Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਰਦਾਸਪੁਰ ਕਥਿਤ ਪੁਲਿਸ ਮੁਕਾਬਲੇ ਦੀ ਉੱਚ ਪੱਧਰੀ ਨਿਆਇਕ ਜਾਂਚ ਦੀ ਮੰਗ

ਗੁਰਦਾਸਪੁਰ ਕਥਿਤ ਪੁਲਿਸ ਮੁਕਾਬਲੇ ਦੀ ਉੱਚ ਪੱਧਰੀ ਨਿਆਇਕ ਜਾਂਚ ਦੀ ਮੰਗ

ਚੰਡੀਗੜ੍ਹ/ਗੁਰਦਾਸਪੁਰ: ਪੰਜਾਬ ਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ ਮਨੁੱਖੀ ਅਧਿਕਾਰਾਂ ਦੀ ਸੰਭਾਵਿਤ ਉਲੰਘਣਾ ਕਰਾਰ ਦਿੰਦਿਆਂ ਪੰਜਾਬ ਸਰਕਾਰ ਤੋਂ ਉੱਚ ਪੱਧਰੀ ਨਿਆਇਕ ਜਾਂਚ ਦੀ ਮੰਗ ਕੀਤੀ ਹੈ।

ਨੌਜਵਾਨ ਰਣਜੀਤ ਸਿੰਘ

ਸੰਗਠਨ ਦੇ ਨੁਮਾਇੰਦਿਆਂ ਅਨੁਸਾਰ ਮੁਕਾਬਲੇ ਦੇ ਹਾਲਾਤ ਅਤੇ ਤੱਥ ਕਈ ਸਵਾਲ ਖੜ੍ਹੇ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਹੋਣਾ ਲਾਜ਼ਮੀ ਹੈ ਕਿ ਕੀ ਇਹ ਵਾਕਈ ਮੁਕਾਬਲਾ ਸੀ ਜਾਂ ਕਿਸੇ ਹੋਰ ਕਿਸਮ ਦੀ ਘਟਨਾ। ਉਨ੍ਹਾਂ ਦਾ ਮੰਨਣਾ ਹੈ ਕਿ ਪੁਲਿਸ ਦੀ ਅੰਦਰੂਨੀ ਜਾਂਚ ਦੀ ਬਜਾਏ ਸੇਵਾਮੁਕਤ ਜੱਜ ਦੀ ਅਗਵਾਈ ਹੇਠ ਨਿਰਪੱਖ ਨਿਆਇਕ ਕਮਿਸ਼ਨ ਬਣਾਇਆ ਜਾਵੇ।

ਸੰਗਠਨ ਨੇ ਮੰਗ ਕੀਤੀ ਹੈ ਕਿ ਜਾਂਚ ਪੂਰੀ ਹੋਣ ਤੱਕ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਅਹੁਦਿਆਂ ਤੋਂ ਲਾਂਭੇ ਕੀਤਾ ਜਾਵੇ ਅਤੇ ਰਣਜੀਤ ਸਿੰਘ ਦੇ ਪਰਿਵਾਰ ਨੂੰ ਸੁਰੱਖਿਆ ਅਤੇ ਬਣਦਾ ਇਨਸਾਫ਼ ਦਿੱਤਾ ਜਾਵੇ। ਉਹਨਾਂ ਕਿਹਾ ਕਿ ਕਿ ਜੇਕਰ ਸਰਕਾਰ ਵੱਲੋਂ ਜਲਦ ਕੋਈ ਠੋਸ ਕਦਮ ਨਾ ਚੁੱਕਿਆ ਗਿਆ ਤਾਂ ਮਾਮਲਾ ਕੌਮੀ ਅਤੇ ਕੌਮਾਂਤਰੀ ਮਨੁੱਖੀ ਅਧਿਕਾਰ ਸੰਸਥਾਵਾਂ ਕੋਲ ਵੀ ਲਿਜਾਇਆ ਜਾਵੇਗਾ।

ਇਸ ਬਿਆਨ ਵਿੱਚ ਜਸਟਿਸ ਰਣਜੀਤ ਸਿੰਘ, ਡਾ. ਪਿਆਰਾ ਲਾਲ ਗਰਗ, ਸੀਨੀਅਰ ਵਕੀਲ ਰਾਜਵਿੰਦਰ ਸਿੰਘ ਬੈਂਸ, ਜਸਪਾਲ ਸਿੰਘ ਸਿਧੂ, ਸਰਬਜੀਤ ਸਿੰਘ ਵੇਰਕਾ, ਸ. ਹਮੀਰ ਸਿੰਘ, ਮਾਲਵਿੰਦਰ ਸਿੰਘ ਮਾਲੀ ਅਤੇ ਡਾ. ਖੁਸ਼ਹਾਲ ਸਿੰਘ ਦੇ ਨਾਮ ਸ਼ਾਮਲ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅੰਮ੍ਰਿਤਸਰ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਫੌਜੀ ਹਮਲੇ, ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਫਾਈਲਾਂ ਜਨਤਕ ਕਰਨ ਸਮੇਤ
ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਸ਼ੇਰੋਂ ਵਿੱਚ ਨੌਜਵਾਨ ਮੋਹਨਜੀਤ ਸਿੰਘ ਨਾਲ ਪੁਲਿਸ ਹਿਰਾਸਤ ਦੌਰਾਨ ਕਥਿਤ ਤਸ਼ੱਦਦ ਦੀ ਸਖ਼ਤ ਨਿੰਦਾ ਕੀਤੀ ਹੈ। ਸੰਗਠਨ ਨੇ ਮਾਮਲੇ ਦੀ ਨਿਰਪੱਖ ਜਾਂਚ, ਸੁਤੰਤਰ ਮੈਡੀਕਲ ਅਤੇ
ਸੁਨਾਮ ਦੇ ਪਿੰਡ ਸ਼ੇਰੋਂ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਫੇਰੀ ਦੌਰਾਨ ਇੱਕ ਸਿੱਖ ਨੌਜਵਾਨ ਨਾਲ ਪੰਜਾਬ ਪੁਲਿਸ ਵੱਲੋਂ ਕਥਿਤ ਤੌਰ ’ਤੇ ਤਸ਼ੱਦਦ ਕਰਨ ਅਤੇ ਉਸਦੇ ਕਕਾਰਾਂ ਦੀ ਬੇਅਦਬੀ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: