ਡਾ. ਦਲਜੀਤ ਸਿੰਘ ਚੀਮਾ ਬਾਪੂ ਸੂਰਤ ਸਿੰਘ ਨਾਲ ਮੁਲਾਕਾਤ ਦੌਰਾਨ

ਸਿੱਖ ਖਬਰਾਂ

ਕੈਬਨਿਟ ਮੰਤਰੀ ਡਾ. ਚੀਮਾ ਨੇ ਬਾਪੂ ਸੂਰਤ ਸਿੰਘ ਨਾਲ ਕੀਤੀ ਮੁਲਾਕਾਤ; ਸਰਕਾਰ ਵੱਲੋਂ ਕੁਝ ਰਾਜਸੀ ਕੈਦੀਆਂ ਨੂੰ ਪੈਰੋਲ ‘ਤੇ ਰਿਹਾਅ ਕਰਨ ਦੀ ਸੰਭਾਵਨਾ

By ਸਿੱਖ ਸਿਆਸਤ ਬਿਊਰੋ

December 17, 2015

ਲੁਧਿਆਣਾ ( 17 ਦਸੰਬਰ, 2015): ਬਾਦਲ ਦਲ ਦੇ ਮੁੱਢਲੀ ਕਤਾਰ ਦੇ ਆਗੂ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਨੇ ਕੱਲ ਬਾਪੂ ਸੂਰਤ ਸਿੰਘ ਖਾਲਸਾ ਨਾਲ ਦਯਾ ਨੰਦ ਹਸਪਤਾਲ ਵਿੱਚ ਮੁਲਾਕਾਤ ਕੀਤੀ।ਪ੍ਰਾਪਤ ਜਾਣਕਾਰੀ ਅਨੁਸਾਰ ਡਾ. ਚੀਮਾ ਨੇ ਬਾਪੂ ਸੂਰਤ ਸਿੰਘ ਅਤੇ ਉਨ੍ਹਾਂ ਦੇ ਸਹਿਯੋਗੀਆਂ ਨਾਲ ਕੁਝ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਦੇ ਮੁੱਦੇ ‘ਤੇ ਗੱਲ ਕੀਤੀ।

ਮੀਡੀਆ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਨੇ ਭਾਈ ਵਰਿਆਮ ਸਿੰਘ ਦੀ ਪੰਜਾਬ ਵਿੱਚ ਜੇਲ ਬਦਲੀ ਅਤੇ ਉਨ੍ਹਾਂ ਸਮੇਤ ਪੰਜ ਹੋਰ ਉੱਘੇ ਸਿੱਖ ਰਾਜਸੀ ਕੈਦੀਆਂ ਨੂੰ ਪੈਰੋਲ ‘ਤੇ ਰਿਹਾਅ ਕਰਨ ਲਈ ਰਜ਼ਾਮੰਦੀ ਜ਼ਾਹਿਰ ਕੀਤੀ ਹੈ।

ਦੱਸਣਯੋਗ ਹੈ ਕਿ ਭਾਈ ਵਰਿਆਮ ਸਿੰਘ ਨੂੰ ਟਾਡਾ ਕਾਨੂੰਨ ਤਹਿਤ ਅਪ੍ਰੈਲ 1990 ਵਿੱਚ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ ਅਤੇ ਉਹ ਉਸ ਸਮੇਂ ਤੋਂ ਹੀ ਉੱਤਰ ਪ੍ਰਦੇਸ਼ ਦੀ ਬਰੇਲੀ ਜੇਲ ਵਿੱਚ ਬੰਦ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: