October 17, 2010 | By ਸਿੱਖ ਸਿਆਸਤ ਬਿਊਰੋ
ਨਿਊਯਾਰਕ (12 ਅਕਤੂਬਰ, 2010 – ਪੰਜਾਬ ਨਿਊਜ਼ ਨੈਟ.): ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬੀਤੀ 14 ਜੁਲਾਈ 2010 ਨੂੰ ਇਕ ਆਦੇਸ਼ ਜਾਰੀ ਕਰਕੇ ਨਵੰਬਰ 1984 ਸਿਖ ਕਤਲੇਆਮ ਨੂੰ ਨਲਸਕੁਸ਼ੀ ਵਾਜੇ ਕਹਿਣ ਲਈ ਕਿਹਾ ਸੀ। ਆਪਣੇ ਆਦੇਸ਼ ਵਿਚ ਸ੍ਰੀ ਅਕਾਲ ਤਖਤ ਸਾਹਿਬ ਨੇ ਜ਼ਿਕਰ ਕੀਤਾ ਸੀ ਕਿ 26 ਸਾਲ ਬੀਤ ਗਈ ਹਨ ਹਜ਼ਾਰਾਂ ਦੀ ਗਿਣਤੀ ਵਿਚ ਸਿਖਾਂ ਦਾ ਕਤਲ ਕੀਤਾ ਗਿਆ, ਸੈਂਕੜੇ ਗੁਰਦੁਆਰਾ ਸਾਹਿਬਾਨ ਅਤੇ ਗੁਰੂ ਗ੍ਰੰਥ ਸਾਹਿਬ ਦੀਆਂ ਪਵਿੱਤਰ ਬੀੜਾਂ ਨੂੰ ਅਗਨ ਭੇਟ ਕੀਤਾ ਗਿਆ ਜੋ ਕਿ ਇਕ ਤਰਾਂ ਨਾਲ ਸਿਖ ਧਰਮ ’ਤੇ ਸਿਧਾ ਹਮਲਾ ਸੀ। ਆਦੇਸ਼ ਵਿਚ ਲਿਖਿਆ ਗਿਆ ਸੀ ਕਿ ਦੇਸ਼ ਭਾਰ ਦੇ 18 ਰਾਜਾਂ ਤੇ 110 ਸ਼ਹਿਰਾਂ ਵਿਚ ਹਜ਼ਾਰਾਂ ਹੀ ਬੇਕਸੂਰ ਸਿਖਾਂ ਦਾ ਕਤਲ ਕਰ ਦਿੱਤਾ ਗਿਆ ਜੋ ਕਿ ਮਨੁੱਖੀ ਅਧਿਕਾਰਾਂ ਦੀ ਹੁਣ ਤਕ ਦੀ ਸੱਭ ਤੋਂ ਵੱਡੀ ਘੋਰ ਉਲੰਘਣਾ ਸੀ ਜਿਸ ਨੂੰ ਸਿਖ ਨਸਲਕੁਸ਼ੀ ਕਿਹਾ ਜਾਣਾ ਚਾਹੀਦਾ ਹੈ। ਨਵੰਬਰ 1984 ਸਿਖ ਨਸਲਕੁਸ਼ੀ ਨੂੰ ਕੌਮਾਂਤਰੀ ਪੱਧਰ ’ਤੇ ਮਾਨਤਾ ਦਿਵਾਉਣ ਤੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਅਮਰੀਕਾ ਸਥਿਤ ਕੌਮਾਂਤਰੀ ਮਨੁੱਖੀ ਅਧਿਕਾਰ ਸੰਸਥਾ ਸਿਖਸ ਫਾਰ ਜਸਟਿਸ ਦੀ ਸ੍ਰੀ ਅਕਾਲ ਤਖਤ ਨੇ ਭਰਪੂਰ ਸ਼ਲਾਘਾ ਕੀਤੀ ਤੇ ਕਿਹਾ ਕਿ ਸਿਖਸ ਫਾਰ ਜਸਟਿਸ ਸ੍ਰੀ ਅਕਾਲ ਤਖਤ ਵਲੋਂ ਪ੍ਰਮਾਣਿਤ ਸੰਸਥਾ ਹੈ ਇਸ ਨੂੰ ਸ੍ਰੀ ਅਕਾਲ ਤਖਤ ਵਲੋਂ ਪੂਰਾ ਸਮਰਥਨ ਪ੍ਰਾਪਤ ਹੈ ਤੇ ਨਾਲ ਹੀ ਹਰ ਸਿਖ ਨੂੰ ਹਦਾਇਤ ਕੀਤੀ ਕਿ ਇਸ ਸੰਸਥਾ ਦਾ ਵੱਧ ਚੜ ਕੇ ਸਾਥ ਦੇਕੇ 1984 ਸਿਖ ਨਸਲਕੁਸ਼ੀ ਦੇ ਪੀੜਤਾਂ ਨੂੰ ਇਨਸਾਫ ਦਿਵਾਇਆ ਜਾਵੇ ਤੇ ਇਸ਼ ਦੇ ਦੋਸ਼ੀਆਂ ਜੋ ਕਿ ਹੁਣ ਤੱਕ ਸਜ਼ਾ ਤੋਂ ਬਚਦੇ ਆ ਰਹੇ ਹਨ ਨੂੰ ਸਖਤ ਸਜ਼ਾਵਾਂ ਦਿਵਾਈਆਂ ਜਾਣ। ਇਸੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਨਵੰਬਰ ਦੇ ਮਹੀਨੇ ਨੂੰ ਸਿਖ ਨਸਲਕੁਸ਼ੀ ਨੂੰ ਸਮਰਪਿਤ ਕੀਤਾ ਜਾਵੇ ਤੇ ਨਵੰਬਰ 1984 ਸਿਖ ਨਸਲਕੁਸ਼ੀ ਵਿਚ ਕਤਲ ਕੀਤੇ ਗਏ ਹਜ਼ਾਰਾਂ ਬੇਗੁਨਾਹ ਸਿਖਾਂ ਦੀ ਯਾਦ ਵਿਚ ਸਮੂਹ ਗੁਰਦੁਆਰਾ ਸਾਹਿਬਾਂ ਵਿਚ ਤੇ ਜਿੱਥੇ ਵੀ ਸਿਖ ਹਨ ਉਥੇ ਉਨ੍ਹਾਂ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਸਾਹਿਬਾਂ ਦੇ ਭੋਗ ਪੁਆਏ ਜਾਣੇ ਚਾਹੀਦੇ ਹਨ।ਸਿਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਨੇ ਕਿਹਾ ਕਿ 26 ਸਾਲ ਬੀਤ ਜਾਣ ਦੇ ਬਾਅਦ ਵੀ ਨਵੰਬਰ 1984 ਸਿਖ ਨਸਲਕੁਸ਼ੀ ਦੇ ਪੀੜਤਾਂ ਨੂੰ ਇਨਸਾਫ ਨਹੀਂ ਮਿਲਿਆ ਤੇ ਇਸ ਲਈ ਜ਼ਿੰਮੇਵਾਰ ਦੋਸ਼ੀ ਅਜ ਵੀ ਖੁਲੇਆਮ ਘੁੰਮ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਵੀ ਕਈ ਵਾਰ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਆਵਾਜ਼ ਉਠਾਈ ਜਾਂਦੀ ਰਹੀ ਹੈ ਪਰ ਆਵਾਜ਼ ਪਹਿਲਾਂ ਵੀ ਦਬਾ ਦਿੱਤੀ ਜਾਂਧੀ ਰਹੀ ਤੇ ਜੇਕਰ ਹੁਣ ਕੁਝ ਨਹੀਂ ਕੀਤਾ ਤਾਂ ਫਿਰ ਦਬਾ ਦਿੱਤੀ ਜਾਵੇਗੀ ਇਸ ਲਈ ਹੁਣ ਮੌਕਾ ਹੈ ਕਿ ਨਵੰਬਰ 1984 ਸਿਖ ਨਸਲਕੁਸ਼ੀ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਤੇ ਸਿਖ ਨਸਲਕੁਸ਼ੀ ਨੂੰ ਕੌਮਾਂਤਰੀ ਪੱਧਰ ’ਤੇ ਮਾਨਤਾ ਦਿਵਾਉਣ ਲਈ ਇਕ ਇਨਸਾਫ ਲਹਿਰ ਸ਼ੁਰੂ ਕਰਨ ਜਾ ਰਹੇ ਹਾਂ। ਉਨ੍ਹਾਂ ਨੇ ਅੱਗੇ ਕਿਹਾ ਕਿ ਸਿਆਸੀ ਪਾਰਟੀਆਂ ਨੇ ਨਵੰਬਰ 1984 ਸਿਖ ਨਸਲਕੁਸ਼ੀ ਦੇ ਪੀੜਤਾਂ ਨੂੰ ਹਮੇਸ਼ਾ ਆਪਣੇ ਸਵਾਰਥ ਲਈ ਵਰਤਿਆ ਤੇ ਇਨਸਾਫ ਨਹੀਂ ਦਿਵਾਇਆ ਤੇ ਨਵੰਬਰ 1984 ਸਿਖ ਨਸਲਕੁਸ਼ੀ ਦੇ ਪੀੜਤ ਅਜੇ ਤੱਕ ਇਨਸਾਫ ਲਈ ਭਟਕ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹੁਣ ਜ਼ਰੂਰੀ ਹੋ ਗਿਆ ਹੈ ਕਿ ਨਵੰਬਰ 1984 ਸਿਖ ਨਸਲਕੁਸ਼ੀ ਦਾ ਮਾਮਲਾ ਕੌਮਾਂਤਰੀ ਪੱਧਰ ’ਤੇ ਉਠਾਇਆ ਜਾਵੇ ਕੌਮਾਂਤਰੀ ਪਲੇਟਫਾਰਮ ’ਤੇ ਇਨਸਾਫ ਲਈ ਆਵਾਜ਼ ਬੁਲੰਦ ਕੀਤੀ ਜਾਵੇ। ਅਟਾਰਨੀ ਪੰਨੂ ਨੇ ਅੱਗੇ ਕਿਹਾ ਕਿ ਨਵੰਬਰ 1984 ਸਿਖ ਨਸਲਕੁਸ਼ੀ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਸਿਖਸ ਫਾਰ ਜਸਟਿਸ ਸੰਯੁਕਤ ਰਾਸ਼ਟਰ ਵਿਚ ਇਕ ਪਟੀਸ਼ਨ ਪੇਸ਼ ਕਰੇਗਾ ਜਿਸ ਵਿਚ ਲਿਖਿਆ ਜਾਵੇਗਾ ਕਿ ਨਵੰਬਰ 184 ਸਿਖ ਨਸਲਕੁਸ਼ੀ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਭਾਰਤ ਸਰਕਾਰ ’ਤੇ ਦਬਾਅ ਪਾਇਆ ਜਾਵੇ। ਅਟਾਰਨੀ ਪੰਨੂ ਨੇ ਅੱਗੇ ਕਿਹਾ ਕਿ ਨਵੰਬਰ 1984 ਸਿਖ ਨਸਲਕੁਸ਼ੀ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਤੇ ਸਿਖ ਨਸਲਕੁਸ਼ੀ ਨੂੰ ਕੌਮਾਂਤਰੀ ਪੱਧਰ ’ਤੇ ਮਾਨਤਾ ਦਿਵਾਉਣ ਲਈ ਅਮਰੀਕਾ ਸਥਿਤ ਕੌਮਾਂਤਰੀ ਮਨੁੱਖੀ ਅਧਿਕਾਰ ਸੰਸਥਾ ਸਿਖਸ ਫਾਰ ਜਸਿਟਸ ਸ੍ਰੀ ਅਕਾਲ ਤਖਤ ਵਲੋਂ ਮਿਲੇ ਆਦੇਸ਼ਾਂ ਤੋਂ ਬਾਅਦ ਪਹਿਲਾਂ ਕਦਮ ਚੁਕਣ ਜਾ ਰਹੀ ਹੈ ਜਿਸ ਦੇ ਤਹਿਤ ਇਕ ਇਨਸਾਫ ਲਹਿਰ ਦੀ ਸ਼ੁਰੂਆਤ ਕਰਦਿਆਂ ਪਹਿਲੀ ਨਵੰਬਰ 2010 ਨੂੰ ਨਿਊਯਾਰਕ ਸਥਿਤ ਸੰਯੁਕਤ ਰਾਸ਼ਟਰ ਦੇ ਹੈਡਕੁਆਰਟਰਸ ਦੇ ਸਾਹਮਣੇ ਸਵੇਰੇ 11 ਵਜੇ ਤੋਂ 3 ਵਜੇ ਤੱਕ ਵਿਸ਼ਾਲ ਇਨਸਾਫ ਰੈਲੀ ਕੀਤੀ ਜਾ ਰਹੀ ਹੈ ਜਿਸ ਵਿਚ ਸਮੁੱਚੇ ਸਿਖ ਭਾਈਚਾਰੇ ਨੂੰ ਤੇ ਅਮਰੀਕਾ-ਕੈਨੇਡਾ ਦੀਆਂ ਸਮੂਹ ਸਿਖ ਜਥੇਬੰਦੀਆਂ, ਗੁਰਦੁਆਰਾ ਕਮੇਟੀਆਂ ਨੂੰ ਵੱਧ ਚੜਕੇ ਹਿੱਸਾ ਲੈਣ ਦੀ ਪੁਰਜ਼ੋਰ ਅਪੀਲ ਕੀਤੀ ਜਾਂਦੀ ਹੈ। ਉਨ੍ਹਾਂ ਨੇ ਨਾਲ ਹੀ ਅਪੀਲ ਕੀਤੀ ਕਿ ਨਵੰਬਰ ਦੇ ਮਹੀਨੇ ਨੂੰ ਸਿਖ ਨਸਲਕੁਸ਼ੀ ਦੇ ਮਹੀਨੇ ਵਜੋਂ ਸਮਰਪਿਤ ਕੀਤਾ ਜਾਵੇ ਤੇ ਸਿਖ ਨਸਲਕੁਸ਼ੀ ਦੌਰਾਨ ਕਤਲ ਕੀਤੇ ਗਏ ਹਜ਼ਾਰਾਂ ਸਿਖਾਂ ਦੀ ਯਾਦ ਵਿਚ ਤੇ ਗੁਰਦੁਆਰਾ ਸਹਿਬਾਂ ਤੇ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੀ ਯਾਦ ਨੂੰ ਤਾਜ਼ਾ ਕਰਨ ਲਈ ਸਾਰੇ ਗੁਰਦੁਆਰਾ ਸਾਹਿਬ ਅਤੇ ਜਿੱਥੇ ਕਿਤੇ ਵੀ ਸਿਖ ਰਹਿੰਦਾ ਹੈ ਉੱਥੇ ਸ੍ਰੀ ਅਖੰਡ ਪਾਠ ਸਾਹਿਬਾਂ ਦੇ ਭੋਗ ਪੁਆਏ ਜਾਣ।
Related Topics: Akal Takhat Sahib, Indian Satae, Sikh Panth, Sikhs For Justice (SFJ), ਸਿੱਖ ਨਸਲਕੁਸ਼ੀ 1984 (Sikh Genocide 1984)