Site icon Sikh Siyasat News

ਦੇਸ਼ ਧਰੋਹ ਮਾਮਲੇ ‘ਚ ਗ੍ਰਿਫਤਾਰ ਵਿਦਿਆਰਥੀ ਆਗੂ ਕਨ੍ਹਈਆ ਕੁਮਾਰ ਨੂੰ ਦਿੱਲੀ ਹਾਈਕੋਰਟ ਨੇ 6 ਮਹੀਨਿਆਂ ਦੀ ਅੰਤਰਿਮ ਜ਼ਮਾਨਤ ਦਿੱਤੀ

ਨਵੀਂ ਦਿੱਲੀ (2ਮਾਰਚ, 2016): ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਦੇਸ਼ ਧਰੋਹ ਮਾਮਲੇ ‘ਚ ਗ੍ਰਿਫਤਾਰ ਵਿਦਿਆਰਥੀ ਆਗੂ ਕਨ੍ਹਈਆ ਕੁਮਾਰ ਦੀ ਜ਼ਮਾਨਤ ਅਰਜ਼ੀ ‘ਤੇ ਦਿੱਲੀ ਹਾਈ ਕੋਰਟ ਨੇ ਅੱਜ 6 ਮਹੀਨਿਆਂ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।

ਕਨ੍ਹਈਆ ਕੁਮਾਰ (ਪੁਰਾਣੀ ਫੋਟੋ)

ਕਨ੍ਹਈਆ ਕੁਮਾਰ ‘ਤੇ ਯੂਨੀਵਰਸਿਟੀ ਕੈਂਪਸ ‘ਚ ਦੇਸ਼ ਧ੍ਰੋਹ ਦੇ ਮਾਮਲੇ ‘ਚ ਜ਼ਮਾਨਤ ਦੇ ਸੁਣਵਾਈ 29 ਤਰੀਕ ਨੂੰ ਅੱਗੇ ਪਾ ਦਿੱਤੀ ਗਈ ਸੀ ।

ਦੱਸਣਯੋਗ ਹੈ ਕਿ ਜਵਾਹਰਲਾਲ ਨਹਿਰੂ ਯੂਨੀਵਰਸਿਟੀ ਵਿੱਚ 9 ਫਰਵਰੀ ਵਾਲੇ ਦਿਨ ਅਫਜਲ ਗੁਰੂ ਦੀ ਬਰਸੀ ਮਨਾਉਣ ਵਾਲੇ ਵਿਦਿਆਰਥੀਆਂ ਵਿੱਚੋਂ ਵਿਦਿਆਰਥੀ ਆਗੂ ਕਨਹੀਆਂ ਕੁਮਾਰ ਨੂੰ ਦਿੱਲੀ ਪੁਲਿਸ ਵੱਲੋਂ 10 ਫਰਵਰੀ ਨੂੰ ਦੇਸ਼ ਧ੍ਰੋਹ ਦੇ ਕੇਸ ਵਿੱਚ ਯੂਨੀਵਰਸਿਟੀ ਤੋਂ ਗ੍ਰਿਫਤਾਰ ਕਰ ਲਿਆ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version