February 8, 2017 | By ਸਿੱਖ ਸਿਆਸਤ ਬਿਊਰੋ
ਹੁਸ਼ਿਆਰਪੁਰ: ਦਲ ਖ਼ਾਲਸਾ ਦੇ ਆਗੂ ਹਰਚਰਨਜੀਤ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਨੂੰ ਪੁੱਛਿਆ ਹੈ ਕਿ ਕੀ ਹੁਣ ਅਕਾਲੀ ਦਲ ਦੇ ਹੇਠਲੇ ਪੱਧਰ ਦੇ ਆਗੂ ਆਪਣੇ ਹੀ ਉੱਚ ਆਗੂਆਂ ਦੇ ਗੈਰ ਸਿਧਾਂਤਕ ਕਾਰਨਾਮਿਆਂ ਦੀ ਜਾਂਚ ਕਰਨਗੇ? ਉਨ੍ਹਾਂ ਵਿਅੰਗ ਕੱਸਦਿਆਂ ਕਿਹਾ ਕਿ ਪ੍ਰੋ. ਬਡੂੰਗਰ ਦਾ ਇਹ ਫੈਸਲਾ ਇੰਝ ਪ੍ਰਤੀਤ ਹੁੰਦਾ ਹੈ ਜਿਵੇਂ ਥਾਣੇਦਾਰ ਨੂੰ ਕਿਹਾ ਜਾਵੇ ਕਿ ਉਹ ਏ.ਡੀ.ਜੀ.ਪੀ ਦੇ ਖਿਲਾਫ ਜਾਂਚ ਕਰੇ।
ਉਨ੍ਹਾਂ ਕਿਹਾ ਕਿ ਪੰਥਕ ਸਫਾਂ ਵਿੱਚ ਬਾਦਲ ਦਲ ਵਿਰੁੱਧ ਪੈਦਾ ਹੋਏ ਰੋਹ ਨੂੰ ਵੇਖਦਿਆਂ ਅਤੇ 26 ਫਰਵਰੀ ਨੂੰ ਹੋਣ ਜਾ ਰਹੀਆਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਬਾਦਲ ਦਲ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਲਈ ਤਿੰਨ ਅਹੁਦੇਦਾਰਾਂ ਦੀ ਕਮੇਟੀ ਬਣਾਈ ਹੈ।
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:
Related Topics: Anti-Sikh Deras, Badal Dal, Dal Khalsa International, Dera Sauda Sirsa, DSGMC elections 2017, Harcharanjeet Singh Dhami, Punjab Elections 2017 (ਪੰਜਾਬ ਚੋਣਾਂ 2017), Shiromani Gurdwara Parbandhak Committee (SGPC), Sikh Dera Clash, ਦਿੱਲੀ ਕਮੇਟੀ ਚੋਣਾਂ 2017