕਾਰ ਖਿਾਲਫ ਪੰਜਾਬ ਵਿੱਚ ਨਸ਼ਿਆਂ ਦੇ ਮਾਰੂ ਰੁਝਾਨ, ਭਾਰਤੀ ਸੰਵਿਧਾਨ ਦੀ ਧਾਰਾ 25ਬੀ ਨੂੰ ਰੱਦ ਕਰਵਾਉਣ, ਸਜ਼ਾ ਪੂਰੀ ਕਰ ਚੁੱਕੇ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਅਤੇ ਵਿਵਾਦਤ ਸੌਦਾ ਸਾਧ ਦੀ ਫਿਲਮ ਤੇ ਪਾਬੰਦੀ ਸਬਧੀ ਧਰਨਾ ਅਤੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ।
ਯੂਥ ਆਗੂ ਪਰਮਜੀਤ ਸਿੰਘ ਟਾਂਡਾ ਨੇ ਦੱਸਿਆ ਕਿ ਇਹ ਪ੍ਰੋਗਰਾਮ ਸਿੱਖਾਂ ਦੀ ਵੱਖਰੀ ਪਛਾਣ ਨੂੰ ਮਿਲ ਰਹੀਆਂ ਚੁਣੌਤੀਆਂ ਵਿਰੁੱਧ ਨੌਜਵਾਨਾਂ ਨੂੰ ਲਾਮਬੰਦ ਕਰਨ ਦੇ ਮੰਤਵ ਨਾਲ ਕਰਵਾਇਆ ਜਾ ਰਿਹਾ ਹੈ।