Site icon Sikh Siyasat News

ਚੰਡੀਗੜ੍ਹ ‘ਚ ਨਾਗਰਿਕਤਾ ਸੋਧ ਕਾਨੂੰਨ ‘ਤੇ ਮੋਦੀ ਸਰਕਾਰ ਦੇ ਫੈਸਲਿਆਂ ਵਿਰੁੱਧ 1 ਜਨਵਰੀ ਨੂੰ ਵਿਰੋਧ ਪ੍ਰਦਰਸਨ

ਚੰਡੀਗੜ੍ਹ 'ਚ ਨਾਗਰਿਕਤਾ ਸੋਧ ਕਾਨੂੰਨ 'ਤੇ ਮੋਦੀ ਸਰਕਾਰ ਦੇ ਫੈਸਲਿਆਂ ਵਿਰੁੱਧ 1 ਜਨਵਰੀ ਨੂੰ ਵਿਰੋਧ ਪ੍ਰਦਰਸਨ

ਚੰਡੀਗੜ੍ਹ: ਨਾਗਰਿਕਤਾ ਸੋਧ ਕਾਨੂੰਨ, ਨਾਗਰਿਕਤਾ ਰਜਿਸਟਰ ਅਤੇ ਜਨਸੰਖਿਆ ਰਜਿਸਟਰ ਬਾਰੇ ਮੋਦੀ ਸਰਕਾਰ ਦੇ ਫੈਸਲਿਆਂ ਵਿਰੁੱਧ ਇੱਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਕਈ ਵਿਦਿਆਰਥੀ ਜਥੇਬੰਦੀਆਂ, ਸਾਹਿਤਕ ਜਥੇਬੰਦੀਆਂ, ਮਨੁੱਖੀ ਹੱਕਾਂ ਦੇ ਕਾਰਕੁਨਾਂ, ਅਕਾਦਮਿਕਾਂ, ਸਮਾਜਿਕ ਕਾਰਕੁੰਨਾਂ ਅਤੇ ਰਾਜਨੀਤਕਾਂ ਵੱਲੋਂ ਚੰਡੀਗੜ੍ਹ ਵਿੱਚ ਨਵੇਂ ਸਾਲ ਵਾਲੇ ਦਿਨ ਵਿਰੋਧ ਵਿਖਾਵਾ ਕਰਨ ਦਾ ਫੈਸਲਾ ਲਿਆ ਗਿਆ ਹੈ।

ਇਹ ਵਿਰੋਧ ਵਿਖਾਵਾ 1 ਜਨਵਰੀ ਨੂੰ ਚੰਡੀਗੜ੍ਹ ਦੇ ਸੈਕਟਰ 17 ਵਿਖੇ ਹੋਵੇਗਾ। ਪ੍ਰਬੰਧਕਾਂ ਵੱਲੋਂ ਮਨੁੱਖੀ ਹੱਕਾਂ ਪ੍ਰਤੀ ਸੰਵੇਦਨਾ ਰੱਖਣ ਵਾਲੇ ਲੋਕਾਂ ਨੂੰ ਇਸ ਵਿਰੋਧ ਵਿਖਾਵੇ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ ਹੈ।

 

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version